ਸਾਬਕਾ ਬੈਂਕ ਮੈਨੇਜਰ ਖ਼ਿਲਾਫ਼ 5 ਲੱਖ ਰੁਪਏ ਦੇ ਕਰਜ਼ਾ ਘਪਲੇ ਦਾ ਮਾਮਲਾ ਦਰਜ

Spread the love

ਸ੍ਰੀ ਮੁਕਤਸਰ ਸਾਹਿਬ, 8 ਜੂਨ (ਮਨਜੀਤ ਸਿੱਧੂ)- ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਨਾਲ ਕਥਿਤ ਤੌਰ ’ਤੇ ਧੋਖਾਧੜੀ ਅਤੇ ਹੇਰਾਫੇਰੀ ਕਰਨ ਦੇ ਦੋਸ਼ ਹੇਠ ਇੱਕ ਸਾਬਕਾ ਬੈਂਕ ਮੈਨੇਜਰ ਖ਼ਿਲਾਫ਼ ਥਾਣਾ ਸਿਟੀ ਮੁਕਤਸਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲਖਵਿੰਦਰ ਸਿੰਘ ਬਰਾੜ, ਪ੍ਰਬੰਧ ਨਿਰਦੇਸ਼ਕ, ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬੈਂਕ ਦੀ ਥਾਂਦੇਵਾਲਾ ਸ਼ਾਖਾ ਦੇ ਸਾਬਕਾ ਮੈਨੇਜਰ ਸੁਖਦੇਵ ਸਿੰਘ ਵੱਲੋਂ 27 ਜਨਵਰੀ 2009 ਨੂੰ ਕਥਿਤ ਤੌਰ ’ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਬਿਨਾਂ ਕੋਈ ਜਾਇਦਾਦ ਬੈਂਕ ਦੇ ਹੱਕ ਵਿੱਚ ਗਿਰਵੀ ਰੱਖਵਾਏ 5 ਲੱਖ ਰੁਪਏ ਦਾ ਮਕਾਨ ਉਸਾਰੀ ਕਰਜ਼ਾ ਜਾਰੀ ਕੀਤਾ ਗਿਆ ਸੀ। ਸ਼ਿਕਾਇਤ ਅਨੁਸਾਰ ਇਸ ਕਾਰਵਾਈ ਨਾਲ ਬੈਂਕ ਨੂੰ ਵਿੱਤੀ ਨੁਕਸਾਨ ਪਹੁੰਚਿਆ ਅਤੇ ਧੋਖਾਧੜੀ ਕੀਤੀ ਗਈ। ਮਾਮਲੇ ਦੀ ਜਾਂਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਵੱਲੋਂ ਕੀਤੀ ਗਈ, ਜਿਸ ਤੋਂ ਬਾਅਦ ਸੀਨੀਅਰ ਪੁਲਿਸ ਕਪਤਾਨ ਦੀ ਮਨਜ਼ੂਰੀ ਉਪਰੰਤ ਕੇਸ ਦਰਜ ਕੀਤਾ ਗਿਆ। ਪੁਲਿਸ ਨੇ ਦੋਸ਼ੀ  ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (2NS) ਦੀਆਂ ਧਾਰਾਵਾਂ 409, 465, 467, 468 ਅਤੇ 471 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *