ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਨਗਰ ਕੌਂਸ਼ਲ ਜੈਤੋ ਦੇ ਨਿਰਮਲਾ ਦੇਵੀ ਪ੍ਰਧਾਨ ਚੁਣੇ ਗਏ 

Spread the love
ਜੈਤੋ, 6 ਜੁਲਾਈ (ਹਰਵਿੰਦਰਪਾਲ ਸ਼ਰਮਾ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀਮਤੀ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਸ੍ਰੀ ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਨਰਿੰਦਰਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਨਗਰ ਕੌਂਸਲ ਦੀ ਨਵੀਂ ਟੀਮ, ਹਲਕਾ ਵਿਧਾਇਕ ਸ. ਅਮੋਲਕ ਸਿੰਘ ਅਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੈਤੋ ਦੇ ਵਿਕਾਸ ਲਈ ਲੋੜੀਂਦੇ ਸਰੋਤ ਅਤੇ ਫੰਡ ਉਪਲਬਧ ਕਰਵਾਏ ਜਾਣਗੇ, ਤਾਂ ਜੋ ਸ਼ਹਿਰ ਦੇ ਬਕਾਇਆ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮਿਲ ਸਕਣ। ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਹੋ ਚੁੱਕੀ ਹੈ, ਪਰ ਉਨ੍ਹਾਂ ਲਈ ਨਗਰ ਕੌਂਸਲ ਦੇ ਸਾਰੇ 17 ਦੇ 17 ਕੌਂਸਲਰ ਬਰਾਬਰ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਕੌਂਸਲਰ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਹਰ ਇੱਕ ਦਾ ਸ਼ਹਿਰ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੋਵੇਗਾ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਤਜਰਬੇਕਾਰ ਅਤੇ ਸਮਰਪਿਤ ਹੈ, ਜਿਸ ਕਰਕੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੈਤੋ ਸ਼ਹਿਰ ਦੇ ਵਿਕਾਸ ਕਾਰਜ ਹੁਣ ਹੋਰ ਤੇਜ਼ੀ ਨਾਲ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ ਅਤੇ ਸ਼ਹਿਰ ਵਿੱਚ ਬਿਹਤਰ ਨਾਗਰਿਕ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ। ਮੀਟਿੰਗ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਡਾ. ਲਕਸ਼ਮਣ ਭਗਤੂਆਣਾ, ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ ਸਿੰਘ, ਤਹਿਸੀਲਦਾਰ ਸ੍ਰੀ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਅਮਨਦੀਪ ਗੋਇਲ, ਸ੍ਰੀ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ, ਕੌਂਸਲਰ ਲਖਵਿੰਦਰ ਸਿੰਘ ਲੱਖਾ, ਵਪਾਰ ਮੰਡਲ ਦੇ ਪ੍ਰਧਾਨ ਸ਼ੈਲੀ ਗਰਗ ਅਤੇ ਨਗਰ ਕੌਂਸਲ ਜੈਤੋ ਦੇ ਕਾਰਜਕਾਰੀ ਅਫ਼ਸਰ (ਈ.ਓ.) ਵੀ ਹਾਜ਼ਰ ਸਨ।
  • Related Posts

    ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

    Spread the love

    Spread the loveਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ…

    ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

    Spread the love

    Spread the loveਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ,…

    Leave a Reply

    Your email address will not be published. Required fields are marked *