ਕਰਨਵੀਰ ਸਿੰਘ ਢਿੱਲੋਂ ਦਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਬਣਨ ‘ਤੇ ਭੂਪੇਸ਼ ਬਘੇਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਨਮਾਨ

Spread the love

ਸਮਰਾਲਾ 07 ਜੁਲਾਈ (ਮੁਕੇਸ਼ ਵਰਮਾ) ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਨਿਯੁਕਤ ਹੋਣ ‘ਤੇ ਨੌਜਵਾਨ ਆਗੂ ਕਰਨਵੀਰ ਸਿੰਘ ਢਿੱਲੋਂ ਦਾ ਕਾਂਗਰਸ ਭਵਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਭੁਪੇਸ਼ ਬਘੇਲ ਜੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਦੋਵੇਂ ਆਗੂਆਂ ਨੇ ਕਰਨਵੀਰ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ ਅਤੇ ਪੰਜਾਬ ਯੂਥ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਕਰਨਵੀਰ ਸਿੰਘ ਢਿੱਲੋਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਕਾਂ ਅਤੇ ਪੰਜਾਬ ਦੇ ਵਿਕਾਸ ਲਈ ਉਹ ਲਗਾਤਾਰ ਕੰਮ ਕਰਦੇ ਰਹਿਣਗੇ। ਇਸ ਮੌਕੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਕਰਨਵੀਰ ਸਿੰਘ ਢਿੱਲੋਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ।

  • Related Posts

    10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡ ਗਿੱਦੜੀ ਕੀਤੀ ਮੀਟਿੰਗ- ਘੁਡਾਣੀ 

    Spread the love

    Spread the loveਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗਿਦੜੀ ਦੀ ਮੀਟਿੰਗ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਜਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ…

    ‘ਸਤਲੁਜ’ ਫਿਲਮ ਨੂੰ ਓਟੀਟੀ ਪਲੇਟਫਾਰਮ ਤੋ ਹਟਾਉਣ ਨਾਲ ਕੇਂਦਰ ਸਰਕਾਰ ਦਾ ਸਿੱਖ ਕੌਮ ਵਿਰੋਧੀ ਚਿਹਰਾਂ ਨੰਗਾ ਹੋਇਆ -ਅਤਲਾ

    Spread the love

    Spread the love ਬਠਿੰਡਾ 8 ਜੁਲਾਈ (ਸੁਰਿੰਦਰਪਾਲ ਸਿੰਘ ):- ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ…

    Leave a Reply

    Your email address will not be published. Required fields are marked *