ਰਵੀ ਗਿੱਦੜੀ ਨਾਲ ਭਾਰਤੀ ਜਨਤਾ ਪਾਰਟੀ ਦਾ ਕੋਈ ਸਬੰਧ ਨਹੀਂ : ਪ੍ਰਿੰ. ਜਤਿੰਦਰ ਸ਼ਰਮਾ

Spread the love
ਦੋਰਾਹਾ, 12 ਅਪ੍ਰੈਲ ( ਗੁਰਦੀਪ ਸਿੰਘ ਸ਼ਾਹਪੁਰ) — ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦੇ ਮਹਾਂ ਮੰਤਰੀ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਪ੍ਰਿੰ. ਜਤਿੰਦਰ ਸ਼ਰਮਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਪੱਸ਼ਟ ਕੀਤਾ ਕਿ ਰਵੀ ਗਿੱਦੜੀ ਨਾਮਕ ਵਿਅਕਤੀ ਨਾਲ ਪਾਰਟੀ ਦਾ ਦੂਰ-ਦੂਰ ਤੱਕ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਲੋਕਾਂ ਵੱਲੋਂ ਰਵੀ ਗਿੱਦੜੀ ਨੂੰ ਭਾਜਪਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਸਰਾਸਰ ਗਲਤ ਅਤੇ ਭ੍ਰਮਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਵੀ ਗਿੱਦੜੀ ਨਾ ਤਾਂ ਪਾਰਟੀ ਦਾ ਕੋਈ ਅਹੁਦੇਦਾਰ ਹੈ ਅਤੇ ਨਾ ਹੀ ਭਾਜਪਾ ਦਾ ਮੁੱਢਲਾ ਮੈਂਬਰ ਹੈ। ਜੇਕਰ ਉਸ ਕੋਲ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਕੋਈ ਮੈਂਬਰਸ਼ਿਪ ਪੱਤਰ ਜਾਂ ਨਿਯੁਕਤੀ ਪੱਤਰ ਮੌਜੂਦ ਹੈ, ਤਾਂ ਉਹ ਉਸ ਨੂੰ ਜਨਤਕ ਤੌਰ ‘ਤੇ ਪੇਸ਼ ਕਰੇ। ਪ੍ਰਿੰ. ਸ਼ਰਮਾ ਨੇ ਦੋਸ਼ ਲਾਇਆ ਕਿ ਕੁਝ ਨਵੇਂ ਅਕਾਲੀ ਲੀਡਰ ਜਾਨਬੁੱਝ ਕੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਗੁਮਰਾਹ ਕਰਨ ਲਈ ਇਸ ਤਰ੍ਹਾਂ ਦੀ ਝੂਠੀ ਪ੍ਰਚਾਰਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜ਼ਿਲ੍ਹਾ ਖੰਨਾ ਵਿੱਚ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਪਾਰਟੀ ਦਾ ਕੋਈ ਵੀ ਵਰਕਰ ਜਾਂ ਆਗੂ ਪਾਰਟੀ ਛੱਡ ਕੇ ਨਹੀਂ ਜਾ ਰਿਹਾ। ਇਸ ਮੌਕੇ ਦੋਰਾਹਾ ਮੰਡਲ ਦੇ ਪ੍ਰਧਾਨ ਜਗਤਾਰ ਸਿੰਘ ਕੁੱਕਾ ਦੀ ਅਗਵਾਈ ਹੇਠ ਜ਼ਿਲ੍ਹਾ ਮੀਤ ਪ੍ਰਧਾਨ ਅਸ਼ੀਸ਼ ਸੂਦ, ਮਨਪ੍ਰੀਤ ਸਿੰਘ ਰੋਲ, ਨਰੇਸ਼ ਆਨੰਦ, ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਰਾਏ, ਪਾਇਲ ਮੰਡਲ ਦੇ ਪ੍ਰਧਾਨ ਭਜਨ ਸਿੰਘ, ਮਲੌਦ ਮੰਡਲ ਦੇ ਪ੍ਰਧਾਨ ਕੁਲਦੀਪ ਸਿੰਘ ਸੋਮਲ, ਜਰਗ ਮੰਡਲ ਦੇ ਪ੍ਰਧਾਨ ਕੁਲਜੀਤ ਸਿੰਘ ਦੀਵਾ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *