ਯੋਗੇਸ਼ ਕੁਮਾਰ ਬਣੇ ਨਗਰ ਨਿਗਮ ਕਰਮਚਾਰੀ (ਦਫ਼ਤਰੀ) ਯੂਨੀਅਨ ਦੇ ਪ੍ਰਧਾਨ * ਯੂਨੀਅਨ ਮੈਂਬਰਾਂ ਨੇ ਕੀਤਾ ਨਿਯੁਕਤੀ ਦਾ ਸਵਾਗਤ

Spread the love

ਫਗਵਾੜਾ 10 ਜੂਨ (     ਪ੍ਰੀਤੀ       ) ਮਿਉਂਸੀਪਲ ਕਾਰਪੋਰੇਸ਼ਨ ਦਫ਼ਤਰ ਫਗਵਾੜਾ ਵਿਖੇ ਅੱਜ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਸਰਬ ਸੰਮਤੀ ਦੇ ਨਾਲ ਯੋਗੇਸ਼ ਕੁਮਾਰ ਨੂੰ ਨਗਰ ਨਿਗਮ ਕਰਮਚਾਰੀ ਯੂਨੀਅਨ (ਦਫ਼ਤਰੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ। ਸਮੂਹ ਹਾਜਰ ਯੂਨੀਅਨ ਮੈਂਬਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਪ੍ਰਧਾਨ ਯੋਗੇਸ਼ ਕੁਮਾਰ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਪ੍ਰਧਾਨ ਯੋਗੇਸ਼ ਕੁਮਾਰ ਨੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮਕਾਜ ਵਿੱਚ ਸੁਧਾਰ ਲਿਆਉਣਾ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਪ੍ਰਧਾਨ ਯੋਗੇਸ਼ ਕੁਮਾਰ ਨੇ ਕਿਹਾ ਕਿ ਯੂਨੀਅਨ ਆਉਣ ਵਾਲੇ ਸਮੇਂ ਵਿੱਚ ਕਾਰਪੋਰੇਸ਼ਨ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਸਮੂਹ ਕਾਰਪੋਰੇਸ਼ਨ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਸੰਘਰਸ਼ ਕਰੇਗੀ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਇੱਕਜੁੱਟ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਸੀ ਏਕਤਾ ਨਾਲ ਹੀ ਯੂਨੀਅਨ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ ਅਤੇ ਮੁਲਾਜ਼ਮ ਭਲਾਈ ਦੇ ਕਾਰਜਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇਗਾ। ਯੂਨੀਅਨ ਮੈਂਬਰਾਂ ਵਲੋਂ ਨਵ-ਨਿਯੁਕਤ ਪ੍ਰਧਾਨ ਯੋਗੇਸ਼ ਕੁਮਾਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਯੂਨੀਅਨ ਮੈਂਬਰ ਮੰਜੂ ਤੁਲੀ, ਕੁਲਵਿੰਦਰ ਕੌਰ, ਅੰਮ੍ਰਿਤ ਕੌਰ, ਸ਼ੁਭਸ਼ੀਲ, ਹਰਪ੍ਰੀਤ ਕੌਰ, ਸਾਇਰਾ ਬਾਨੋ, ਦੀਪਕ ਕੁਮਾਰ, ਕੁਲਦੀਪ ਸਲਹੋਤਰਾ, ਸ਼ੁਭਮ ਸੋਂਧੀ, ਮਿੰਟੂ ਤੋਂ ਇਲਾਵਾ ਸਮਾਜ ਸੇਵਕ ਆਸ਼ੂ ਮੱਟੂ, ਸਾਬਕਾ ਪ੍ਰਧਾਨ ਰਤਨ ਲਾਲ, ਆਜ਼ਾਦ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਸਹੋਤਾ ਸਮੇਤ ਫਾਇਰ ਬ੍ਰਾਂਚ, ਪਾਰਕਿੰਗ, ਹੈਲਥ ਬ੍ਰਾਂਚ ਅਤੇ ਇਲੈਕਟਰੀਕਲ ਬ੍ਰਾਂਚ ਦੇ ਮੁਲਾਜ਼ਮ ਵੀ ਹਾਜ਼ਰ ਸਨ।
ਤਸਵੀਰ – ਮਿਉਂਸੀਪਲ ਕਾਰਪੋਰੇਸ਼ਨ ਫਗਵਾੜਾ ਵਿਖੇ ਯੂਨੀਅਨ ਦੇ ਨਵੇਂ ਚੁਣੇ ਪ੍ਰਧਾਨ ਯੋਗੇਸ਼ ਕੁਮਾਰ ਨੂੰ ਸਨਮਾਨਤ ਕਰਦੇ ਹੋਏ ਸਮੂਹ ਯੂਨੀਅਨ ਮੈਂਬਰ ਅਤੇ ਹੋਰ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *