ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ

Spread the love
ਜੈਤੋ 12 ਜੂਨ 2026 (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ᾿ਯੁੱਧ ਨਸ਼ਿਆਂ ਵਿਰੁੱਧ᾿ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਜਿਸ ਤਹਿਤ ਵਿਧਾਇਕ  ਜੈਤੋ ਸ. ਅਮੋਲਕ ਸਿੰਘ ਨੇ ਨਸ਼ਿਆਂ ਦੇ ਖਾਤਮੇ  ਲਈ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਦਿੱਤੀ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਉਸ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਮੱਖਣ ਸਿੰਘ ਝੱਖੜਵਾਲਾ (ਕੋਆਰਡੀਨੇਟਰ ਹਲਕਾ ਜੈਤੋਂ) ਨਸ਼ਾ ਮੁਕਤੀ ਮੋਰਚਾ,  , ਬਲਾਕ ਕੋਆਰਡੀਨੇਟਰ ਇੰਦਰਜੀਤ ਸਿੰਘ ਝੱਖੜਵਾਲਾ, ਬੇਅੰਤ ਸਿੰਘ ਰਾਜੂ,ਸਰਪੰਚ ਧਰਮਪਾਲ ਸਿੰਘ ਗੁਰੂਸਰ, ਨਰਿੰਦਰਜੀਤ ਸਿੰਘ ਰਾਮੇਆਣਾ, ਸਰਪੰਚ ਜਸਪਾਲ ਸਿੰਘ ਗੋਰਾ ਕਰੀਰਵਾਲੀ, ਚਰਨਜੀਤ ਸਿੰਘ ਟੋਨੀ, ਦਵਿੰਦਰ ਸਿੰਘ ਮੜ੍ਹਾਕ, ਗੁਰਧੀਰ ਸਿੰਘ ਘਣੀਆਂ, ਗੁਰਵਿੰਦਰ ਸਿੰਘ ਬੁਰਜ਼ ਹਰੀ ਕਾ, ਸਰਪੰਚ ਹਰਦੀਪਕ ਸਿੰਘ, ਹਰਜੀਤ ਸਿੰਘ ਬਾਜਾਖਾਨਾ, ਸਰਪੰਚ ਹਰਜੀਤ ਸਿੰਘ ਸਿਵੀਆ, ਨਿਰਮਲ ਸਿੰਘ ਰਾਮੂਵਾਲਾ, ਸਰਪੰਚ ਸਾਧੂ ਸਿੰਘ, ਫੀਲਡ ਐਗਜ਼ੀਕਿਊਟਿਵ ਵਿਜੇ ਕੁਮਾਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *