ਸੀ.ਐਚ.ਸੀ. ਲੰਬੀ ਨੂੰ ਮਿਲੇ ਨਵੇਂ ਬਾਲ ਰੋਗ ਮਾਹਿਰ, ਲੋਕਾਂ ਨੂੰ ਮਿਲਣਗੀਆਂ ਬਿਹਤਰ ਸਿਹਤ ਸੇਵਾਵਾਂ

Spread the love

ਸ਼੍ਰੀ ਮੁਕਤਸਰ ਸਾਹਿਬ, 10 ਜੂਨ (ਮਨਜੀਤ ਸਿੱਧੂ)- ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਸੀ.ਐਚ.ਸੀ. ਲੰਬੀ ਲਈ ਮਾਨਯੋਗ ਸਿਵਲ ਸਰਜਨ ਡਾ. ਸੁਨੀਲ ਕੁਮਾਰ ਬਾਂਸਲ ਵੱਲੋਂ ਡਾ. ਰਜਤ ਸਿੰਗਲਾ, ਸਪੈਸ਼ਲਿਸਟ ਪੀਡੀਆਟਰੀਸ਼ਨ (ਬਾਲ ਰੋਗ ਮਾਹਿਰ), ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਡਾ. ਸੁਨੀਲ ਕੁਮਾਰ ਬਾਂਸਲ ਨੇ ਕਿਹਾ ਕਿ ਡਾ. ਰਜਤ ਸਿੰਗਲਾ ਦੀ ਨਿਯੁਕਤੀ ਨਾਲ ਖੇਤਰ ਦੇ ਬੱਚਿਆਂ ਨੂੰ ਮਾਹਿਰ ਡਾਕਟਰੀ ਸੇਵਾਵਾਂ ਸਥਾਨਕ ਪੱਧਰ ’ਤੇ ਉਪਲਬਧ ਹੋਣਗੀਆਂ। ਇਸ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੂਰ-ਦੁਰਾਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਘੱਟ ਪਵੇਗੀ ਅਤੇ ਸਮੇਂ ਸਿਰ ਇਲਾਜ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਤੱਕ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਇੱਕ ਮਹੱਤਵਪੂਰਨ ਕਦਮ ਹੈ। ਡਾ. ਰਜਤ ਸਿੰਗਲਾ ਨੇ ਆਪਣੀ ਨਿਯੁਕਤੀ ਲਈ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਖੇਤਰ ਦੇ ਬੱਚਿਆਂ ਦੀ ਸਿਹਤ ਸੰਭਾਲ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਡਾਕਟਰ ਕੁਲਤਾਰ ਸਿੰਘ ,ਡਾ ਸਰਬਜੀਤ ਸਿੰਘ, ਡਾਕਟਰ ਰੋਬਿਨ,ਪਵਿੱਤਰ ਸਿੰਘ ਐਮ ਐਲ ਟੀ, ਲੱਕੀ ਕਲਰਕ, ਗੁਰਚਰਨ ਸਿੰਘ ਫਾਰਮਾਸਿਸਟ ਹਾਜਰ ਸਨ।

  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *