ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਦੇਸ ਰਾਜ ਸੈਣੀ  ਵਿਧਾਇਕ ਚੱਢਾ ਵਲੋਂ ਬਲਾਕ ਨੂਰਪੁਰ ਬੇਦੀ ਦੀਆਂ 61 ਪੰਚਾਇਤਾਂ ਨੂੰ 2.50 ਕਰੋੜ ਰੁਪਏ ਦੇ ਚੈੱਕ ਵੰਡੇ

Spread the love
ਨੂਰਪੁਰ ਬੇਦੀ ਦਲਜੀਤ ਚਨੌਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਉਨ੍ਹਾਂ ਦੇ ਜੱਦੀ ਪਿੰਡ ਬੜਵਾ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ‘ਰੰਗਲਾ ਪੰਜਾਬ’ ਸਕੀਮ ਅਧੀਨ ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਤੇ ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ ਨੇ ਵਿਧਾਇਕ ਚੱਡਾ ਵੱਲੋਂ ਬਲਾਕ ਨੂਰਪੁਰ ਬੇਦੀ ਦੀਆਂ 61 ਗ੍ਰਾਮ ਪੰਚਾਇਤਾਂ ਨੂੰ ਕੁੱਲ 2 ਕਰੋੜ 50 ਲੱਖ ਰੁਪਏ ਦੀ ਗਰਾਂਟ ਰਾਸ਼ੀ ਦੇ ਚੈੱਕ ਸੌਂਪੇ। ਇਹ ਰਾਸ਼ੀ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਗ੍ਰਾਂਟ ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ਦੀ ਉਸਾਰੀ, ਆਂਗਣਵਾੜੀ ਕੇਂਦਰਾਂ ਦੇ ਸੁਧਾਰ, ਸ਼ਮਸ਼ਾਨ ਘਾਟਾਂ ਦੇ ਵਿਕਾਸ, ਗ੍ਰੇਅ ਵਾਟਰ ਡਿਸਪੋਜ਼ਲ ਪ੍ਰੋਜੈਕਟਾਂ, ਮਹਿਲਾ ਮੰਡਲਾਂ ਲਈ ਕਮਰੇ ਬਣਾਉਣ, ਕੱਚੇ ਰਸਤਿਆਂ ਨੂੰ ਪੱਕਾ ਕਰਨ, ਖੇਡ ਮੈਦਾਨਾਂ ਦੇ ਵਿਕਾਸ, ਗੰਦੇ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਲਈ ਵਰਤੀ ਜਾਵੇਗੀ। ਇਸ ਨਾਲ ਪਿੰਡਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਦੇਸ ਰਾਜ ਸੈਣੀ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਦੀ ਤਰੱਕੀ ਦੀ ਨੀਂਹ ਉਸ ਦੇ ਪਿੰਡਾਂ ਵਿੱਚ ਹੁੰਦੀ ਹੈ ਅਤੇ ਜੇਕਰ ਪਿੰਡ ਵਿਕਸਤ ਹੋਣਗੇ ਤਾਂ ਪੂਰਾ ਹਲਕਾ ਆਪਣੇ ਆਪ ਵਿਕਾਸ ਦੇ ਰਾਹ ’ਤੇ ਅੱਗੇ ਵਧੇਗਾ। ਜਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਸੰਮਤੀ ਮੈਂਬਰ ਸਤਨਾਮ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਲੋੜ ਅਨੁਸਾਰ ਹੋਰ ਪਿੰਡਾਂ ਨੂੰ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਤਾਂ ਜੋ ਸਰਕਾਰੀ ਫੰਡਾਂ ਦਾ ਲਾਭ ਸਿੱਧੇ ਤੌਰ ’ਤੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਸਕੇ। ਇਸ ਮੌਕੇ ਅਮਰਜੀਤ ਸਿੰਘ ਬੀਡੀਪੀਓ ਨੂਰਪੁਰਬੇਦੀ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸਰਪੰਚ ਅਵਤਾਰ ਸਿੰਘ ਕੂੰਨਰ , ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਪੰਚਾਇਤ ਸਕੱਤਰ ਅਸ਼ਨੀਲ ਕੁਮਾਰ, ਸੈਕਟਰੀ ਤਜਿੰਦਰ ਸਿੰਘ, ਏਪੀਓ ਰਮਨ ਕੁਮਾਰ, ਸੂਬੇਦਾਰ ਮਹਿੰਦਰ ਸਿੰਘ ਕੰਗ, ਸੂਬੇਦਾਰ ਮਹਿੰਦਰ ਸਿੰਘ ਕੰਗ, ਗੁਰਨੈਬ ਸਿੰਘ ਘੁਮਾਣ, ਹਰਦਿਆਲ ਸਿੰਘ, ਮਾ ਮਹਿੰਦਰ ਸਿੰਘ, ਨੰਬਰਦਾਰ ਕਰਮਜੀਤ ਸਿੰਘ ਗਿੱਲ , ਕੁਲਦੀਪ ਸਿੰਘ ਪੰਚ,  ਕ੍ਰਿਸ਼ਨ ਸਿੰਘ ਤੇ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ। ਫੋਟੋ ਕੈਪਸ਼ਨ: ਵੱਖ-ਵੱਖ ਪੰਚਾਇਤਾਂ ਨੂੰ ਗ੍ਰਾਂਟ ਰਾਸ਼ੀ ਦੇ ਚੈੱਕ ਪ੍ਰਦਾਨ ਕਰਦੇ ਦੇਸਰਾਜ ਸੈਣੀ, ਜਰਨੈਲ ਸਿੰਘ ਲਾਲੀ ਦੇ ਸਤਨਾਮ ਨਾਗਰਾ
  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *