ਵਿਧਾਇਕ ਸ. ਸੇਖੋਂ ਵੱਲੋਂ ਸਾਦਿਕ ਵਿਖੇ ਟਰੇਡ ਯੂਨੀਅਨ ਨਾਲ ਮੀਟਿੰਗ

Spread the love

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

ਫਰੀਦਕੋਟ, 12  ਜੂਨ (ਗੁਰਦੀਪ ਸਿੰਘ ਢਿੱਲੋਂ ) ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਸਾਦਿਕ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਵਿੱਚ ਵਪਾਰੀਆਂ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ, ਜਿਨ੍ਹਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਵਿਧਾਇਕ ਸ. ਸੇਖੋਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ ਅਤੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਆਪਸੀ ਤਾਲਮੇਲ ਨਾਲ ਹੀ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਵਪਾਰੀਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਡੀ.ਐਸ.ਪੀ. ਤਰਲੋਚਨ ਸਿੰਘ,  ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਸਿੱਧੂ, ਰਮਨਦੀਪ ਸਿੰਘ ਮੁਮਾਰਾ, ਜੈਦੇਵ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਗੁਰਸੇਵਕ ਸਿੰਘ, ਇੰਸਪੈਕਟਰ ਪ੍ਰਤਾਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡ ਕਮਿਸ਼ਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *