ਜਲੰਧਰ ਕਮਿਸ਼ਨਰੇਟ ਪੁਲਿਸ ਨੇ 70 ਗ੍ਰਾਮ ਸੋਨੇ ਸਮੇਤ ਮੁਲਜ਼ਮ ਕੀਤਾ ਕਾਬੂ 

Spread the love

ਜਲੰਧਰ 11 ਦਸੰਬਰ ( ਅਮ੍ਰਿੰਤਪਾਲ ਸਿੰਘ)ਕਮਿਸ਼ਨਰੇਟ ਪੁਲੀਸ ਜਲੰਧਰ ਨੇ ਸ਼ਹਿਰ ਦੇ ਇੱਕ ਵਸਨੀਕ ਤੋਂ 70 ਗ੍ਰਾਮ ਸੋਨਾ ਖੋਹਣ ਤੋਂ ਬਾਅਦ ਇੱਕ ਲੁਟੇਰੇ ਨੂੰ 24 ਘੰਟਿਆਂ ਦੇ ਅੰਦਰ ਹੀ ਕਾਬੂ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਅਣਪਛਾਤੇ ਨੌਜਵਾਨ ਨੇ ਔਰਤ ਤੋਂ ਹੈਂਡਬੈਗ ਖੋਹ ਲਿਆ ਹੈ। ਉਨ੍ਹਾਂ ਦੱਸਿਆ ਕਿ ਬੈਗ ਵਿੱਚ 7 ਤੋਲੇ ਸੋਨੇ ਦਾ ਹਾਰ, ਦੋ ਮੋਬਾਈਲ ਫ਼ੋਨ ਤੇ ਨਕਦੀ ਆਦਿ ਸਾਮਾਨ ਸੀ।ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਦੀ ਪਛਾਣ ਦਾਨਿਆਲ ਪਿੰਡ ਉਸਮਾਨਪੁਰ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ 24 ਘੰਟਿਆਂ ਦੇ ਅੰਦਰ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 70 ਗ੍ਰਾਮ ਸੋਨੇ ਸਮੇਤ ਹੋਰ ਸਾਮਾਨ ਬਰਾਮਦ ਕੀਤਾ।

ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਰਿਲਾਇੰਸ ਮਾਲ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾ ਕੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਦੋ ਮੋਬਾਈਲ ਅਤੇ ਐਲ.ਈ.ਡੀ. ਬਰਾਮਦ ਕਰ ਲਈ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੂੰ ਸ਼ਿਕਾਇਤ ਮਿਲੀ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਇੱਕ ਡਿਲੀਵਰੀ ਵਾਹਨ ਤੋਂ ਆਈਫੋਨ 16, ਵਨਪਲੱਸ ਨੋਰਡ-4 ਮੋਬਾਈਲ ਫੋਨ (ਕਾਲਾ ਰੰਗ), ਅਤੇ ਇੱਕ ਟੀਸੀਐੱਲ ਐੱਲਸੀਡੀ ਸਕਰੀਨ ਸਮੇਤ ਇਲੈਕਟ੍ਰਾਨਿਕਸ ਚੋਰੀ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕਾਰਵਾਈ ਕਰਦਿਆਂ ਤਫਤੀਸ਼ ਦੌਰਾਨ ਮੁਲਜ਼ਮ ਦੀ ਪਛਾਣ ਸੋਨੂੰ ਰਾਏ ਵਾਸੀ ਗਲੀ ਨੰਬਰ 3, ਪ੍ਰਸ਼ੂਰਾਮ ਨਗਰ, ਨੇੜੇ ਬਚਿੱਤਰ ਨਗਰ, ਜਲੰਧਰ ਵਜੋਂ ਹੋਈ

Oplus_131072

ਹੈ। ਇਸ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਮੋਬਾਈਲ ਫ਼ੋਨ ਅਤੇ ਐੱਲ.ਈ.ਡੀ. ਬਰਾਮਦ ਕੀਤੀ ਹੈ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *