ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

Spread the love
ਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਪੀਕਰ ਸ ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸੀਪਾ ਸਰਪੰਚ, ਗੁਰਸੇਵਕ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਲਾਡੀ ਢੁੱਡੀ, ਜਲੌਰ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ ,ਮੈਂਬਰ ਸੰਦੀਪ ਕੁਮਾਰ ,ਮੈਂਬਰ ਗੁਰਵਿੰਦਰ ਸਿੰਘ, ਮੈਂਬਰ ਬਲਵੀਰ ਸਿੰਘ ,ਮੈਂਬਰ ਰਾਮ ਸਿੰਘ ,ਮੈਂਬਰ ਗੁਰਸੇਵਕ ਸਿੰਘ ,ਮੈਂਬਰ ਹਰਜਿੰਦਰ ਸਿੰਘ, ਮੰਦਰ ਸਿੰਘ, ਡਾ ਗੁਰਚਰਨ ਸਿੰਘ ਸਾਬਕਾ ਮੈਂਬਰ, ਗੁਰਦੀਪ ਸਿੰਘ ਰਾਜੂ ਨੰਬਰਦਾਰ, ਬਲਜੀਤ ਸਿੰਘ ਸਾਬਕਾ ਮੈਂਬਰ, ਦਰਸਨ ਸਿੰਘ, ਬਸੰਤ ਸਿੰਘ ਫੌਜੀ ਗੁਰਦੁਆਰਾ ਕਮੇਟੀ ਪ੍ਰਧਾਨ, ਲਖਵੀਰ ਸਿੰਘ ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *