ਲੋੜਵੰਦ ਮਰੀਜਾਂ ਲਈ ਲਾਹੇਵੰਦ ਹਨ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਦੀਆਂ ਸਸਤੀਆਂ ਸਿਹਤ ਸਹੂਲਤਾਂ – ਸੀਮਾ ਸ਼ਰਮਾ

Spread the love
ਇਨਰਵ੍ਹੀਲ ਕਲੱਬ ਨੇ ਡਾਇਲਸਿਸ ਸੈਂਟਰ ਲਈ ਭੇਟ ਕੀਤੀ ਆਰਥਕ ਸਹਾਇਤਾ
ਦਾਨੀਆਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲ ਰਿਹਾ ਨਵਾਂ ਜੀਵਨ – ਪ੍ਰਦੀਪ ਧੀਮਾਨ
ਫਗਵਾੜਾ 7 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸਮਾਜ ਸੇਵਾ ਦੇ ਖੇਤਰ ਮੋਹਰੀ ਮਹਿਲਾਵਾਂ ਦੀ ਸੰਸਥਾ ਇਨਰਵ੍ਹੀਲ ਕਲੱਬ ਫਗਵਾੜਾ (ਡਿਸਟ੍ਰਿਕਟ 307) ਵੱਲੋਂ ਕਲੱਬ ਪ੍ਰਧਾਨ ਸੀਮਾ ਸ਼ਰਮਾ ਦੀ ਅਗਵਾਈ ਅਤੇ ਡਿਸਟ੍ਰਿਕਟ ਚੇਅਰਮੈਨ ਡਾ. ਜੈਸਮੀਨ ਗਿੱਲ ਦੀ ਰਹਿਨੁਮਾਈ ਹੇਠ ’ਜੀਵਨ ਧਾਰਾ – ਟਰਾਂਸਫਾਰਮਿੰਗ ਲਾਈਵਜ਼ ਥਰੂ ਡਾਇਲਸਿਸ’ ਮੁਹਿੰਮ ਤਹਿਤ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ, ਫਗਵਾੜਾ ਵਿਖੇ ਚੱਲ ਰਹੇ ਆਧੁਨਿਕ ਡਾਇਲਸਿਸ ਸੈਂਟਰ ਦੀ ਬਿਹਤਰੀ ਅਤੇ ਲੋੜਵੰਦ ਮਰੀਜ਼ਾਂ ਦੇ ਸਸਤੇ ਇਲਾਜ ਲਈ ਮਾਲੀ ਸਹਿਯੋਗ ਦਿੱਤਾ ਗਿਆ। ਕਲੱਬ ਪ੍ਰਧਾਨ ਸੀਮਾ ਸ਼ਰਮਾ ਨੇ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਸਮੂਹ ਟਰੱਸਟ ਮੈਂਬਰਾਂ ਦੇ ਨਾਲ ਹੀ ਹਸਪਤਾਲ ਦੇ ਮੈਡੀਕਲ ਸਟਾਫ ਵਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰ ਸਿਹਤ ਸਹੂਲਤਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਕਲੱਬ ਵਲੋਂ ਹਸਪਤਾਲ ਟਰੱਸਟ ਨੂੰ 4,800 ਰੁਪਏ ਦੀ ਰਕਮ ਭੇਟ ਕੀਤੀ ਗਈ ਹੈ, ਜਿਸ ਨਾਲ ਡਾਇਲਸਿਸ ਕਰਵਾ ਰਹੇ 6 ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਵਿੱਚ ਸਹਾਇਤਾ ਮਿਲੇਗੀ। ਇਸ ਮੌਕੇ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਸਮੂਹ ਮੈਂਬਰਾਂ ਨੇ ਇਨਰਵ੍ਹੀਲ ਕਲੱਬ ਦੇ ਇਸ ਉਪਰਾਲੇ ਨੂੰ ਲੋੜਵੰਦ ਮਰੀਜਾਂ ਤੇ ਉਹਨਾਂ ਦੇ ਪਰਿਵਾਰਾਂ ਲਈ ਬਹੁਤ ਹੀ ਰਾਹਤ ਭਰਿਆ ਦੱਸਿਆ। ਉਹਨਾਂ ਕਿਹਾ ਕਿ ਅੱਜਕਲ ਡਾਇਲਸਿਸ ਇੱਕ ਮਹਿੰਗੀ ਪ੍ਰਕ੍ਰਿਆ ਹੈ, ਜਿਸ ਦਾ ਖਰਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਝੱਲਣਾ ਬੇਹੱਦ ਮੁਸ਼ਕਲ ਹੈ। ਅਜਿਹੇ ਹਾਲਾਤਾਂ ਵਿੱਚ ਇਨਰਵ੍ਹੀਲ ਕਲੱਬ ਫਗਵਾੜਾ ਵੱਲੋਂ ਦਿੱਤਾ ਗਿਆ ਇਹ ਸਹਿਯੋਗ ਕਈ ਮਰੀਜ਼ਾਂ ਲਈ ਜੀਵਨ-ਦਾਨ ਸਾਬਤ ਹੋਵੇਗਾ। ਉਨ੍ਹਾਂ ਨੇ ਖੇਤਰ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਲੋਕ-ਭਲਾਈ ਦੇ ਕਾਰਜਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਤੱਕ ਉੱਚ ਪੱਧਰੀ ਸਿਹਤ ਸਹੂਲਤਾਂ ਬਿਨਾਂ ਕਿਸੇ ਰੁਕਾਵਟ ਜਾਰੀ ਰਹਿ ਸਕੇ। ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਭੁਪਿੰਦਰ ਸਿੰਘ ਜੰਡੂ ਤੋਂ ਇਲਾਵਾ ਕਲੱਬ ਦੇ ਜਿਲ੍ਹਾ ਖ਼ਜ਼ਾਨਚੀ ਡਾ. ਸੀਮਾ ਰਾਜਨ, ਖ਼ਜ਼ਾਨਚੀ ਸਰੋਜ ਪੱਬੀ, ਆਈ.ਐੱਸ.ਓ. ਇੰਦੂ ਧਵਨ, ਐਡੀਟਰ ਮੋਨਿਕਾ ਗੁਪਤਾ ਅਤੇ ਇੰਜੀ. ਰਾਜਕੁਮਾਰ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਤਸਵੀਰ – ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੂੰ ਆਰਥਕ ਸਹਾਇਤਾ ਰਾਸ਼ੀ ਭੇਂਟ ਕਰਦੇ ਹੋਏ ਇਨਰਵ੍ਹੀਲ ਕੱਲਬ ਪ੍ਰਧਾਨ ਸੀਮਾ ਸ਼ਰਮਾ ਅਤੇ ਹੋਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *