ਮਹਿਲਾ ਕਰਮਚਾਰੀ ਨੂੰ  ਤੰਗ ਪ੍ਰੇਸ਼ਾਨ ਕਰਨ ਵਾਲੇ ਆਪ ਆਗੂ ਖਿਲਾਫ ਕਾਰਵਾਈ ਨਾ ਹੋਣ ਕਾਰਨ ਜਥੇਬੰਦੀਆਂ ਚ ਰੋਸ

Spread the love
  ਦੋਸ਼ੀ ਨੂੰ ਸਿਆਸੀ ਸ਼ਹਿ ਦੇਣ ਵਾਲੇ ਆਪ ਆਗੂਆਂ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ
ਬਠਿੰਡਾ 12 ਅਪ੍ਰੈਲ(ਸੁਰਿੰਦਰਪਾਲ ਸਿੰਘ): ਪੈਰਾ ਮੈਡੀਕਲ ਸਟਾਫ ਸਮੇਤ ਵੱਖ – ਵੱਖ ਕਿਸਾਨ, ਮਜ਼ਦੂਰ , ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਕਿ ਸਰਕਾਰੀ ਹਸਪਤਾਲ ਬਠਿੰਡਾ ਦੀ ਮਹਿਲਾ ਕਰਮਚਾਰੀ ਨੂੰ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਵਾਲੇ ਆਪ ਦੇ ਇੱਕ ਆਗੂ ਹਰਤੇਜ ਸਿੰਘ ਭੁੱਲਰ ਵਾਸੀ ਘੁੱਦਾ ਜੇਕਰ ਪੀੜਤਾ ਦੀ ਸ਼ਿਕਾਇਤ ਤੇ ਐਫ ਆਈ ਆਰ ਦਰਜ ਕਰਕੇ ਦੋਸ਼ੀ ਨੂੰ ਗਿਰਫ਼ਤਾਰ ਨਾਂ ਕੀਤਾ ਗਿਆ ਤਾਂ ਜਥੇਬੰਦੀਆਂ ਵੱਲੋਂ ਜਲਦੀ ਹੀ ਬਠਿੰਡਾ ਦੇ ਆਪ ਆਗੂਆਂ ਖ਼ਿਲਾਫ਼ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਹ ਐਲਾਨ ਅੱਜ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਜ਼ਿਲ੍ਹਾ ਬਠਿੰਡਾ ਦੇ ਆਗੂ ਗਗਨਦੀਪ ਸਿੰਘ ਭੁੱਲਰ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਹਰਵੀਰ ਕੌਰ ਗੰਧੜ, ਪ੍ਰੈਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ ਕਮੇਟੀ ਦੇ ਕਨਵੀਨਰ ਬਖਤੌਰ ਸਿੰਘ ਢਿੱਲੋਂ , ਜਮਹੂਰੀ ਕਿਸਾਨ ਸਭਾ ਦੇ ਆਗੂ ਮਲਕੀਤ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਆਦਿ ਆਗੂਆਂ ਵੱਲੋਂ ਕੀਤਾ ਗਿਆ। ਇਹਨਾਂ ਜਥੇਬੰਦੀਆਂ ਦਾ ਇੱਕ ਵਫ਼ਦ ਬਠਿੰਡਾ ਵਿਖੇ ਕੈਨਾਲ ਕਲੋਨੀ ਥਾਣੇ ਦੇ ਮੁਖੀ ਨੂੰ  ਵੀ ਮਿਲਣ ਲਈ ਪਹੁੰਚਿਆ ਪ੍ਰੰਤੂ ਥਾਣਾ ਮੁਖੀ ਦੀ ਗੈਰ ਮੌਜੂਦਗੀ ਵਫ਼ਦ ਥਾਣੇਦਾਰ ਬੂਟਾ ਸਿੰਘ ਤੇ ਥਾਣੇ ਦੇ ਮੁੱਖ ਮੁਨਸ਼ੀ ਨੂੰ ਮਿਲਿਆ ਗਿਆ। ਜਥੇਬੰਦੀਆਂ ਨੇ ਪੁਲਿਸ ਅਧਿਕਾਰੀਆਂ ਕੋਲ ਸਖ਼ਤ ਰੋਸ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਵਿਧਵਾ ਮਹਿਲਾ ਕਰਮਚਾਰੀ ਨੂੰ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਕਰਨ ਵਾਲੇ ਵਿਅਕਤੀ ਖਿਲਾਫ ਸਿਆਸੀ ਦਬਾਅ ਕਾਰਨ ਹੀ ਪੁਲਿਸ ਵੱਲੋਂ ਸ਼ਿਕਾਇਤ ਮਿਲਣ ਤੋਂ ਇੱਕ ਮਹੀਨੇ ਬਾਅਦ ਵੀ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਦੋਸ਼ ਲਾਇਆ ਕਿ ਘੁੱਦਾ ਵਾਸੀ ਆਪ ਆਗੂ ਦਾ ਔਰਤਾਂ ਨੂੰ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਦਾ ਟਰੈਕ ਰਿਕਾਰਡ ਹੈ ਅਤੇ ਉਹ ਪਹਿਲਾਂ ਵੀ ਅਜਿਹੇ  ਮਾਮਲੇ ‘ਚ ਲਿਖਤੀ ਮੁਆਫੀ ਮੰਗ ਚੁੱਕਾ ਹੈ।  ਉਹਨਾਂ ਆਖਿਆ ਕਿ ਬਦਲਾਅ ਦਾ ਝਾਂਸਾ ਦੇ ਕੇ ਸਤਾ ‘ਚ ਆਈ ਆਪ ਪਾਰਟੀ ਦੇ ਆਹਲਾ ਲੀਡਰਾਂ ਦੇ ਵੱਲੋਂ ਅਜਿਹੇ ਗਲਤ ਅਨਸਰ ਨੂੰ ਅਹੁਦੇ ਤੇ ਸ਼ਹਿ ਦੇਣਾ ਆਪ ਪਾਰਟੀ ਦੀ ਔਰਤ ਵਿਰੋਧੀ ਮਾਨਸਿਕਤਾ ਦਾ ਇਜ਼ਹਾਰ ਹੈ। ਉਹਨਾਂ ਆਖਿਆ ਕਿ ਇਹ ਵਿਅਕਤੀ
ਆਪਣੇ ਮੋਬਾਇਲ ਫੋਨ ਤੇ ਸਿਹਤ ਮੰਤਰੀ ਨਾਲ਼ ਆਪਣੀ ਫੋਟੋ ਵਾਲੀ ਡੀ ਪੀ ਲਾ ਕੇ ਰੱਖਦਾ ਹੈ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਤੇ ਧੌਂਸ ਜਮਾਉਣ ਤੋਂ ਇਲਾਵਾ ਮਹਿਲਾ ਕਰਮਚਾਰੀਆਂ ਨੂੰ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਹੈ। ਉਹਨਾਂ ਆਖਿਆ ਕਿ ਸਿਵਲ ਹਸਪਤਾਲ ਬਠਿੰਡਾ ਦੀ ਪੀੜਤ ਮਹਿਲਾ ਕਰਮਚਾਰੀ ਵੱਲੋਂ ਪੁਲਿਸ ਥਾਣਾ ਕੈਨਾਲ ਕਲੋਨੀ ਕੋਲ ਦਿੱਤੀ ਸ਼ਿਕਾਇਤ ਦੀ ਕਾਪੀ ਸਿਹਤ ਮੰਤਰੀ ਤੱਕ ਪਹੁੰਚਣ ਦੇ ਬਾਵਜੂਦ ਦੋਸ਼ੀ ਖਿਲਾਫ ਕਾਰਵਾਈ ਨਾ ਹੋਣਾ ਵੱਡੇ ਸਵਾਲ ਖੜ੍ਹੇ ਕਰਦੀ ਹੈ। ਜਥੇਬੰਦੀਆਂ ਨੇ ਆਖਿਆ ਬੀਤੇ ਦਿਨੀਂ ਸਿਵਲ ਸਰਜਨ ਬਠਿੰਡਾ ਵੱਲੋਂ ਪੀੜਤ ਮਹਿਲਾ ਕਰਮਚਾਰੀ ਦੀ ਸ਼ਿਕਾਇਤ ‘ਤੇ ਯੋਗ ਕਾਰਵਾਈ ਲਈ ਐਸ ਐਸ ਪੀ ਬਠਿੰਡਾ ਨੂੰ ਪੱਤਰ ਭੇਜਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਐਲਾਨ ਕੀਤਾ ਕਿ ਜੇਕਰ ਦੋਸ਼ੀ ਖਿਲਾਫ ਢੁਕਵੀਂ ਕਾਨੂੰਨੀ ਕਾਰਵਾਈ ਅਮਲ ‘ਚ ਨਾ ਲਿਆਂਦੀ ਗਈ ਤਾਂ ਜਥੇਬੰਦੀਆਂ ਵੱਲੋਂ ਆਪ ਸਰਕਾਰ ਦੇ ਬਠਿੰਡਾ ਸਥਿਤ ਨੁੰਮਾਇਦਿਆਂ ਤੇ ਪੁਲਿਸ ਪ੍ਰਸ਼ਾਸਨ  ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ।
  • Related Posts

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    ਸਿਟੀ ਇੰਚਾਰਜ ਕੁਲਵੰਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਕੀਤੀ ਸਾਂਝੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ

    Spread the love

    Spread the loveਤਪਾ ਮੰਡੀ, 26 ਜੁਲਾਈ (ਗੋਲਡੀ ਵਿਆਸ)-ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੁਲਿਸ ਵੱਲੋਂ ਸਕੂਲਾਂ,…

    Leave a Reply

    Your email address will not be published. Required fields are marked *