ਡੀ.ਸੀ. ਦਫ਼ਤਰਾਂ ਵਿੱਚ 9 ਤੋਂ 12 ਤੱਕ ਦਫ਼ਤਰੀ ਕੰਮ ਠੱਪ ਸਰਕਾਰ ਤੋਂ ਦੁਖੀ ਦਫ਼ਤਰੀ ਕਾਮਿਆਂ ਨੇ ਮੁੜ ਮੱਲਿਆ ਸੰਘਰਸ਼ ਦਾ ਰਾਹ ਮੰਗਾਂ ਪੂਰਤੀ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ ਕਰਨ ਦੀ ਚਿਤਾਵਨੀ

Spread the love
ਸ਼੍ਰੀ ਮੁਕਤਸਰ ਸਾਹਿਬ, 07 ਜੁਲਾਈ ( ਮਨਪ੍ਰੀਤ ਮੋਨੂੰ ) – ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਚਿਰੋਕੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਸਰਕਾਰ ਵੱਲੋਂ ਪੂਰਤੀ ਨਾ ਕਰਨ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਕਰਮਚਾਰੀਆਂ ਵੱਲੋਂ ਮੁੜ ਸੰਘਰਸ਼ ਦਾ ਰਾਹ ਉਲੀਕ ਲਿਆ ਹੈ, ਜਿਸਦੇ ਚਲਦਿਆਂ ਸੂਬੇ ਭਰ ਦੇ ਡੀ.ਸੀ. ਦਫ਼ਤਰਾਂ, ਸਬ ਡਵੀਜ਼ਨ ਦਫ਼ਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ 9 ਜੁਲਾਈ ਤੋਂ 12 ਜੁਲਾਈ ਤੱਕ ਮੁਕੰਮਲ ਕਲਮਛੋੜ ਹੜਤਾਲ ਅਤੇ ਕੰਪਿਊਟਰ ਬੰਦ ਕਰਕੇ ਸਰਕਾਰ ਵਿਰੁੱਧ ਆਪਣਾ ਰੋਸ ਜਾਹਿਰ ਕਰਨ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਇਹ ਜਾਣਕਾਰੀ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਕ੍ਰਮਵਾਰ 7 ਮਈ ਅਤੇ 30 ਜੂਨ ਨੂੰ ਜਥੇਬੰਦੀ ਦੀ ਸੂਬਾ ਬਾਡੀ ਨਾਲ ਮੀਟਿੰਗ ਕੀਤੀ ਗਈ ਸੀ, ਪ੍ਰੰਤੂ ਹਰ ਵਾਰ ਦੀ ਤਰ੍ਹਾਂ ਜਥੇਬੰਦੀ ਨੂੰ ਕੇਵਲ ਲਾਰੇ ਲਗਾ ਕੇ ਹੀ ਤੋਰ ਦਿੱਤਾ ਗਿਆ, ਜਿਸਦੇ ਰੋਸ ਵਜੋਂ 4 ਜੁਲਾਈ ਨੂੰ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਜਥੇਬੰਦੀ ਨੇ 9 ਤੋਂ 12 ਜੁਲਾਈ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਇਹ ਵੀ ਦੱਸਿਆ ਕਿ ਜੇਕਰ ਸਰਕਾਰ ਵੱਲੋਂ 12 ਜੁਲਾਈ ਤੱਕ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਾਕਾਰਾਤਮਕ ਢੰਗ ਨਾਲ ਲੈਂਦੇ ਹੋਏ ਪੂਰਾ ਨਾ ਕੀਤਾ ਤਾਂ 12 ਜੁਲਾਈ ਨੂੰ ਹੀ ਵਰਚੂਅਲ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਜਿਵੇਂ ਸੀਨੀਅਰ ਸਹਾਇਕ ਦੀ ਤਰੱਕੀ ਦਾ ਕੋਟਾ 100 ਪ੍ਰਤੀਸ਼ਤ ਕਰਨ, ਸੁਪਰਡੰਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜਰਬੇ ਦੀ ਸ਼ਰਤ 4 ਸਾਲ ਤੋਂ ਘਟਾ ਕੇ 2 ਸਾਲ ਕਰਨ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਦੀ ਪ੍ਰਮੋਸ਼ਨ ਦਾ ਕੋਟਾ ਵਧਾਉਣ, ਨਾਰਮਜ਼ ਅਨੁਸਾਰ ਪੋਸਟਾਂ ਦੀ ਰਚਨਾ ਕਰਨ, ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ਦੇ ਕਰਮਚਾਰੀਆਂ ਨੂੰ 5 ਪ੍ਰਤੀਸ਼ਤ ਪ੍ਰਸ਼ਾਸ਼ਕੀ ਭੱਤਾ ਦੇਣ, ਸਟੈਨੋ ਕਾਡਰ ਦੀ ਪਦਉਨਤੀ ਦੇ ਮੌਕੇ ਵਧਾਉਣ ਆਦਿ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਦੇ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ ਸੁਪਰਡੰਟ, ਗੁਰਮੀਤ ਪਾਲ ਰੀਡਰ ਟੂ ਡੀ.ਸੀ., ਰੁਪਿੰਦਰ ਸਿੰਘ ਬਾਠ, ਜਸਵੀਰ ਕੌਰ, ਕੁਲਵੰਤ ਕੌਰ ਅਤੇ ਜਗਪ੍ਰੀਤ ਸਿੰਘ ਸਟੈਨੋ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *