ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਮਾਤਾ ਪ੍ਰਕਾਸ਼ ਕੌਰ ਨਮਿੱਤ ਪੰਥਕ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Spread the love
​ ਗੋਇੰਦਵਾਲ ਸਾਹਿਬ, 12 ਅਪ੍ਰੈਲ (ਕਰਨੈਲ ਸਿੰਘ ਰਿੰਕੂ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ੍ਰ: ਮਨਜੀਤ ਸਿੰਘ ਮੰਨਾ ਮੀਆਂਵਿੰਡ ਦੇ ਸਤਿਕਾਰਯੋਗ ਮਾਤਾ ਪ੍ਰਕਾਸ਼ ਕੌਰ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਮਾਤਾ ਜੀ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਧਾਰਮਿਕ ਅਤੇ ਰਾਜਸੀ ਸ਼ਖ਼ਸੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ​ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ: ਬਲਵਿੰਦਰ ਸਿੰਘ ਕਾਹਲਵਾਂ ਨੇ ਵਿਸ਼ੇਸ਼ ਤੌਰ ’ਤੇ ਸ੍ਰ: ਮੰਨਾ ਦੇ ਨਿਵਾਸ ਅਸਥਾਨ ’ਤੇ ਪਹੁੰਚ ਕੇ ਮਾਤਾ ਜੀ ਦੇ ਵਿਛੋੜੇ ’ਤੇ ਅਫ਼ਸੋਸ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ  ਸ੍ਰ: ਪ੍ਰੇਮ ਸਿੰਘ ਪੰਨੂ,ਅਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੇ ਮੈਨੇਜਰ ਸ੍ਰ: ਗੁਰਾ ਸਿੰਘ ਮਾਨ ਵੀ ਹਾਜ਼ਰ ਸਨ। ​ਸ੍ਰ: ਕਾਹਲਵਾਂ ਅਤੇ ਹੋਰਨਾਂ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਕਿਹਾ ਕਿ ਮਾਤਾ ਪ੍ਰਕਾਸ਼ ਕੌਰ ਇੱਕ ਨੇਕ ਅਤੇ ਗੁਰਮਤਿ ਵਿਚਾਰਾਂ ਵਾਲੀ ਸ਼ਖ਼ਸੀਅਤ ਸਨ, ਜਿਨ੍ਹਾਂ ਦਾ ਚਲੇ ਜਾਣਾ ਪਰਿਵਾਰ ਲਈ ਅਸਹਿ ਘਾਟਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *