ਅੱਠਵੀਂ ਦਾ ਨਤੀਜਾ ਘੋਸ਼ਿਤ: ਲੜਕੀਆਂ ਅੱਗੇ, ਜੈਤੋ ਦੀ ਤਮੰਨਾ ਨੇ 600/600 ਨਾਲ ਕੀਤਾ ਪੰਜਾਬ ਟਾਪ

Spread the love
ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਵਿਦਿਆਰਥਣ ਤਮੰਨਾ ਨੇ ਰਚਿਆ ਇਤਿਹਾਸ
ਜੈਤੋ, 11 ਅਪ੍ਰੈਲ (ਮਨਜੀਤ ਸਿੰਘ ਢੱਲਾ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਵਾਰ ਨਤੀਜਿਆਂ ਵਿੱਚ ਲੜਕੀਆਂ ਦਾ ਦਬਦਬਾ ਰਿਹਾ ਅਤੇ ਪਹਿਲੀਆਂ ਤਿੰਨੋ ਪੋਜ਼ੀਸ਼ਨਾਂ ਉਨ੍ਹਾਂ ਨੇ ਆਪਣੇ ਨਾਮ ਕੀਤੀਆਂ। ਜਾਰੀ ਅੰਕੜਿਆਂ ਅਨੁਸਾਰ ਕੁੱਲ 10,422 ਸਕੂਲਾਂ ਦੇ 2,62,966 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,53,789 ਵਿਦਿਆਰਥੀ ਪਾਸ ਰਹੇ। ਕੁੱਲ ਪਾਸ ਪ੍ਰਤੀਸ਼ਤਤਾ 96.51 ਫੀਸਦੀ ਰਹੀ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਵਿਦਿਆਰਥਣ ਤਮੰਨਾ ਪੁੱਤਰੀ ਨਰਿੰਦਰ ਕੁਮਾਰ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਗਰੀਬ ਪਰਿਵਾਰ ਨਾਲ ਸੰਬੰਧਤ ਤਮੰਨਾ ਦੇ ਪਿਤਾ ਭੱਠੇ ‘ਤੇ ਮੁਨੀਮ ਵਜੋਂ ਕੰਮ ਕਰਦੇ ਹਨ। ਚਾਰ ਭੈਣਾਂ ਵਿੱਚ ਸਭ ਤੋਂ ਛੋਟੀ ਤਮੰਨਾ ਦੀ ਇਹ ਉਪਲਬਧੀ ਉਸਦੀ ਮਹਿਨਤ ਅਤੇ ਲਗਨ ਦੀ ਮਿਸਾਲ ਹੈ। ਖੱਬੇ ਹੱਥ ਨਾਲ ਲਿਖਣ ਵਾਲੀ ਤਮੰਨਾ ਨੇ ਕਿਹਾ ਕਿ ਉਹ ਪੜ੍ਹ-ਲਿਖ ਕੇ ਆਪਣੇ ਮਾਪਿਆਂ ਦਾ ਸਹਾਰਾ ਬਣਨਾ ਚਾਹੁੰਦੀ ਹੈ। ਦੂਜੇ ਸਥਾਨ ‘ਤੇ ਸਰਕਾਰੀ ਮਿਡਲ ਸਕੂਲ ਅਰਕਵਾਸ (ਜ਼ਿਲ੍ਹਾ ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕੀਤੇ। ਤੀਜੇ ਸਥਾਨ ‘ਤੇ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਪੁੱਤਰੀ ਹਰਜੀਤ ਸਿੰਘ ਨੇ ਵੀ 598 ਅੰਕ ਹਾਸਲ ਕੀਤੇ। ਤਮੰਨਾ ਦੀ ਇਸ ਕਾਮਯਾਬੀ ‘ਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਕੁਸਮ ਕਾਲੜ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।
  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *