ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ਨੂੰ ਰੋਕਣਾ ਮੰਦਭਾਗਾ, ਸੱਚ ਅਤੇ ਇਤਿਹਾਸ ਨੂੰ ਦਬਾਇਆ ਨਹੀਂ ਜਾ ਸਕਦਾ : ਐਡਵੋਕੇਟ ਵਰਿੰਦਰਬੀਰ ਸਿੰਘ

Spread the love
ਸ਼੍ਰੀ ਕੀਰਤਪੁਰ ਸਾਹਿਬ 7 ਜੁਲਾਈ (ਮਨਦੀਪ) ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ‘ਤੇ ਆਧਾਰਿਤ ਫ਼ਿਲਮ ਨੂੰ ਡਿਜੀਟਲ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਐਡਵੋਕੇਟ ਵਰਿੰਦਰਬੀਰ ਸਿੰਘ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣਾ ਸਮੁੱਚਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਮਰਪਿਤ ਕੀਤਾ। ਉਨ੍ਹਾਂ ਨੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਲਾਵਾਰਿਸ ਲਾਸ਼ਾਂ ਦੇ ਸੰਸਕਾਰ ਦੇ ਮਾਮਲੇ ਨੂੰ ਦਸਤਾਵੇਜ਼ੀ ਆਧਾਰ ‘ਤੇ ਉਠਾਇਆ ਅਤੇ ਇਸ ਸਬੰਧੀ ਆਪਣੀ ਆਵਾਜ਼ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦਾ ਜੀਵਨ ਹਰ ਉਸ ਵਿਅਕਤੀ ਲਈ ਪ੍ਰੇਰਣਾ ਹੈ ਜੋ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਵਿੱਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਦਿਲਜੀਤ ਦੋਸਾਂਝ ਐਕਟਿੰਗ ਵਾਲੀ  ਇਹ ਫ਼ਿਲਮ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸੰਵੇਦਨਸ਼ੀਲ ਢੰਗ ਨਾਲ ਭਾਈ ਖਾਲੜਾ ਦੇ ਜੀਵਨ ਅਤੇ ਸੰਘਰਸ਼ ਨੂੰ ਪੇਸ਼ ਕਰਦੀ ਹੈ। ਦਿਲਜੀਤ ਦੋਸਾਂਝ ਅਤੇ ਸਮੁੱਚੀ ਫ਼ਿਲਮ ਟੀਮ ਵਧਾਈ ਦੀ ਹੱਕਦਾਰ ਹੈ, ਜਿਸ ਨੇ ਇੱਕ ਮਹੱਤਵਪੂਰਨ ਇਤਿਹਾਸਕ ਵਿਸ਼ੇ ਨੂੰ ਨਵੀਂ ਪੀੜ੍ਹੀ ਅਤੇ ਸੰਸਾਰ ਸਾਹਮਣੇ ਲਿਆਉਣ ਦਾ ਸਾਹਸ ਕੀਤਾ।  ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਇਤਿਹਾਸ ਨਾਲ ਸਬੰਧਤ ਹੋਰ ਸੰਵੇਦਨਸ਼ੀਲ ਅਤੇ ਵਿਵਾਦਤ ਘਟਨਾਵਾਂ ‘ਤੇ ਬਣੀਆਂ ਫ਼ਿਲਮਾਂ ਨੂੰ ਸੈਂਸਰ ਦੁਆਰਾ  ਰਿਲੀਜ਼ ਕੀਤਾ ਜਾ ਸਕਦਾ ਹੈ ਤਾਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਇਸ ਫ਼ਿਲਮ ਨੂੰ ਵੀ ਬਰਾਬਰ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਤਿਹਾਸ ਨੂੰ ਪਾਬੰਦੀਆਂ ਰਾਹੀਂ ਨਹੀਂ ਦਬਾਇਆ ਜਾ ਸਕਦਾ, ਸਗੋਂ ਲੋਕਾਂ ਨੂੰ ਤੱਥਾਂ ਦੇ ਆਧਾਰ ‘ਤੇ ਆਪਣੀ ਰਾਏ ਬਣਾਉਣ ਦਾ ਅਧਿਕਾਰ ਹੋਣਾ ਚਾਹੀਦਾ ਹੈ।  ਐਡਵੋਕੇਟ ਵਰਿੰਦਰਬੀਰ ਸਿੰਘ ਨੇ ਕਿਹਾ ਕਿ ਉਸ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਵਿੱਚ ਵਾਪਰੀਆਂ ਕਈ ਘਟਨਾਵਾਂ ਅਤੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸੱਚ ਨੂੰ ਦਸਤਾਵੇਜ਼ਾਂ ਦੇ ਆਧਾਰ ‘ਤੇ ਦੁਨੀਆ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਏ ਵਿੱਚ ਅੱਜ ਵੀ ਅਜਿਹੀਆਂ ਫ਼ਿਲਮਾਂ ਨੂੰ ਰੋਕਣ ਜਾਂ ਸੀਮਤ ਕਰਨ ਦੀ ਕੋਸ਼ਿਸ਼ ਨਾਲ ਲੋਕਾਂ ਵਿੱਚ ਇਹ ਪ੍ਰਭਾਵ ਪੈਦਾ ਹੁੰਦਾ ਹੈ ਕਿ ਸੱਚ ਨੂੰ ਸਾਹਮਣੇ ਆਉਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਫ਼ਿਲਮ ਨੂੰ ਡਿਜੀਟਲ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ, ਪਰ ਇਹ ਪਹਿਲਾਂ ਹੀ ਦੇਸ਼-ਵਿਦੇਸ਼ ਵਿੱਚ ਲੱਖਾਂ ਲੋਕਾਂ ਦੇ ਮੋਬਾਈਲ ਫ਼ੋਨਾਂ ਤੱਕ ਪਹੁੰਚ ਚੁੱਕੀ ਹੈ ਅਤੇ ਇਸ ਬਾਰੇ ਚਰਚਾ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਤੋਂ ਪ੍ਰੇਰਣਾ ਲੈਣ ਅਤੇ ਧਰਮ, ਜਾਤ ਜਾਂ ਰਾਜਨੀਤਿਕ ਵਿਚਾਰਾਂ ਤੋਂ ਉੱਪਰ ਉੱਠ ਕੇ ਹਰ ਉਸ ਵਿਅਕਤੀ ਦੇ ਹੱਕ ਵਿੱਚ ਖੜ੍ਹੇ ਹੋਣ, ਜਿਸ ਨਾਲ ਬੇਇਨਸਾਫ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਹਰ ਜਾਗਰੂਕ ਨਾਗਰਿਕ ਦਾ ਫ਼ਰਜ਼ ਹੈ ਅਤੇ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ।
ਫੋਟੋ ਕੈਪਸ਼ਨ  ਐਡਵੋਕੇਟ ਵਰਿੰਦਰ ਵੀਰ ਸਿੰਘ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *