ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

Spread the love
ਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੇ ਵਿਸ਼ੇਸ਼ ਤੌਰ ਤੇ  ਚੇਅਰਮੈਨ ਲੱਗਣ ਤੇ ਸ. ਨਗਲੀਆਂ ਦਾ ਸਨਮਾਨ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀ ਟਿੰਕੂ ਨੇ ਕਿਹਾ ਕਿ ਰਣਜੀਤ ਸਿੰਘ ਨਗਲੀਆਂ ਇੱਕ ਪੁਰਾਣੇ ਕਾਂਗਰਸੀ ਆਗੂ ਹਨ, ਜਿਨਾਂ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਇੱਕ ਬਹੁਤ ਵੱਡੀ ਜਿੰਮੇਵਾਰੀ ਮਿਲੀ ਹੈ, ਮੈਨੂੰ ਪੂਰਨ ਆਸ ਹੈ ਕਿ ਇਸ ਜਿੰਮੇਵਾਰੀ ਨੂੰ ਜਿਲੇ ਦੇ ਵਿੱਚ ਜਾ ਕੇ ਪੂਰੀ ਇਮਾਨਦਾਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਤਤਪਰ ਰਹਿਣਗੇ। ਉਨ੍ਹਾਂ ਦੀ ਨਿਯੁਕਤੀ ਖਾਸਕਰ ਦਲਿਤ ਵਰਗ ਲਈ ਖੁਸ਼ੀ ਦੀ ਗੱਲ ਹੈ ਕਿ ਇਸ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੁਖਾਲੀਆਂ ਹੱਲ ਹੋਣਗੀਆਂ।ਰਣਜੀਤ ਸਿੰਘ ਨਗਲੀਆਂ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਵੱਲੋਂ ਦਿੱਤੀਆਂ ਸੇਵਾਵਾਂ ਨੂੰ ਪੂਰੀ ਲਗਨ ਮਿਹਨਤ ਨਾਲ ਨਿਭਾਵਾਂਗਾ ਅਤੇ ਕਾਂਗਰਸ ਪਾਰਟੀ ਤੇ ਪਿਛੜੇ ਵਰਗ ਦੀ ਮਜਬੂਤੀ ਲਈ ਸਾਥੀਆਂ ਨਾਲ ਮਿਲਕੇ ਦਿਨ ਰਾਤ ਕੰਮ ਕਰਾਂਗਾ। ਇਸ ਮੌਕੇ ਹੰਸਰਾਜ ਸਿੰਘ ਬੂਥਗੜ੍ਹ, ਸਮਿੰਦਰ ਸਿੰਘ ਬੜੌਦੀ, ਚਰਨਜੀਤ ਸਿੰਘ ਤੱਕੀਪੁਰ, ਸ੍ਰੀ ਰਮਨ ਆਦਿ ਅਹੁਦੇਦਾਰ ਵੀ ਹਾਜ਼ਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਨਵਾਂ ਦਾਅ – 117 ਹਲਕਿਆਂ ‘ਚ ਘੁੰਮੇਗੀ ‘ਨੇਤਾਵਾਂ ਦੀ ਬੱਸ’:ਰਾਹੁਲ ਗਾਂਧੀ 

    Spread the love

    Spread the love ਨਵਾਂਸ਼ਹਿਰ 12 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ ‘ਤੇ ਸੰਪਰਕ ਵਧਾਉਣ…

    Leave a Reply

    Your email address will not be published. Required fields are marked *