ਰਿਟਾਇਰਡ ਅਧਿਆਪਕਾਂ ਦੇ ਬਕਾਏ, ਦਫ਼ਤਰੀ ਭ੍ਰਿਸ਼ਟਾਚਾਰ ਅਤੇ ਅਧਿਆਪਕਾਂ ਤੋਂ ਪੈਸੇ ਇਕੱਠੇ ਕਰਨ ਦਾ ਮੁੱਦਾ ਡੀ.ਈ.ਓ. ਕੋਲ ਰੱਖਿਆਂ  ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਦੇ ਵਫ਼ਦ ਨੇ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Spread the love
ਪੱਟੀ ਸਦੀਕ, 7 ਜੁਲਾਈ (ਬਲਕਰਨ ਸਿੰਘ ਮਸ਼ਾਲ)- ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਦਾ ਇੱਕ ਵਫ਼ਦ ਜ਼ਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨਾਲ ਮਿਲਿਆ। ਵਫ਼ਦ ਨੇ ਜ਼ਿਲ੍ਹੇ ਦੇ ਸੇਵਾਮੁਕਤ ਅਤੇ ਸੇਵਾ ਨਿਭਾ ਰਹੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ, ਦਫ਼ਤਰਾਂ ਵਿੱਚ ਫੈਲੀਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ। ਵਫ਼ਦ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਕੋਲ ਸੇਵਾਮੁਕਤ ਬੀ.ਪੀ.ਈ.ਓ. ਰਾਮ ਕ੍ਰਿਸ਼ਨ ਧੁਨਕੀਆ ਦੀ ਰੀਵਾਇਜ਼ਡ ਪੈਨਸ਼ਨ ਦੇ ਬਕਾਏ ਦੇ ਬਿੱਲ ਛੇ ਮਹੀਨਿਆਂ ਤੋਂ ਲੰਬਿਤ ਪਏ ਹੋਣ ‘ਤੇ ਸਖ਼ਤ ਰੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ ਫਾਜ਼ਿਲਕਾ ਅਤੇ ਖੂਈਆਂ ਸਰਵਰ ਬਲਾਕਾਂ ਵੱਲੋਂ ਸੇਵਾਮੁਕਤ ਅਧਿਆਪਕਾਂ ਦੇ ਤਨਖ਼ਾਹ ਕਮਿਸ਼ਨ ਦੇ ਬਕਾਏ ਅਜੇ ਤੱਕ ਜਾਰੀ ਨਾ ਕਰਨ ਦਾ ਵੀ ਵਿਰੋਧ ਕੀਤਾ ਗਿਆ। ਯੂਨੀਅਨ ਨੇ ਦੋਸ਼ ਲਾਇਆ ਕਿ ਕਈ ਬੀ.ਪੀ.ਈ.ਓ. ਦਫ਼ਤਰਾਂ ਵਿੱਚ ਫਾਰਮ ਨੰਬਰ-16, ਖੇਡਾਂ ਅਤੇ ਹੋਰ ਦਫ਼ਤਰੀ ਖਰਚਿਆਂ ਦੇ ਨਾਮ ‘ਤੇ ਅਧਿਆਪਕਾਂ ਤੋਂ ਪੈਸੇ ਇਕੱਠੇ ਕੀਤੇ ਜਾ ਰਹੇ ਹਨ। ਇਸ ਪ੍ਰਥਾ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਨਾਬਾਰਡ, ਚਾਰਦੀਵਾਰੀ ਅਤੇ ਮੁਰੰਮਤ ਗ੍ਰਾਂਟਾਂ ਵਿੱਚ ਹੋ ਰਹੀ ਦੇਰੀ ਕਾਰਨ ਅਧਿਆਪਕਾਂ ਵੱਲੋਂ ਉਧਾਰ ਸਮਾਨ ਲੈ ਕੇ ਵਿਕਾਸ ਕਾਰਜ ਕਰਵਾਉਣ ਅਤੇ ਛੇ ਮਹੀਨੇ ਬਾਅਦ ਵੀ ਗ੍ਰਾਂਟਾਂ ਜਾਰੀ ਨਾ ਹੋਣ ‘ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੇਵਾਮੁਕਤ ਕਰਮਚਾਰੀਆਂ ਦੇ ਬਕਾਏ, ਬਲਾਕ ਦਫ਼ਤਰਾਂ ਦੀ ਕਾਰਗੁਜ਼ਾਰੀ ਅਤੇ ਅਧਿਆਪਕਾਂ ਤੋਂ ਪੈਸੇ ਇਕੱਠੇ ਕਰਨ ਸਬੰਧੀ ਰਿਪੋਰਟਾਂ ਤਲਬ ਕਰਕੇ ਜਲਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ਤੋਂ ਗ੍ਰਾਂਟਾਂ ਰੀ-ਐਲੋਕੇਟ ਹੋ ਚੁੱਕੀਆਂ ਹਨ ਅਤੇ ਇਸੇ ਹਫ਼ਤੇ ਸਕੂਲਾਂ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨਾਲ ਹੋਈ ਮੀਟਿੰਗ ਦੌਰਾਨ ਕੁਝ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਅਧਿਆਪਕਾਂ ਦੇ ਬਕਾਏ ਲੰਬਿਤ ਰੱਖਣ ਦਾ ਮੁੱਦਾ ਵੀ ਉਠਾਇਆ ਗਿਆ, ਜਿਸ ‘ਤੇ ਉਨ੍ਹਾਂ ਮੌਕੇ ‘ਤੇ ਹੀ ਸਬੰਧਤ ਡੀ.ਡੀ.ਓਜ਼ ਤੋਂ ਰਿਪੋਰਟ ਮੰਗ ਲਈ। ਯੂਨੀਅਨ ਨੇ ਐਲਾਨ ਕੀਤਾ ਕਿ ਉਠਾਏ ਗਏ ਮੁੱਦਿਆਂ ‘ਤੇ ਹੋਣ ਵਾਲੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਗੋਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਆਉਂਦੇ ਸੋਮਵਾਰ ਨੂੰ ਦੁਬਾਰਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ। ਇਸ ਮੌਕੇ ਮੁਲਾਜ਼ਮ ਲਹਿਰ ਚੰਡੀਗੜ੍ਹ ਦੇ ਮੁੱਖ ਸੰਪਾਦਕ ਰਾਮ ਕ੍ਰਿਸ਼ਨ ਧੁਨਕੀਆ, ਜ਼ਿਲ੍ਹਾ ਸਕੱਤਰ ਨਿਸ਼ਾਤ ਅਗਰਵਾਲ, ਵਿੱਤ ਸਕੱਤਰ ਅਮਨਦੀਪ ਸਿੰਘ, ਰਾਜੀਵ ਚਗਤੀ, ਕੁਲਬੀਰ ਗਿੱਲ, ਸੇਵਾਮੁਕਤ ਸੀ.ਐਚ.ਟੀ. ਮਾਲਾ ਰਾਮ, ਰਵਿੰਦਰ ਸਿੰਘ ਸਮੇਤ ਹੋਰ ਅਧਿਆਪਕ ਆਗੂ ਹਾਜ਼ਰ ਸਨ।
  • Related Posts

    ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ

    Spread the love

    Spread the loveਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ…

    ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

    Spread the love

    Spread the loveਫ਼ਰੀਦਕੋਟ, 7 ਜੁਲਾਈ(ਗੁਰਦੀਪ ਸਿੰਘ ਢਿੱਲੋਂ )  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗਾਂ ਵਿੱਚ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐੱਮ.ਆਈ.ਐੱਸ.)…

    Leave a Reply

    Your email address will not be published. Required fields are marked *