ਬਲਵਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ; ਮਹਾਰਾਜਾ ਪੈਲਸ ਵਿਖੇ ਹਜ਼ਾਰਾਂ ਨੌਜਵਾਨਾਂ ਦੇ ਇਕੱਠ ‘ਚ ਪਹੁੰਚੀਆਂ ਪ੍ਰਮੁੱਖ ਪੰਥਕ ਸ਼ਖਸੀਅਤਾਂ

Spread the love
ਸਮਰਾਲਾ, 05 ਜੁਲਾਈ (ਮੁਕੇਸ਼ ਵਰਮਾ) ਪੰਜਾਬ ਦੀ ਸਿਆਸਤ ਅਤੇ ਪੰਥਕ ਸਫ਼ਾਂ ਵਿੱਚ ਉਸ ਵੇਲੇ ਇੱਕ ਬਹੁਤ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਪ੍ਰਮੁੱਖ ਨੌਜਵਾਨ ਆਗੂ ਬਲਵਿੰਦਰ ਸਿੰਘ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰ ਦਿੱਤਾ। ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਇਸ ਸ਼ਮੂਲੀਅਤ ਲਈ ਮਹਾਰਾਜਾ ਪੈਲਸ ਵਿਖੇ ਇੱਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿੱਥੇ ਜਥੇਬੰਦੀ ਦੀ ਸੋਚ ‘ਤੇ ਪਹਿਰਾ ਦੇਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਦਾ ਸੈਲਾਬ ਉਮੜਿਆ। ਇਸ ਭਰਵੇਂ ਇਕੱਠ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਇੱਕ ਵੱਡੀ ਚੁਣੌਤੀ ਦਿੱਤੀ ਹੈ। ਮਹਾਰਾਜਾ ਪੈਲਸ ਵਿਖੇ ਹੋਏ ਇਸ ਸਮਾਗਮ ਦੌਰਾਨ ਐਮ.ਪੀ. ਖਡੂਰ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਸੀਨੀਅਰ ਨੇਤਾ ਮਨਪ੍ਰੀਤ ਸਿੰਘ ਇਆਲੀਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਜਥੇਬੰਦੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਬਲੇਰ, ਹਲਕਾ ਸਮਰਾਲਾ ਸੀਨੀਅਰ ਨੇਤਾ ਬਲਜਿੰਦਰ ਸਿੰਘ ਬਬਲੂ ਲੋਪੋ , ਜੋਹਲ ਸਾਹਿਬ, ਸੁਖਦੇਵ ਸਿੰਘ ਕਾਦੀਆਂ, ਹਲਕਾ ਭੁਲੱਥ ਦੇ ਇੰਚਾਰਜ ਨਿਸ਼ੱਤਰ ਸਿੰਘ ਅਤੇ ਪੂਰੇ ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਹਰਪ੍ਰੀਤ ਕੌਰ ਵੀ ਸਟੇਜ ‘ਤੇ ਮੌਜੂਦ ਸਨ। ਪਾਰਟੀ ਦੀ ਇਸ ਸੁਪਰੀਮ ਲੀਡਰਸ਼ਿਪ ਨੇ ਬਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਹਜ਼ਾਰਾਂ ਸਾਥੀਆਂ ਨੂੰ ਸਿਰੋਪਾਓ ਦੇ ਕੇ ਜਥੇਬੰਦੀ ਵਿੱਚ ਸ਼ਾਮਲ ਕੀਤਾ ਅਤੇ ਜੀ ਆਇਆਂ ਨੂੰ ਆਖਿਆ। ਰਵਾਇਤੀ ਪਾਰਟੀਆਂ ਦੀ ‘ਭੇਡ ਚਾਲ’ ਅਤੇ ਧੱਕੇਸ਼ਾਹੀ ਖ਼ਿਲਾਫ਼ ਲੜਾਂਗੇ: ਬਲਵਿੰਦਰ ਸਿੰਘ ਜਥੇਬੰਦੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਨੇ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖੇ ਵਾਰ ਕੀਤੇ। ਉਨ੍ਹਾਂ ਕਿਹਾ, ਅਸੀਂ ਝਾੜੂ (ਆਪ), ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਸਾਰੀਆਂ ਪਾਰਟੀਆਂ ਦੀ ਭੇਡ ਚਾਲ ਦੇਖ ਚੁੱਕੇ ਹਾਂ, ਜੋ ਸਿਰਫ਼ ਆਪਣੀਆਂ ਜੇਬਾਂ ਤੇ ਪ੍ਰਾਪਰਟੀਆਂ ਬਣਾਉਣ ਵਿੱਚ ਲੱਗੇ ਹੋਏ ਹਨ। ਜਦੋਂ ਵੀ ਕੋਈ ਪੰਜਾਬ ਦੇ ਮੁੱਦਿਆਂ, ਹੱਕਾਂ ਜਾਂ ਨੌਜਵਾਨੀ ਦੀ ਗੱਲ ਕਰਦਾ ਹੈ, ਤਾਂ ਉਸ ਨੂੰ ਡਿਬਰੂਗੜ੍ਹ ਵਰਗੀਆਂ ਜੇਲ੍ਹਾਂ ਵਿੱਚ ਐਨ.ਐਸ.ਏ. (NSA) ਲਗਾ ਕੇ ਡੱਕ ਦਿੱਤਾ ਜਾਂਦਾ ਹੈ, ਜਾਂ ਫਿਰ ਦੀਪ ਸਿੱਧੂ ਵਰਗੇ ਸਾਡੇ ਸ਼ਹੀਦ ਯੋਧਿਆਂ ਨੂੰ ਰਸਤੇ ਵਿੱਚੋਂ ਹਟਾ ਦਿੱਤਾ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਉਹ ਭਾਈ ਦੀਪ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਪੰਜਾਬ ਅਤੇ ਪੰਥ ਲਈ ਆਖਰੀ ਦਮ ਤੱਕ ਲੜਾਂਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਹਾਜ਼ਰ ਸੀਨੀਅਰ ਆਗੂਆਂ ਅਤੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਮਹਾਰਾਜਾ ਪੈਲਸ ਵਿਖੇ ਵੱਖ-ਵੱਖ ਪਿੰਡਾਂ ਤੋਂ ਆਏ ਹਜ਼ਾਰਾਂ ਨੌਜਵਾਨ, ਬਜ਼ੁਰਗ ਅਤੇ ਬੀਬੀਆਂ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ। ਉਨ੍ਹਾਂ ਸੁਨੇਹਾ ਦਿੱਤਾ ਕਿ ਪੰਜਾਬ ਔਰ ਪੰਥ ਨੂੰ ਬਚਾਉਣ ਵਾਸਤੇ ਸਾਰੇ ਪੰਜਾਬੀਆਂ ਨੂੰ ਸਾਰੀਆਂ ਪਾਰਟੀਬਾਜ਼ੀਆਂ ਤੋਂ ਉੱਪਰ ਉੱਠ ਕੇ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਆਪਣੀ ਇੱਕ ਖੇਤਰੀ ਧਿਰ ਮਜ਼ਬੂਤ ਕੀਤੀ ਜਾ ਸਕੇ। ਬਲਵਿੰਦਰ ਸਿੰਘ ਦੇ ਸੱਦੇ ‘ਤੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨ ਪਿੰਟੀ ਮੁਸ਼ਕਾਬਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੀ ਚਲਾਈ ਮੁਹਿੰਮ ਸ਼ਲਾਘਾਯੋਗ ਹੈ। ਹੁਣ ਉਹ ਅਤੇ ਉਨ੍ਹਾਂ ਦੇ ਸਾਰੇ ਸਾਥੀ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣਗੇ ਅਤੇ ਪੰਥਕ ਝੰਡੇ ਹੇਠ ਇਕੱਠੇ ਹੋ ਕੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਜੁੱਟ ਜਾਣਗੇ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *