ਚੇਅਰਮੈਨ ਜਲਾਲਪੁਰ ਵੱਲੋਂ ਭੰਗਲ ਕਲਾਂ ਲਈ 2 ਲੱਖ ਦੀ ਗ੍ਰਾਂਟ ਜਾਰੀ

Spread the love

ਨਵਾਂਸ਼ਹਿਰ, 8 ਜੂਨ (  ਜਤਿੰਦਰ ਪਾਲ ਸਿੰਘ ਕਲੇਰ    ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਦਾ ਕੀਤਾ ਵਾਅਦਾ ਹੁਣ ਜ਼ਮੀਨੀ ਪੱਧਰ ‘ਤੇ ਹਕੀਕਤ ਬਣਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਹਲਕਾ ਨਵਾਂਸ਼ਹਿਰ ਦੇ ਅਧੀਨ ਆਉਂਦੇ ਪਿੰਡ ਭੰਗਲ ਕਲਾਂ ਦੀਆਂ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਵਾਸਤੇ 2 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ।​ਗ੍ਰਾਂਟ ਸੌਂਪਣ ਦੇ ਇਸ ਮੌਕੇ ਚੇਅਰਮੈਨ ਜਲਾਲਪੁਰ ਦੇ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਾਂ ਸ਼ਹਿਰ ਲਲਿਤ ਮੋਹਨ ਪਾਠਕ (ਬੱਲੂ), ਕਰਨ ਦੱਤਾ , ਪਿੰਡ ਭੰਗਲ ਕਲਾਂ ਦੇ ਸਰਪੰਚ ਮਲਕੀਤ ਸਿੰਘ ਅਤੇ ਨਵਾਂਸ਼ਹਿਰ ਤੋਂ ਕੌਂਸਲਰ ਜੈਜੀ ਚੌਧਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।​ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਮਾਨ ਸਰਕਾਰ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ​”ਹੁਣ ਖੋਖਲੀਆਂ ਗੱਲਾਂ ਨਹੀਂ, ਬਲਕਿ ਜ਼ਮੀਨ ‘ਤੇ ਸਿੱਧਾ ਕੰਮ ਬੋਲਦਾ ਹੈ। ਪਹਿਲੀਆਂ ਸਰਕਾਰਾਂ ਸਿਰਫ਼ ਚੋਣਾਂ ਵੇਲੇ ਹੀ ਲਾਰੇ ਲਾਉਂਦੀਆਂ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸਿੱਧਾ ਪੰਚਾਇਤਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚਾ ਰਹੀ ਹੈ ਤਾਂ ਜੋ ਵਿਕਾਸ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਪੂਰੇ ਹੋ ਸਕਣ। ​ਇਸ ਮੌਕੇ ਪਿੰਡ ਭੰਗਲ ਕਲਾਂ ਦੇ ਸਰਪੰਚ ਮਲਕੀਤ ਸਿੰਘ ਨੇ ਗ੍ਰਾਂਟ ਜਾਰੀ ਕਰਨ ਲਈ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੇ ਨਿਕਾਸੀ ਪ੍ਰਬੰਧ ਅਤੇ ਗਲੀਆਂ ਦੀ ਦਸ਼ਾ ਵਿੱਚ  ਸੁਧਾਰ ਹੋਵੇਗਾ। ਇਸ ਮੌਕੇ ਪਿੰਡ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

  • Related Posts

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

    Spread the love

    Spread the loveਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ…

    Leave a Reply

    Your email address will not be published. Required fields are marked *