ਦਸਮੇਸ਼ ਸਕੂਲ ਦੀਆਂ ਪੁਰਾਣੀਆਂ ਵਿਦਿਆਰਥਣਾ ਨੇ ਸੰਸਥਾ ਦੀ ਸਲਾਹੁਤ ਕੀਤੀ

Spread the love

ਨਿਹਾਲ ਸਿੰਘ ਵਾਲਾ, 8 ਜੁਲਾਈ ( ਪ ਪ)–ਇਲਾਕੇ ਦੀ ਪੁਰਾਣੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਤੋਂ ਕਈ ਵਰ੍ਹੇ ਪਹਿਲਾਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਕਰ ਚੁੱਕੀਆਂ ਹੋਣਹਾਰ ਵਿਦਿਆਰਥਣਾ ਨੇ ਉਚੇਚੇ ਤੌਰ ਤੇ ਸਕੂਲ ਪਹੁੰਚ ਕੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਮਿਹਨਤੀ ਅਧਿਆਪਕਾਂ ਦਾ ਸਤਿਕਾਰ ਸਹਿਤ ਸ਼ੁਕਰੀਆ ਅਦਾ ਕੀਤਾ। ਸੁਖਪ੍ਰੀਤ ਕੌਰ, ਗੁਰਿੰਦਰ ਕੌਰ, ਖੁਸ਼ਪ੍ਰੀਤ ਕੌਰ, ਅਣਮੋਲਦੀਪ ਕੌਰ ਆਦਿ ਨੇ ਕਿਹਾ ਕਿ ਇਸ ਸੰਸਥਾ ਵੱਲੋਂ ਮਿਆਰੀ ਸਿੱਖ਼ਿਆ ਅਤੇ ਚੰਗੇ ਸੰਸਕਾਰ ਸਾਡੇ ਲਈ ਮਾਰਗ ਦਰਸ਼ਕ ਬਣੇ ਹੋਏ ਹਨ। ਇੱਥੋਂ ਮਿਲੀ ਸੇਧ ਸਾਨੂੰ ਆਪਣੀ ਮੰਜ਼ਿਲ ਵੱਲ ਸਾਬਤ ਕਦਮੀ ਵਧਣ ਲਈ ਬੇਹੱਦ ਸਹਾਈ ਹੋ ਰਹੀ ਹੈ। ਅਸੀਂ ਜਿਨ੍ਹਾਂ ਸੰਸਥਾਵਾਂ ਤੋਂ ਉਚੇਰੀ ਵਿੱਦਿਆ ਗ੍ਰਹਿਣ ਕਰ ਰਹੇ ਹਾਂ ਉਥੋਂ ਦਾ ਸਟਾਫ਼ ਸਾਡੀ ਮਿਹਨਤ, ਲਿਆਕਤ ਅਤੇ ਬਹੁਪੱਖੀ ਸਖਸ਼ੀਅਤ ਤੋਂ ਬਹੁਤ ਜ਼ਿਆਦਾ ਕਾਇਲ ਹੈ। ਉਹ ਸਾਥੋਂ ਅਕਸਰ ਹੀ ਆਪਣੀ ਪਹਿਲੀ ਵਿਦਿਅਕ ਸੰਸਥਾ, ਉਥੋਂ ਦੀ ਪੜ੍ਹਾਈ ਅਤੇ ਅਧਿਆਪਕਾਂ ਬਾਰੇ ਪੁੱਛਦੇ ਰਹਿੰਦੇ ਹਨ। ਸਾਨੂੰ ਅਜਿਹੇ ਵਿਹਾਰ ਸਦਕਾ ਆਪਣੇ ਇਸ ਅਦਾਰੇ ਅਤੇ ਇੱਥੋਂ ਦੇ ਅਧਿਆਪਕ ਸਾਹਿਬਾਨ ਬਾਰੇ ਬਹੁਤ ਜ਼ਿਆਦਾ ਫਖ਼ਰ ਮਹਿਸੂਸ ਹੁੰਦਾ ਹੈ। ਇਹੋ ਕਾਰਨ ਹੈ ਕਿ ਜਦੋਂ ਵੀ ਸਾਨੂੰ ਸਮਾਂ ਮਿਲਦਾ ਹੈ ਤਾਂ ਇਸ ਅਦਾਰੇ ਪ੍ਰਤੀ ਆਪਣਾ ਸ਼ੁਕਰੀਆ ਅਦਾ ਕਰਨ ਲਈ ਪਹੁੰਚ ਜਾਂਦੇ ਹਾਂ ਜੋ ਸਾਡੇ ਲਈ ਕਿਸੇ ਮੁਕੱਦਸ ਸਥਾਨ ਤੋਂ ਘੱਟ ਅਹਿਮੀਅਤ ਨਹੀਂ ਰੱਖਦਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਇਨ੍ਹਾਂ ਪੁਰਾਣੇ ਪ੍ਰਤਿਭਾਵਾਨ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਖੁੱਲ੍ਹ ਦਿਲੀ ਨਾਲ ਸਵਾਗਤ ਕੀਤਾ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ, ਮੈਡਮ ਜਸਪ੍ਰੀਤ ਕੌਰ, ਮੈਡਮ ਸੁਨਿਧੀ ਮਿੱਤਲ ਅਤੇ ਹੋਰ ਸਟਾਫ਼ ਨੇ ਇਨ੍ਹਾਂ ਹੋਣਹਾਰ ਲੜਕੀਆਂ ਦੇ ਉੱਜ਼ਲੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਸ਼ਿੱਦਤ ਨਾਲ ਲਗਾਤਾਰ ਮਿਹਨਤ ਕਰਕੇ ਉੱਚੇ ਮੁਕਾਮ ਹਾਸਿਲ ਕਰਨ ਦੀ ਸਲਾਹ ਦਿੱਤੀ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *