ਭਾਰਤੀ ਮਿਆਰ ਬਿਊਰੋ ਦੁਆਰਾ ਪਿੰਡ ਉਦੇਕਰਨ ਵਿੱਚ ਕਰਾਇਆ ਗਿਆ ਗ੍ਰਾਮ ਚੌਪਾਲ ਪ੍ਰੋਗਰਾਮ

Spread the love

       ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਕੁਸ਼ਾਗਰ ਜਿੰਦਲ

ਸ਼੍ਰੀ ਮੁਕਤਸਰ ਸਾਹਿਬ, 13 ਦਸੰਬਰ ( ਮਨਪ੍ਰੀਤ ਮੋਨੂੰ ) – – “ਭਾਰਤੀ ਮਿਆਰ ਬਿਊਰੋ”  ਸ਼ਾਖਾ ਚੰਡੀਗੜ੍ਹ ਦੇ ਮੁਖੀ ਅਤੇ ਸੀਨੀਅਰ ਡਾਇਰੈਕਟਰ ਸ਼੍ਰੀ ਵਿਸ਼ਾਲ ਤੋਂਮਰ ਦੀ ਅਗਵਾਈ ਹੇਠ ਪਿੰਡ ਉਦੇਕਰਨ ਵਿਖੇ ਗ੍ਰਾਮ ਚੋਪਾਲ ਪ੍ਰੋਗਰਾਮ ਕਰਾਇਆ ਗਿਆ। ਪਿੰਡ ਦੇ ਸਰਪੰਚ ਸੁਖਚਰਨ ਸਿੰਘ ਨਿੱਕਾ ਬਰਾੜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ।ਪ੍ਰੋਗਰਾਮ ਵਿੱਚ ਚੰਡੀਗੜ੍ਹ ਦਫਤਰ ਤੋਂ ਵਿਸ਼ੇਸ਼ ਤੌਰ ਤੇ ਡਿਪਟੀ ਡਾਇਰੈਕਟਰ ਸ਼੍ਰੀ ਕੁਸ਼ਾਗਰ ਜਿੰਦਲ ਪੁੱਜੇ।  ਗ੍ਰਾਮ ਪੰਚਾਇਤ ਪਿੰਡ ਉਦੇਕਰਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਬੋਲਦਿਆਂ ਉਹਨਾਂ ਨੇ ਗ੍ਰਾਮ ਪੰਚਾਇਤਾਂ ਨੂੰ ਮਾਨਕਾ ਦੇ ਮਹੱਤਵ ਤੇ ਚਾਨਣਾ ਪਾਇਆ। ਡਿਪਟੀ ਡਾਇਰੈਕਟਰ ਕੁਸ਼ਾਗਰ ਜਿੰਦਲ ਨੇ ਆਪਣੇ ਸੰਬੋਧਨ ਵਿੱਚ ਵਿਸ਼ੇ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਭਾਰਤੀ ਮਿਆਰ ਬਿਊਰੋ ਦੇ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਪਿੰਡਾਂ ਦੀਆਂ ਪੰਚਾਇਤਾਂ ਨੂੰ ਭਾਰਤੀ ਮਾਣਕ ਬਿਊਰੋ ਦੇ ਮਾਨਕਾ ਬਾਰੇ ਸਿੱਖਿਅਤ ਕਰਨਾ ਹੈ। ਉਹਨਾਂ ਸੰਖੇਪ ਵਿੱਚ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਵਰਤੋਂ ਵਿੱਚ ਆਉਣ ਵਾਲੀਆਂ ਚੀਜ਼ਾਂ ਦੀ ਖਰੀਦੋ ਫਰੋਖਤ ਅਤੇ ਬਤੌਰ ਗਾਹਕ ਜਾਗਰੂਕਤ ਹੋਣਾ ਤੇ ਜਾਗਰੁਕਤਾ ਨੂੰ ਅੱਗੇ ਫੈਲਾਉਣਾ ਬੜਾ ਜਰੂਰੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮੋਬਾਈਲ ਫੋਨਾਂ ਦੇ ਪਲੇਅ ਸਟੋਰ ਤੇ ਮੌਜੂਦ ਬੀ.ਆਈ.ਐਸ ਕੇਅਰ ਐਪਲੀਕੇਸ਼ਨ ਬਾਰੇ ਜਾਣਕਾਰੀ ਦਿੱਤੀ।  ਉਹਨਾਂ ਨਾਲ ਪੁੱਜੇ ਸਟੈਂਡਰਡ ਪ੍ਰਮੋਸ਼ਨ ਅਫਸਰ ਸ੍ਰੀ ਵਿਕਸਿਤ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਪਿੰਡ ਦੇ ਸਰਪੰਚ ਅਤੇ ਸਮੂਹ ਪੰਚਾਇਤ ਦਾ ਧੰਨਵਾਦ ਕਰਦਿਆਂ ਹਾਲਮਾਰਕਿੰਗ ਸੋਨੇ ਦੇ ਗਹਿਣੇ  ਅਤੇ ਆਈ.ਐਸ.ਆਈ ਮਾਰਕਾ ਚੀਜ਼ਾਂ ਖਰੀਦਣ ਤੇ ਜ਼ੋਰ ਦਿੱਤਾ। ਉਹਨਾਂ ਦੱਸਿਆ ਕਿ ਸੋਨੇ ਦੇ ਗਹਿਣੇ ਖਰੀਦਣ ਮੌਕੇ ਬੀ.ਆਈ.ਐਸ ਕੇਅਰ ਐਪਲੀਕੇਸ਼ਨ ਦੀ ਮਦਦ ਨਾਲ ਸੋਨੇ ਦੀ ਪਰਖ ਕੀਤੀ ਜਾ ਸਕਦੀ ਹੈ। ਉਹਨਾਂ ਨੇ ਇਸ ਮੌਕੇ ਮੌਜੂਦ ਉਪਭੋਗਤਾਵਾਂ ਨੂੰ ਬੀਆਈਐਸ ਕੇਅਰ ਐਪਲੀਕੇਸ਼ਨ ਡਾਊਨਲੋਡ ਕਰਵਾਉਣ ਦੇ ਨਾਲ ਨਾਲ ਵਿਸਥਾਰ ਪੂਰਵਕ ਕਿਸ ਦੀ ਵਰਤੋਂ ਬਾਰੇ ਜਾਣਕਾਰੀ ਵੀ ਦਿੱਤੀ। ਪ੍ਰੋਗਰਾਮ ਵਿੱਚ ਬੁਲਾਰੇ ਵਜੋਂ ਬੋਲਦਿਆਂ ਸਮਾਜ ਸੇਵਕ ਨਰਿੰਦਰ ਸਿੰਘ ਪੰਮਾ ਸੰਧੂ ਨੇ ਭਰਤੀ ਮਿਆਰ ਬਿਊਰੋ ਦੀਆਂ ਸੇਵਾਵਾਂ ਤੇ ਚਾਨਣਾ ਪਾਉਂਦਾ ਦੱਸਿਆ ਕਿ ਸਾਨੂੰ ਰਸੋਈ ਦਾ ਸਮਾਨ ਜਿਵੇਂ ਕਿ ਗੈਸ ਚੁੱਲਾ, ਪਾਣੀ ਦੀਆਂ ਬੋਤਲਾਂ, ਪ੍ਰੈਸ਼ਰ ਕੁੱਕਰ ਆਦਿ ਤੋਂ ਇਲਾਵਾ ਬਿਜਲੀ ਦਾ ਸਮਾਨ, ਬੱਚਿਆਂ ਦੇ ਖਿਡਾਉਣੇ, ਇੰਟਰਲਾਕ ਟਾਈਲਾਂ, ਸੀਮੈਂਟ ਦੀਆਂ ਪਾਈਪਾਂ ਦੇ ਨਾਲ ਨਾਲ ਛੋਟੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਬੋਤਲਾਂ ਵੀ ਆਈ.ਐਸ.ਆਈ ਮਾਰਕਾ ਹੀ ਖਰੀਦਣੀਆਂ ਚਾਹੀਦੀਆਂ ਹਨ। ਉਹਨਾਂ ਤਕੀਦ ਕੀਤੀ ਕਿ ਸਮਾਨ ਖਰੀਦਣ ਮੌਕੇ ਦੁਕਾਨਦਾਰ ਪਾਸੋਂ ਪੱਕਾ ਬਿੱਲ ਜਰੂਰ ਲਿਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਅਗਵਾਈ ਹੇਠ ਬੀ.ਡੀ. ਓ ਦਫਤਰ ਤੋਂ ਸ਼੍ਰੀ ਧਰਮਵੀਰ ਸਿੰਘ ਪੁੱਜੇ। ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਕਰੀਬ 150 ਲੋਕਾਂ ਨੇ ਭਾਗ ਲਿਆ। ਵਿਭਾਗ ਦੁਆਰਾ ਇਸ ਮੌਕੇ ਪਿੰਡ ਦੇ ਸਰਪੰਚ ਅਤੇ ਸਮੂਹ ਮੈਂਬਰਾਂ ਨੂੰ ਵਿਸ਼ੇਸ਼ ਤੌਰ ਤੇ ਕਿੱਟਾਂ ਦੇ ਕੇ ਸਨਮਾਨਿਤ ਕਰਨ

ਦੇ ਨਾਲ ਨਾਲ ਦੁਪਹਿਰ ਦੇ ਭੋਜਨ ਅਤੇ ਚਾਹ ਪਾਣੀ ਦੇ ਸੁਚੱਜੇ ਇੰਤਜ਼ਾਮ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਖਚਰਨ ਸਿੰਘ (ਨਿੱਕਾ), ਅਤੇ ਮੈਂਬਰ ਲਾਭ ਸਿੰਘ, ਮੈਂਬਰ ਵੀਰਪਾਲ ਕੌਰ, ਮੈਂਬਰ ਜਸਪ੍ਰੀਤ ਕੌਰ, ਮੈਂਬਰ ਜਗਮੀਤ ਸਿੰਘ, ਮੈਂਬਰ ਮਹਿਮਾ ਸਿੰਘ, ਮੈਂਬਰ ਸਰਬਜੀਤ ਕੌਰ, ਮੈਂਬਰ ਜਸਪ੍ਰੀਤ ਕੌਰ ਤੇ ਮੈਂਬਰ ਰਜਿੰਦਰ ਸਿੰਘ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *