ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਰਾਸ਼ਨ ਡਿਪੂਆਂ ਅਤੇ ਸਰਕਾਰੀ ਸਕੂਲਾਂ ਦਾ ਅਚਨਚੇਤ ਕੀਤਾ ਦੌਰਾ

Spread the love

ਫ਼ਿਰੋਜ਼ਪੁਰ, 11 ਦਸੰਬਰ (ਅਸ਼ੋਕ ਭਾਰਦਵਾਜ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਆਪਣੇ ਦੋ ਦਿਨਾਂ ਦੌਰੇ ਦੌਰਾਨ ਸਰਕਾਰੀ ਰਾਸ਼ਨ ਡਿਪੂਆਂ, ਸਰਕਾਰੀ ਸਕੂਲਾਂ, ਆਂਗਨਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਉਨ੍ਹਾਂ ਪਿੰਡ ਚੱਕੋ ਬਾਈ ਉਰਫ ਤਰਾਂਵਾਲਾ, ਖਿਲਚੀ ਕਦੀਮ, ਨੋਰੰਗ ਕੇ ਸਿਆਲ, ਮੱਲਵਾਲ ਕਦੀਮ, ਪਿਆਰੇਆਣਾ, ਰਟੋਲ ਰੋਹੀ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਡਿਪੂ ਹੋਲਡਰਾਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਦੀ ਵੰਡ ਵਿੱਚ ਮੌਕੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਿੱਪੂਆਂ ’ਤੇ ਸਰਕਾਰੀ ਸਕੀਮਾਂ ਸਬੰਧੀ ਸ਼ਿਕਾਇਤ ਬਕਸੇ, ਸੁਝਾਅ ਬਾਕਸ ਅਤੇ ਜਾਗਰੂਕਤਾ ਬੈਨਰ ਲਗਾਏ ਜਾਣ।

ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਨਾ ਲਿਖਣ ਲਈ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕੀਤੀ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਸ ਕਮੀ ਨੂੰ ਛੇਤੀ ਹੀ ਦੂਰ ਕੀਤਾ ਜਾਵੇਗਾ। ਉਨ੍ਹਾਂ ਨੇ ਸਕੂਲ ਵਿੱਚ ਮਿਡ ਡੇ ਮੀਲ ਦਾ ਰਜਿਸਟਰ ਮਨਟੇਨ ਕਰਨ, ਖਾਣਾ ਬਣਾਉਣ ਸਮੇਂ ਸਫ਼ਾਈ ਦਾ ਧਿਆਨ ਰੱਖਣ ਆਦਿ ਦੇ ਨਿਰਦੇਸ਼ ਵੀ ਦਿੱਤੇ। ਕਮਿਸ਼ਨ ਦੇ ਮੈਂਬਰ ਨੇ ਕਣਕ ਖਰੀਦਣ

ਲਈ ਆਏ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਸ਼੍ਰੀ ਵਿਜੇ ਦੱਤ ਨੇ ਦੱਸਿਆ ਕਿ ਰਾਸ਼ਨ ਡਿਪੂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *