ਖੱਡ ਬਠਲੋਰ ਵਿੱਚ ਸਰਪੰਚ ਸਮੇਤ ਕਈ ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ ਵਿਧਾਇਕ ਦਿਨੇਸ਼ ਚੱਢਾ ਨੇ ਕੀਤਾ ਸਵਾਗਤ, ਕਿਹਾ– ਵਿਕਾਸ ਦੀ ਸੋਚ ਨਾਲ ਲੋਕ ਪਾਰਟੀ ਨਾਲ ਜੁੜ ਰਹੇ ਹਨ

Spread the love
ਨੂਰਪੁਰਬੇਦੀ: ਦਲਜੀਤ ਚਨੋਲੀ ਹਲਕਾ ਰੂਪਨਗਰ ਦੇ ਪਿੰਡ ਖੱਡ ਬਠਲੋਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ ਸਰਪੰਚ ਪਰਮਾਨੰਦ, ਬਾਬਾ ਜਰਨੈਲ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਹੋਰਨਾਂ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਵਰਕਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਦਾ ਸਿਰੋਪਾ ਅਤੇ ਚਿੰਨ੍ਹ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਵਿੱਚ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਹਰ ਪਿੰਡ ਦੀਆਂ ਲੋੜਾਂ ਨੂੰ ਤਰਜੀਹ ਦੇ ਕੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ।ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਰਾਕੇਸ਼ ਚੌਧਰੀ ਹਲਕਾ ਇੰਚਾਰਜ ਬੀਸੀ ਵਿੰਗ ਰੋਪੜ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਗੁੱਜਰ ਵੈਲਫੇਅਰ ਬੋਰਡ ਰੋਪੜ ਦੇ ਵਾਈਸ ਚੇਅਰਮੈਨ ਪੰਮੂ ਹਰੀਪੁਰ, ਬਲਾਕ ਪ੍ਰਧਾਨ ਵਤਨ ਭਾਟੀਆ, ਸਰਪੰਚ ਸੰਜੀਵ ਝਾੜੀਆਂ, ਡਾ. ਭਜਨ ਲਾਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਫੋਟੋ ਕੈਪਸ਼ਨ: ਪਿੰਡ ਖੱਡ ਬਠਲੋਰ ਵਿਖੇ ਪਾਰਟੀ ਦਾ ਸਿਰੋਪਾ ਚਿੰਨ੍ਹ ਭੇਟ ਕਰਕੇ ਸਰਪੰਚ ਅਤੇ ਹੋਰਨਾਂ ਨੂੰ ਆਪ ਚ ਸ਼ਾਮਿਲ ਕਰਵਾਉਂਦੇ  ਵਿਧਾਇਕ ਚੱਢਾ
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *