*’ਹਲਕਾ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਵੱਲੋਂ ਪਿੰਡ ਝੰਡੂਪੁਰ ਵਿਖੇ ‘ਲੋਕ ਮਿਲਣੀ’, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ* *ਹਲਕਾ ਬਲਾਚੋਰ ਦੇ ਅੰਦਰ ਲੋਕਾਂ ਨੂੰ ਬਿਨ੍ਹਾਂ ਪੱਖਪਾਤ ਤੋਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ -ਹਲਕਾ ਵਿਧਾਇਕਾ ਸ਼ੰਤੋਸ ਕਟਾਰੀਆ* 

Spread the love
ਬਲਾਚੌਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਹਲਕਾ ਬਲਾਚੋਰ ਤੋਂ ਆਮ ਆਦਮੀ ਪਾਰਟੀ  ਦੇ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਬਲਾਕ ਸੜੋਆ ਦੇ ਪਿੰਡ ਝੰਡੂਪੁਰ ਵਿਖੇ  ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀਆਂ ਸਮੱਸਿਆਵਾਂ ਆਗੂਆਂ ਦੇ ਸਾਹਮਣੇ ਰੱਖੀਆਂ।​ਲੋਕ ਮਿਲਣੀ ਦੌਰਾਨ ਹਲਕਾ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ ਤੇ ਅਸ਼ੋਕ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਤੱਕ ਬਿਨਾਂ ਕਿਸੇ ਪੱਖਪਾਤ ਦੇ ਸਾਰੀਆਂ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।​ਇਸ ਮੌਕੇ ਪਿੰਡ ਵਾਸੀਆਂ ਨੇ  ਆਪਣੀਆਂ ਮੁਸ਼ਕਿਲਾਂ, ਰੋਜ਼ਾਨਾ ਦੀਆਂ ਲੋੜਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਅਹਿਮ ਸੁਝਾਅ ਅਸ਼ੋਕ ਕਟਾਰੀਆ ਦੇ ਸਾਹਮਣੇ ਪੇਸ਼ ਕੀਤੇ। ਸ੍ਰੀ ਕਟਾਰੀਆ ਨੇ ਸਾਰੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਅਤੇ ਜਲਦੀ ਤੋਂ ਜਲਦੀ ਹੱਲ ਕਰਨ ਦਾ ਪੱਕਾ ਵਿਸ਼ਵਾਸ ਦਿਵਾਇਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ, “ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਅਤੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਾਡੀ ਮੁੱਖ ਤਰਜੀਹ ਹੈ। ਅਸੀਂ ਲੋਕਾਂ ਦੇ ਸਹਿਯੋਗ ਨਾਲ ਹਰ ਪਿੰਡ ਨੂੰ ਤਰੱਕੀ ਦੀ ਰਾਹ ‘ਤੇ ਲੈ ਕੇ ਜਾਵਾਂਗੇ।” ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾ ਨੂੰ ਮੁਫ਼ਤ ਬਿਜਲੀ,ਮਾਵਾਂ ਧੀਆਂ ਸਤਿਕਾਰ ਯੋਜਨਾ, ਮਹੁੱਲਾ ਕਲੀਨਿਕ, ਸਿੱਖਿਆ ਵਿੱਚ ਸੁਧਾਰ,ਆਟਾ ਦਾਲ ਸਕੀਮ ਆਦਿ ਚੋਣਾਂ ਦੇ ਦੋਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਧਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਹੈ ਇਸ ਮੋਕੇ ਪਿੰਡ ਝੰਡੂਪੁਰ ਦੀ ਗ੍ਰਾਮ ਪੰਚਾਇਤ ਦੇ ਵੱਲੋਂ ਹਲਕਾ ਵਿਧਾਇਕ ਅਤੇ ਮੋਹਤਬਰ ਵਿਅਕਤੀਆਂ ਦਾ ਸਿਰੋਪਾ ਭੇਂਟ ਕਰਕੇ ਸਨਮਾਨ ਵੀ ਕੀਤਾ ਗਿਆ ਇਸ ਮੋਕੇ ਪ੍ਰਧਾਨ ਨਾਰੇਸ਼ ਕੁਮਾਰ ਨੀਟਾ,ਓਮ ਪ੍ਰਕਾਸ਼ ਓਮੀ ਸਿੰਘਪੁਰ,ਪਰਮਜੀਤ ਸਿੰਘ ਸਿੰਘਪੁਰ,ਪਵਨ ਕੁਮਾਰ ਰੀਠੂ,ਚੂਹੜ੍ਹ ਸਿੰਘ ਬੂਥਗੜ੍ਹ,ਸਰਪੰਚ ਰਾਮ ਸਰੂਪ ਭੂੰਬਲਾ ਮਾਲੇਵਾਲ,ਬਲਾਕ ਪ੍ਰਧਾਨ ਹੁਸਨ ਲਾਲ ਬੂਥਗੜ੍ਹ, ਵਿੱਕੀ ਮਾਲੇਵਾਲ,ਸਰਪੰਚ ਦਰਸ਼ਨਾ ਦੇਵੀ, ਪ੍ਰਧਾਨ ਹੁਸਨ ਲਾਲ,ਪੰਚਾਇਤ ਸਕੱਤਰ ਰਾਕੇਸ਼ ਕੁਮਾਰ,ਚਮਨ ਲਾਲ,ਥਾਣੇਦਾਰ ਰੋਸ਼ਨ ਲਾਲ,ਰਾਜ ਕੁਮਾਰ ਰਾਜੂ ਬੰਗਾ,ਹਰਮੇਸ਼ ਲਾਲ ਸਾਬਕਾ ਸਰਪੰਚ,ਦਵਿੰਦਰ ਕੁਮਾਰ ਫੂਡ ਇੰਸਪੈਕਟਰ,ਕਸ਼ਮੀਰੀ ਲਾਲ,ਤੇਲੂ ਰਾਮ,ਦੀਪਕ ਕੁਮਾਰ ਪੰਚ,ਕੇਸ਼ੋ ਬੂਥਗੜ੍ਹ,ਓਮਕਾਰ ਪੰਚ, ਜਸਵਿੰਦਰ ਕੋਰ ਪੰਚ,ਥਾਣੇਦਾਰ ਤੇਲੂ ਰਾਮ,ਪਲਵਿੰਦਰ ਸਿੰਘ ਸਿੰਘਪੁਰ,ਵਾਸਦੇਵ ਸਿੰਘਪੁਰ,ਅਸ਼ੋਕ ਕੁਮਾਰ, ਅਮਰੀਕ ਮਿਸਤਰੀ,ਵਿੱਕੀ ਫੋਜੀ,ਰਾਜ ਕੁਮਾਰ,ਮਹਿੰਦਰਪਾਲ ਪਾਲ ਪੰਜਾਬ ਪੁਲਿਸ,ਸੱਤਪਾਲ ਲੰਬੜ,ਸ਼ੰਮੀ,ਬਿੰਦਰ ਕੁਮਾਰ,ਸੁਰਿੰਦਰਪਾਲ,ਗੀਤਾ ਰਾਣੀ,ਭੋਲੀ,ਕਿਰਨਾ,ਸੱਤਿਆ ਆਦਿ ਸਮੂਹ ਪਿੰਡਵਾਸੀ ਮੋਹਤਵਾਰ ਪਤਵੰਤੇ ਮੋਕੇ ਤੇ ਹਾਜ਼ਿਰ ਸਨ  ਫੋਟੋ ਕੈਪਸ਼ਨ. ਪਿੰਡ ਝੰਡੂਪੁਰ ਵਿਖੇ ਲੋਕਾ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਸ਼ੰਤੋਸ ਕਟਾਰੀਆ ਤੇ ਅਸ਼ੋਕ ਕਟਾਰੀਆ ਤੇ ਪ੍ਰੋਗਰਾਮ ਮੋਕੇ ਸ਼ਾਮਿਲ ਪਿੰਡਵਾਸੀਆ ਦੀ  ਤਸਵੀਰ
  • Related Posts

    ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ

    Spread the love

    Spread the loveਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ…

    ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

    Spread the love

    Spread the loveਫ਼ਰੀਦਕੋਟ, 7 ਜੁਲਾਈ(ਗੁਰਦੀਪ ਸਿੰਘ ਢਿੱਲੋਂ )  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗਾਂ ਵਿੱਚ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐੱਮ.ਆਈ.ਐੱਸ.)…

    Leave a Reply

    Your email address will not be published. Required fields are marked *