ਮਿਊਜ਼ਿਕ ਇੰਡਸਟਰੀ ’ਚ ਗੂੰਜਿਆ ਸੰਜੀਵ ਆਨੰਦ ਦਾ ਨਵਾਂ ਗੀਤ “ਉਹਦੀਆਂ ਖੇਡਾਂ”    ਪਦਮ ਸ਼੍ਰੀ ਹੰਸ ਰਾਜ ਹੰਸ ਦੀ ਆਵਾਜ਼ ਨੇ ਗੀਤ ਨੂੰ ਦਿੱਤਾ ਨਵਾਂ ਰੂਪ-ਸੰਜੀਵ ਆਨੰਦ

Spread the love
ਮਾਛੀਵਾੜਾ ਸਾਹਿਬ 7 ਜੁਲਾਈ (ਸੁੱਚਾ ਬੰਗੜ)-ਪੰਜਾਬੀ ਮਿਊਜ਼ਿਕ ਇੰਡਸਟਰੀ ਹਰ ਰੋਜ਼ ਨਵੇਂ-ਨਵੇਂ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੀ ਹੈ। ਇਸੇ ਲੜੀ ਵਿੱਚ ਗੀਤਕਾਰ ਸੰਜੀਵ ਆਨੰਦ ਵੱਲੋਂ ਲਿਖਿਆ ਨਵਾਂ ਗੀਤ “ਉਹਦੀਆਂ ਖੇਡਾਂ” ਰਿਲੀਜ਼ ਹੁੰਦੇ ਹੀ ਸਰੋਤਿਆਂ ਵਿੱਚ ਕਾਫ਼ੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਗੀਤ ਨੂੰ ਪੰਜਾਬੀ ਗਾਇਕੀ ਦੇ ਸ਼ਹਿਨਸ਼ਾਹ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹੰਸ ਰਾਜ ਹੰਸ ਨੇ ਆਪਣੀ ਬੁਲੰਦ ਅਤੇ ਦਮਦਾਰ ਆਵਾਜ਼ ਦਿੱਤੀ ਹੈ। ਗੀਤਕਾਰ ਸੰਜੀਵ ਆਨੰਦ ਆਪਣੇ ਗੀਤਾਂ ਰਾਹੀਂ ਹਮੇਸ਼ਾ ਹੀ ਸਮਾਜ ਨੂੰ ਸੇਧ ਦੇਣ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦੀ ਸੱਚਾਈ ਨੂੰ ਉਜਾਗਰ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਗੀਤਾਂ ਵਿੱਚ ਸ਼ਬਦਾਂ ਦੀ ਸਾਦਗੀ ਦੇ ਨਾਲ-ਨਾਲ ਡੂੰਘਾ ਸੰਦੇਸ਼ ਵੀ ਲੁਕਿਆ ਹੁੰਦਾ ਹੈ। ਉਨ੍ਹਾਂ ਦਾ ਪਹਿਲਾਂ ਰਿਲੀਜ਼ ਹੋਇਆ ਗੀਤ “ਦੋ ਰੋਟੀਆਂ” ਵੀ ਇਸਦੀ ਵੱਡੀ ਉਦਾਹਰਨ ਹੈ, ਜਿਸ ਨੂੰ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਗਾ ਕੇ ਸਰੋਤਿਆਂ ਦੇ ਦਿਲਾਂ ਨੂੰ ਛੂਹਿਆ ਸੀ। ਨਵੇਂ ਰਿਲੀਜ਼ ਹੋਏ ਗੀਤ “ਉਹਦੀਆਂ ਖੇਡਾਂ” ਸਬੰਧੀ ਜਦੋਂ ਗੀਤਕਾਰ ਸੰਜੀਵ ਆਨੰਦ ਨਾਲ ਫੋਨ ’ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ “ਇਹ ਗੀਤ ਮੈਂ ਸਮਾਜ ਵਿੱਚ ਹੋ ਰਹੇ ਦਿਖਾਵੇ, ਧੋਖੇ ਅਤੇ ਮਨੁੱਖੀ ਫਿਤਰਤਾਂ ’ਤੇ ਲਿਖਿਆ ਹੈ। ਅੱਜ ਦੇ ਸਮੇਂ ਵਿੱਚ ਹਰ ਵਿਅਕਤੀ ਆਪਣੇ ਸੁਆਰਥ ਲਈ ਕਿਸੇ ਨਾ ਕਿਸੇ ਤਰ੍ਹਾਂ ਦੀਆਂ ‘ਖੇਡਾਂ’ ਖੇਡ ਰਿਹਾ ਹੈ। ਇਸੇ ਸੱਚ ਨੂੰ ਮੈਂ ਆਪਣੇ ਸ਼ਬਦਾਂ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਪਦਮ ਸ਼੍ਰੀ ਹੰਸ ਰਾਜ ਹੰਸ ਜੀ ਵਰਗੇ ਵੱਡੇ ਕਲਾਕਾਰ ਨੇ ਮੇਰੇ ਲਿਖੇ ਗੀਤ ਨੂੰ ਆਵਾਜ਼ ਦਿੱਤੀ ਤਾਂ ਇਹ ਮੇਰੇ ਲਈ ਬਹੁਤ ਵੱਡੇ ਮਾਣ ਦੀ ਗੱਲ ਹੈ। ਉਨ੍ਹਾਂ ਦੀ ਆਵਾਜ਼ ਨੇ ਗੀਤ ਦੇ ਬੋਲਾਂ ਨੂੰ ਚਾਰ-ਚੰਨ ਲਗਾ ਦਿੱਤੇ ਹਨ। ਮੈਨੂੰ ਉਮੀਦ ਹੈ ਕਿ ਸਰੋਤੇ ਇਸ ਗੀਤ ਨੂੰ ਬਹੁਤ ਪਿਆਰ ਦੇਣਗੇ। ਸੰਜੀਵ ਆਨੰਦ ਨੇ ਦੱਸਿਆ ਕਿ ਉਨ੍ਹਾਂ ਦਾ ਮਕਸਦ ਸਿਰਫ਼ ਮਨੋਰੰਜਨ ਕਰਨਾ ਹੀ ਨਹੀਂ, ਸਗੋਂ ਆਪਣੇ ਗੀਤਾਂ ਰਾਹੀਂ ਲੋਕਾਂ ਨੂੰ ਸਮਾਜ ਪ੍ਰਤੀ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਦੇ ਹਰ ਗੀਤ ਵਿੱਚ ਕੋਈ ਨਾ ਕੋਈ ਸਮਾਜਿਕ ਸਿੱਖਿਆ ਜ਼ਰੂਰ ਮਿਲਦੀ ਹੈ, ਜਿਸ ਕਾਰਨ ਉਨ੍ਹਾਂ ਦੇ ਗੀਤ ਨੌਜਵਾਨਾਂ ਵਿੱਚ ਕਾਫ਼ੀ ਮਕਬੂਲ ਹਨ।”ਉਹਦੀਆਂ ਖੇਡਾਂ”ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੀ ਇਸਨੂੰ ਕਾਫ਼ੀ ਸਰਾਹਨਾ ਮਿਲ ਰਹੀ ਹੈ। ਸਰੋਤਿਆਂ ਦਾ ਕਹਿਣਾ ਹੈ ਕਿ ਹੰਸ ਰਾਜ ਹੰਸ ਦੀ ਆਵਾਜ਼ ਅਤੇ ਸੰਜੀਵ ਆਨੰਦ ਦੇ ਬੋਲਾਂ ਦਾ ਇਹ ਕੰਬੀਨੇਸ਼ਨ ਬਹੁਤ ਕਮਾਲ ਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *