ਤਰਨ ਤਾਰਨ ਵਿਖੇ ‘ਮੇਰਾ ਯੁਵਾ ਭਾਰਤ” ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ 

Spread the love

ਪੱਟੀ/ਤਰਨ ਤਾਰਨ, 7 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਮੇਰਾ ਯੁਵਾ ਭਾਰਤ’ ਤਹਿਤ 1 ਜੁਲਾਈ ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ 15 ਤੋਂ 29 ਸਾਲ ਦੇ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜਨਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜਸਲੀਨ ਕੌਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ https://www.mybharat.gov.in ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਰਜਿਸਟ੍ਰੇਸ਼ਨ ਨਾਲ ਨੌਜਵਾਨਾਂ ਨੂੰ ਸਮਾਜਿਕ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰੀ, ਸਕਿਲ ਡਿਵੈਲਪਮੈਂਟ ਤੇ ਲੀਡਰਸ਼ਿਪ ਅਤੇ ਵਲੰਟੀਅਰਿੰਗ ਤੇ ਸਰਕਾਰੀ ਪ੍ਰੋਗਰਾਮਾਂ ਵਿਚ ਸ਼ਾਮਿਲ ਹੋਣ ਦੇ ਮੌਕੇ ਮਿਲਣਗੇ।ਉਨ੍ਹਾਂ ਕਿਹਾ ਕਿ ਮਾਈ ਭਾਰਤ ਤਹਿਤ ਰਜਿਸਟ੍ਰੇਸ਼ਨ ‘ਵਿਕਸਿਤ ਭਾਰਤ’ ਦੇ ਟੀਚੇ ਨੂੰ ਪੂਰਾ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਾਲਜਾਂ ਅਤੇ ਸਕੂਲਾਂ ਨੂੰ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ।

  • Related Posts

    ਮੈਂਬਰ ਪਾਰਲੀਮੈਂਟ ਮੀਤ ਹੇਅਰ ਵੱਲੋਂ ਬਰਨਾਲਾ ਤੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ LED ਸਕ੍ਰੀਨ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

    Spread the love

    Spread the loveਬਰਨਾਲਾ : 07.07.2026 — ਬਲਵੰਤ ਸਿੰਘ ਸਿੱਧੂ ਬਰਨਾਲਾ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਬਾਣੀ ਅਤੇ ਮਹਾਨ ਉਪਦੇਸ਼ਾਂ ਨੂੰ ਘਰ-ਘਰ ਤੱਕ…

    ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਕੀਤੀ ਮੀਟਿੰਗ ,   

    Spread the love

    Spread the love ਤਪਾ ਮੰਡੀ 07 ਜੁਲਾਈ ( ਗੋਲਡੀ ਵਿਆਸ) ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਸਰਕਾਰ ਅਤੇ ਵਪਾਰੀ ਵਰਗ ਦਰਮਿਆਨ ਇੱਕ ਮਹੱਤਵਪੂਰਨ ਮੀਟਿੰਗਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਵਿੱਚ ਵਪਾਰੀਆਂ…

    Leave a Reply

    Your email address will not be published. Required fields are marked *