ਆਰਮਡ ਫੋਰਸਿਜ਼ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

Spread the love
ਅੰਮ੍ਰਿਤਸਰ 09 ਜੂਨ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਆਰਮਡ ਫੋਰਸਿਸ ਜੁਆਇਨ ਕਰਨ ਲਈ ਪ੍ਰੇਰਿਤ ਕਰਦਿਆ ਸਰਦਾਰ ਬਹਾਦੁਰ ਅਮੀਨ ਚੰਦ ਸੋਨੀ ਆਰਮਡ ਫੋਰਸਿਸ  ਪ੍ਰੈਪਰੇਟਰੀ ਇੰਸਟੀਚਿਊਟ ਬਜਵਾੜਾ (ਹੁਸ਼ਿਆਰਪੁਰ) ਖੋਲਿਆ ਗਿਆ ਹੈ। ਜਿਸ ਦਾ ਪਹਿਲਾ ਬੈਚ,ਟਰੇਨਿੰਗ ਪ੍ਰੋਗਰਾਮ ਜੁਲਾਈ 2026 ਦੇ ਪਹਿਲੇ ਹਫਤੇ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਇੰਸਟੀਚਿਊਟ ਦਾ ਮਕਸਦ ਚਾਹਵਾਨ ਪ੍ਰਾਰਥੀਆਂ ਨੂੰ ਆਰਮਡ ਫੋਰਸਿਸ ਦੇ ਗ੍ਰੈਜੂਏਟ ਲੇਵਲ ਐਂਟਰੀ ਪ੍ਰੀਖਿਆ ਜਿਵੇਂ ਕਿ CDS, AFCIT, OTA ਆਦਿ ਲਈ ਤਿਆਰੀ ਕਰਵਾਈ ਜਾਵੇਗੀ। ਇਸ ਇੰਸਟੀਚਿਊਟ ਵਿੱਚ  ਇਹਨਾਂ ਪ੍ਰੀਖਿਆ ਦੀ ਤਿੰਨ ਮਹੀਨੇ ਦੀ ਐਕੇਡੇਮਿਕ ਟਰੇਨਿੰਗ ਅਤੇ ਤਿੰਨ ਹਫਤਿਆ ਦੀ SSB ਟਰੇਨਿੰਗ ਕਰਵਾਈ ਜਾਵੇਗੀ। ਦਾਖਲਾ ਲੈਣ  ਦੇ ਚਾਹਵਾਨ ਪ੍ਰਾਰਥੀਆਂ ਦੀ ਯੋਗਤਾ ਗ੍ਰੈਜੂਏਟ / ਗ੍ਰੈਜੂਏਸ਼ਨ (ਆਖਿਰੀ ਸਾਲ)/ ਪੋਸਟ ਗ੍ਰੈਜੂਏਟ(ਪਹਿਲਾ ਸਾਲ) ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਹੋਵੇਗੀ। ਇਹ ਦੱਸਣਯੋਗ ਹੈ ਕਿ ਇਹ ਇੰਸਟੀਚਿਊਟ ਦੂਰ ਦਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਮੁਹੱਈਆ ਕਰਵਾਉਂਦਾ ਹੈ। ਦਾਖਲਾ ਲੈਣ ਦੇ ਚਾਹਵਾਨ ਪ੍ਰਾਰਥੀ ਦਾਖਲਾ ਫਾਰਮ ਭਰ ਕੇ ਇੰਸਟੀਚਿਊਟ ਦੀ ਈ.ਮੇਲ ਆਈ.ਡੀ sbacsafpihoshiarpur@gmail.com ਤੇ ਦਾਖਲੇ ਦੀ ਆਖਰੀ ਮਿਤੀ 18-06-2026 ਤੋਂ ਪਹਿਲਾਂ ਭੇਜ ਸਕਦੇ ਹਨ। ਦਾਖਲਾ ਫਾਰਮ ਦੀ ਕਾਪੀ ਆਪਣੇ ਕਾਲਜ ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਸ਼ੋਸ਼ਲ ਮੀਡਿਆ ਅਤੇ ਨੋਟਿਸ ਬੋਰਡ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *