-ਮਾਨ ਸਰਕਾਰ ਵਿਸ਼ਵੀਕਰਨ ਚੁਣੌਤੀਆਂ ਨੂੰ ਨਜਿੱਠਣ ਲਈ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੀਤੀ ਨੂੰ ਦ੍ਰਿੜਤਾ ਨਾਲ ਕਰ ਰਹੀ ਲਾਗੂ-ਧਾਲੀਵਾਲ

Spread the love
ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ  ਨਜ਼ਮ ਤੇ ਪੋਸਟਰ  ਰਲੀਜ਼
ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ ਚੇਅਰਮੈਨ ਵੀ ਹਨ, ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ।‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ ਤੇ ਪੋਸਟਰ ਰਲੀਜ਼ ਕਰਨ ਮੌਕੇ ਸ. ਧਾਲੀਵਾਲ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਸ਼ਵੀਕਰਨ ਅਤੇ ਸ਼ੋਸ਼ਲ ਮੀਡੀਆ ਦੀਆਂ ਨਾਂਹ ਪੱਖੀ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ  ਅਪਣਾਈ ਗਈ ਸਭਿਆਚਾਰਕ ਨੀਤੀ ਨੂੰ ਦ੍ਰਿੜ ਰਾਜਸੀ ਇੱਛਾ ਸ਼ਕਤੀ ਨਾਲ ਲਾਗੂ ਕਰਕੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਵਿਕਾਸ ਲਈ ਉਚੇਚੇ ਕਦਮ ਚੁੱਕੇ ਗਏ ਹਨ ਅਤੇ ਸਾਹਿਤ ਤੇ ਕਲਾ ਸਭਿਆਚਾਰ ਨੂੰ ਦੂਜੇ ਰਾਜਾਂ ‘ਚ ਪੇਸ਼ ਕਰਨ ਲਈ ਪੰਜਾਬੀ ਸਾਹਿਤਕਾਰਾਂ, ਕਲਾਕਾਰਾਂ, ਗਾਇਕਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਨਗਦ ਪੁਰਸਕਾਰਾਂ ਸਮੇਤ ਪੰਜਾਬ ਸਰਕਾਰ ਦੇ ਪੰਜਾਬੀ ਸਭਿਆਚਾਰ ਕਲਾਵਾਂ, ਸਾਹਿਤ ਭਾਸ਼ਾ, ਤੇ ਸੰਗੀਤ ਸੰਸਥਾਵਾਂ ਦੇ ਸਨਮਾਨ ਸਾਹਿਤ ਆਹੁਦਿਆਂ ਤੇ ਨਿਵਾਜਿਆ ਗਿਆ ਹੈ। ਜਦੋਂਕਿ ਨਵੀਂ ਪੀੜੀ ਨੂੰ ਆਪਣੀਆਂ ਵਿਰਾਸਤੀ ਜੜ੍ਹਾਂ ਨਾਲ ਜੋੜਣ ਲਈ ਵਿਰਾਸਤੀ ਤੇ ਇਤਿਹਾਸਕ ਸਥਾਨਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ।ਸ. ਧਾਲੀਵਾਲ ਨੇ ਮਾਝਾ ਵਿਰਾਸਤ ਟਰੱਸਟ ਦੇ ਪ੍ਰਧਾਨ ਤੇ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਰਲੀਜ਼ ਕੀਤੀ ਗਈ ‘ਕਦੋਂ ਪਰਤਣਗੇ ਦਿਨ?’ ਨਜ਼ਮ ਅਤੇ ਰੰਗੀਨ ਪੋਸਟਰ ਦਾ ਵਿਸ਼ੇਸ਼ ਤੌਰ ਤੇ ਜਿਕਰ ਕਰਦਿਆਂ ਨਜ਼ਮ ਵਿੱਚ ਪ੍ਰਦੂਸ਼ਿਤ ਵਿਸ਼ਵੀਕਰਨ ਦੇ ਮੱਦੇਨਜ਼ਰ ਮਰ ਰਹੀਆਂ /ਸੁੱਕ ਰਹੀਆਂ ਝੀਲਾਂ, ਟੋਭੇ, ਨਦੀਆਂ, ਨਾਲੇ ਦੀ ਪੁਨਰ ਸੁਰਜੀਤੀ ਦੀ ਬਜਾਏ ਹੋਂਦ ਖਤਮ ਕਰਨ ਲਈ ਇਨ੍ਹਾਂ ਸੁੱਕੀਆਂ ਝੀਲਾਂ/ ਦਰਿਆਵਾਂ ‘ਚ ਉਸਾਰੇ ਜਾ ਰਹੇ ਰੰਗੀਨ ਮਿਜ਼ਾਜ ਹੋਟਲਾਂ/ ਰੈਸਟੋਰੈਂਟਾਂ, ਸਿਆਸੀ ਲੋਭ ਦੇ ਕਾਰਣ ਭਾਰਤੀ ਸਭਿਆਚਾਰ ‘ਚ ਉਭਰ ਰਹੀ ਫਿਰਕਾਪ੍ਰਸਤੀ ਅਤੇ ਵਿਸਾਖੀ ਮੌਕੇ ਲੱਗਦੀਆਂ ਰਾਜਸੀ ਸਟੇਜ਼ਾਂ ਤੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਮਾਜਿਕ ਵੰਡ ਦੇ ਖਾਤਮੇ ਲਈ ਉਠਾਈ ਗਈ ਭਾਈਚਾਰਕ ਸਾਂਝਾਂ ਦੀ ਬਹਾਲੀ ਦੀ ਅਵਾਜ਼ ਨੂੰ ਉੱਚਾ ਕਰਨ ਦੀ ਬਜਾਏ ਰਾਜਸੀ ਪਾਰਟੀਆਂ ਵਲੋਂ ਇੱਕ ਦੂਜੇ ਦੇ ਸਿਆਸੀ ਚੀਰਹਰਨ ਲਈ ਮਿਹਣੋ ਮਿਹਣੀ ਹੋਣ ਵਿਸਾਖੀ ਵਾਲੇ ਨੱਚਦੇ ਟੱਪਦੇ ਰੰਗਲੇ ਦਿਨ ਦੀ ਉਮੀਦ ਪ੍ਰਗਟਾਏ ਜਾਣ ਆਦਿ ਬਿਰਤਾਂਤ ਨੂੰ ਸ਼ਾਇਰਾਨਾ /ਕਾਵਿ ਛੂਹਾਂ ਦੇਣ ਲਈ ਭਰਵੀਂ ਪ੍ਰਸੰਸਾ ਕੀਤੀ ਅਤੇ ਨਜ਼ਮ ਨੂੰ ਸਮੇਂ ਦੀ ਹਾਣੀ ਕਰਾਰ ਦਿੱਤਾ।ਟਰੱਸਟ ਵਲੋਂ ਸ. ਧਾਲੀਵਾਲ ਦੀਆਂ ਪੰਜਾਬੀ ਭਾਸ਼ਾ, ਸਾਹਿਤ, ਕਲਾ, ਸਭਿਆਚਾਰ ਨੂੰ ਵਿਕਸਿਤ ਕਰਨ ਲਈ ਨਿਭਾਈਆਂ ਗਈਆਂ ਅਤੇ ਨਿਭਾਈਆਂ ਜਾ ਰਹੀਆਂ ਯਾਦਗਾਰੀ ਸੇਵਾਵਾਂ ਦੇ ਇਵਜ਼ ‘ਚ ਰੰਗਲੇ ਪੰਜਾਬ ਦੇ ਐਵਾਰਡ ਨਾਲ ਪੰਜਾਬੀ ਅੱਖਰਾਂ ਦੇ ਅੰਕਿਤ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼ਾਇਰ ਤੇ ਪ੍ਰਧਾਨ ਐੱਸ. ਪ੍ਰਸ਼ੋਤਮ, ਸ਼ਹਿਰੀ ਪ੍ਰਧਾਨ ਅਮਿਤ ਔਲ, ਦੇਸ਼ ਭਗਤ ਬਾਪੂ ਉਜਾਗਰ ਸਿੰਘ ਖਤਰਾਏ ਕਲਾਂ ਸਭਿਆਚਾਰਕ ਮੂਵਮੈਂਟ ਦੇ ਮੁੱਖੀ ਦਿਲਬਾਗ ਸਿੰਘ ਖਤਰਾਏ ਕਲਾਂ, ਹਰਜੀਤ ਸਿੰਘ ਸਰਕਾਰੀਆ, ਪੰਕਜ ਸਿੰਘ ਅਜਨਾਲਾ, ਨਜ਼ਮ ਦੇ ਸੰਗੀਤਕ ਪੇਸ਼ਕਾਰ ਤੇ ਗਾਇਕ ਸੁਰਿੰਦਰ ਅਜਨਾਲਵੀ , ਗਾਇਕ ਦਰਪਿੰਦਰਾ,  ਡਾ: ਇੰਦਰਜੀਤ ਸਿੰਘ ਮਹਿਲਾਂਵਾਲਾ, ਕਾਬਲ ਸਿੰਘ ਛੀਨਾ, ਆਦਿ ਟਰੱਸਟ ਦੇ ਆਹੁਦੇਦਾਰਾਂ ਤੋਂ ਇਲਾਵਾ ਕਲਾ ਪ੍ਰੇਮੀ ਵੱਡੀ ਗਿਣਤੀ ‘ਚ ਮੌਜੂਦ ਸਨ।
  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *