“ਇੱਕ ਮਹੀਨੇ ਦਾ ਭਰੋਸਾ ਨਿਕਲਿਆ ਖੋਖਲਾ, ਪੰਜਾਬ ਭਰ ਦੇ ਸਫ਼ਾਈ ਅਤੇ ਮਿਊਂਸੀਪਲ ਕਾਮੇ ਮੁੜ ਆਰ-ਪਾਰ ਦੀ ਲੜਾਈ ਦੇ ਮੈਦਾਨ ਵਿੱਚ” ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ‘ਤੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ; ਹੱਕੀ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ: ਅਰੁਣ ਗਿੱਲ

Spread the love
ਜਗਰਾਉਂ, 8 ਜੁਲਾਈ  (ਜਸਵਿੰਦਰ ਸਿੰਘ ਡਾਂਗੀਆ ): ਪੰਜਾਬ ਸਰਕਾਰ ਵੱਲੋਂ ਇੱਕ ਮਹੀਨੇ ਅੰਦਰ ਮੰਗਾਂ ਦਾ ਹੱਲ ਕਰਨ ਲਈ ਦਿੱਤਾ ਗਿਆ ਭਰੋਸਾ ਪੂਰਾ ਨਾ ਹੋਣ ਕਾਰਨ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚਲਦਿਆਂ ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਮੁੜ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ 6 ਮਈ ਤੋਂ 21 ਮਈ 2026 ਤੱਕ ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਕਾਮਿਆਂ ਵੱਲੋਂ ਹੜਤਾਲ ਕੀਤੀ ਗਈ ਸੀ। ਉਸ ਸਮੇਂ ਪੰਜਾਬ ਸਰਕਾਰ ਅਤੇ ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਮੁੱਖ ਲੀਡਰਸ਼ਿਪ ਵਿਚਾਲੇ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਸਨ। ਸਰਕਾਰ ਨੇ ਯੂਨੀਅਨਾਂ ਤੋਂ ਇੱਕ ਮਹੀਨੇ ਦਾ ਸਮਾਂ ਮੰਗਦਿਆਂ ਭਰੋਸਾ ਦਿੱਤਾ ਸੀ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਆਧਾਰ ‘ਤੇ ਲਿਆਂਦਾ ਜਾਵੇਗਾ, ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਅਤੇ ਹੋਰ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਪਰ ਇੱਕ ਮਹੀਨਾ ਬੀਤਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪੈਦਾ ਹੋ ਗਿਆ। ਇਸ ਦੇ ਵਿਰੋਧ ਵਜੋਂ 24 ਜੂਨ ਨੂੰ ਖਰੜ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਭਰ ਤੋਂ 20 ਹਜ਼ਾਰ ਤੋਂ ਵੱਧ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਕਾਮਿਆਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਸਰਕਾਰ ਨੇ 2 ਜੁਲਾਈ ਨੂੰ ਮੁੜ ਮੀਟਿੰਗ ਦਾ ਸਮਾਂ ਦਿੱਤਾ, ਪਰ ਉਸ ਮੀਟਿੰਗ ਵਿੱਚ ਵੀ ਕੋਈ ਠੋਸ ਨਤੀਜਾ ਸਾਹਮਣੇ ਨਾ ਆਇਆ। ਇਸ ਤੋਂ ਬਾਅਦ ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਦੀ ਮੁੱਖ ਲੀਡਰਸ਼ਿਪ ਨੇ ਸਰਕਾਰ ‘ਤੇ ਵਾਰ-ਵਾਰ ਵਾਅਦੇ ਤੋਂ ਮੁੱਕਰਨ ਦਾ ਦੋਸ਼ ਲਗਾਉਂਦਿਆਂ 8 ਜੁਲਾਈ 2026 ਤੋਂ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਦਾ ਐਲਾਨ ਕਰ ਦਿੱਤਾ। ਇਸ ਤਹਿਤ ਅੱਜ ਤੋਂ ਨਗਰ ਕੌਂਸਲ ਜਗਰਾਉਂ ਦੇ ਸਮੂਹ ਮੁਲਾਜ਼ਮ ਵੀ ਹੜਤਾਲ ‘ਤੇ ਚਲੇ ਗਏ ਹਨ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਹੋਰ ਤੇਜ਼ੀ ਨਾਲ ਜਾਰੀ ਰਹੇਗਾ।ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਧੀਰਜ ਦੀ ਹੋਰ ਪ੍ਰੀਖਿਆ ਨਹੀਂ ਲੈਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਅੱਜ ਦੇ ਸੰਘਰਸ਼ ਵਿੱਚ ਸਰਪ੍ਰਸਤ ਪ੍ਰਦੀਪ ਕੁਮਾਰ, ਚੇਅਰਮੈਨ ਬੁੱਧਰਾਜ, ਸੈਕਟਰੀ ਰਜਿੰਦਰ ਕੁਮਾਰ, ਮੀਤ ਪ੍ਰਧਾਨ ਸਨੀ, ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਰਾਸ਼ਟਰੀ ਸਫ਼ਾਈ ਕਰਮਚਾਰੀ ਮਹਾਂਸੰਘ ਦੇ ਪ੍ਰਧਾਨ ਲਖਬੀਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕਲਿਆਣ, ਸੁਰਜੀਤ ਸਿੰਘ ਭਾਗਾ, ਸੰਦੀਪ ਧਾਲੀਵਾਲ, ਭੂਸ਼ਣ ਗਿੱਲ, ਸੁਖਵਿੰਦਰ ਖੋਸਲਾ, ਡਿੰਪਲ, ਜਤਿੰਦਰ, ਜਸਪ੍ਰੀਤ ਸਿੰਘ ਧਾਲੀਵਾਲ, ਸੋਨੀ, ਸੁਖਦੇਵ ਅਤੇ ਵੱਡੀ ਗਿਣਤੀ ਵਿੱਚ ਸੀਵਰਮੈਨ, ਸਫ਼ਾਈ ਸੇਵਕ, ਪੰਪ ਆਪਰੇਟਰ, ਮਾਲੀ, ਬੇਲਦਾਰ, ਡਰਾਈਵਰ ਅਤੇ ਮਿਊਂਸੀਪਲ ਕਾਮਿਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
  • Related Posts

    ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ 

    Spread the love

    Spread the loveਬਠਿੰਡਾ 9 ਜੁਲਾਈ(ਸੁਰਿੰਦਰਪਾਲ ਸਿੰਘ): ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ…

    ਨੀਲੋਂ ਪਰਿਵਾਰ ਨੇ ਧੀ ਦੇ ਜਨਮਦਿਨ ’ਤੇ 35 ਸਾਲਾਂ ਤੋਂ ਲਗਾਤਾਰ ਲਾਏ ਬੂਟੇ    ਮਾਤਾ ਸ਼ੀਤਲਾ ਮੰਦਰ ’ਚ ਵਾਤਾਵਰਨ ਦਿਵਸ ਵਜੋਂ ਮਨਾਇਆ ਜਨਮਦਿਨ, ਦਿੱਤਾ ਸਮਾਜ ਨੂੰ ਸੰਦੇਸ਼

    Spread the love

    Spread the love ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ) ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੀਲੋਂ ਨੇ ਆਪਣੀ…

    Leave a Reply

    Your email address will not be published. Required fields are marked *