ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ‘ਚ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ। *ਪੰਜਾਬ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਸਰਬਸੰਮਤੀ ਨਾਲ ਲਿਆ ਗਿਆ ਫ਼ੈਸਲਾ : ਐਡਵੋਕੇਟ ਜਰਨੈਲ ਸਿੰਘ ਸੰਧਾ।

Spread the love
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ==ਸੁਲਤਾਨਪੁਰ ਲੋਧੀ -ਪੰਜਾਬ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸੱਦੇ ‘ਤੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ 7 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ ਠੱਪ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਜਰਨੈਲ ਸਿੰਘ ਸੰਧਾ ਨੇ ਦੱਸਿਆ ਕਿ 29 ਜੂਨ ਨੂੰ ਮਾਣਯੋਗ ਚੀਫ਼ ਜਸਟਿਸ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ (LADC) ਨੀਤੀ ‘ਤੇ ਉੱਠੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੀਤੀ ਦੀ ਸਮੀਖਿਆ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕਮੇਟੀ ਵੱਲੋਂ ਕੋਈ ਅੰਤਿਮ ਫ਼ੈਸਲਾ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਮਾਣਯੋਗ ਚੀਫ਼ ਜਸਟਿਸ ਨੇ ਵੀ ਮੰਨਿਆ ਸੀ ਕਿ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਚੰਗੀ ਨੀਅਤ ਨਾਲ ਬਣਾਈ ਗਈ ਸੀ, ਪਰ ਇਸ ਦੀ ਮੌਜੂਦਾ ਕਾਰਜਪ੍ਰਣਾਲੀ ਅਤੇ ਦੁਰਵਰਤੋਂ ਨੂੰ ਵੇਖਦਿਆਂ ਇਸ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਐਡਵੋਕੇਟ ਸੰਧਾ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਮੰਗ ਹੈ ਕਿ ਮੌਜੂਦਾ ਲੀਗਲ ਏਡ ਡਿਫੈਂਸ ਕੌਂਸਲ ਪ੍ਰਣਾਲੀ ਨੂੰ ਬੰਦ ਕੀਤਾ ਜਾਵੇ, ਕਿਉਂਕਿ ਇਸ ਨਾਲ ਵਕੀਲਾਂ ਦੀ ਪੇਸ਼ੇਵਰ ਆਜ਼ਾਦੀ ਅਤੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਪੰਜਾਬ ਬਾਰ ਐਸੋਸੀਏਸ਼ਨ ਸਾਂਝੀ ਐਕਸ਼ਨ ਕਮੇਟੀ ਦੇ ਇਸ ਫ਼ੈਸਲੇ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਪੰਜਾਬ ਬਾਰ ਐਸੋਸੀਏਸ਼ਨ (ਸਾਂਝੀ ਐਕਸ਼ਨ ਕਮੇਟੀ) ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਇੱਕਜੁੱਟਤਾ ਪ੍ਰਗਟਾਉਂਦਿਆਂ 7 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਸਾਂਝੀ ਐਕਸ਼ਨ ਕਮੇਟੀ ਦੇ ਸਮੂਹਿਕ ਫ਼ੈਸਲਿਆਂ ਦੀ ਪੂਰੀ ਤਨਦੇਹੀ ਨਾਲ ਪਾਲਣਾ ਕਰਨ ਲਈ ਵਚਨਬੱਧ ਹੈ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *