ਵਪਾਰੀ ਵਰਗ ਦੀਆਂ ਮੁਸ਼ਕਿਲਾਂ ਸਰਕਾਰ ਪਹਿਲ ਦੇ ਆਧਾਰ ’ਤੇ ਹੱਲ ਕਰੇ : ਨੀਰਜ ਗਰਗ

Spread the love
ਬਰਨਾਲਾ 10 ਜੂਨ 2026 | ਬਲਵੰਤ ਸਿੰਘ ਸਿੱਧੂ | ਅਕਾਲੀ  ਦਲ ਦੇ ਵਪਾਰ ਮੰਡਲ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨੀਰਜ ਗਰਗ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਵਪਾਰੀ ਵਰਗ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ।ਨੀਰਜ ਗਰਗ ਨੇ ਕਿਹਾ ਕਿ ਵਪਾਰੀਆਂ ਉੱਤੇ ਵੱਖ-ਵੱਖ ਕਿਸਮ ਦੇ ਟੈਕਸਾਂ ਦਾ ਬੋਝ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਟੈਕਸਾਂ ਕਾਰਨ ਵਪਾਰੀਆਂ ਨੂੰ ਆਰਥਿਕ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕੋ ਕਾਰੋਬਾਰ ਉੱਤੇ ਵਾਰ-ਵਾਰ ਟੈਕਸ ਲਗਾਉਣਾ ਵਪਾਰੀਆਂ ਨਾਲ ਨਿਆਂ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਬੈਂਕਿੰਗ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਵੀ ਵਪਾਰੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਬੈਂਕਾਂ ਵਿੱਚ ਨਕਦੀ ਦੀ ਕਮੀ ਅਤੇ ਏਟੀਐਮਾਂ ਵਿੱਚ ਪੈਸੇ ਦੀ ਘਾਟ ਕਾਰਨ ਵਪਾਰੀਆਂ ਅਤੇ ਆਮ ਲੋਕਾਂ ਨੂੰ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਬਹੁਤ ਸਾਰੇ ਗਾਹਕ ਨਕਦ ਭੁਗਤਾਨ ਨੂੰ ਤਰਜੀਹ ਦਿੰਦੇ ਹਨ, ਪਰ ਨਕਦੀ ਦੀ ਕਮੀ ਕਾਰਨ ਕਾਰੋਬਾਰੀ ਲੈਣ-ਦੇਣ ਪ੍ਰਭਾਵਿਤ ਹੋ ਰਹੇ ਹਨ।ਨੀਰਜ ਗਰਗ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਪਾਰੀਆਂ ਦੇ ਮਸਲੇ ਜਲਦ ਹੱਲ ਨਾ ਕੀਤੇ ਗਏ ਤਾਂ ਵਪਾਰੀ ਵਰਗ ਨੂੰ ਆਪਣੇ ਹੱਕਾਂ ਲਈ ਸੰਘਰਸ਼ ਦਾ ਰਾਹ ਅਪਣਾਉਣਾ ਪੈ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਵਪਾਰ ਜਗਤ ਨੂੰ ਰਾਹਤ ਦਿੱਤੀ ਜਾਵੇ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *