ਨਕਸ਼ਿਆਂ ਦੀਆਂ ਫਾਈਲਾਂ ‘ਚ ਕਥਿਤ ਕਾਲਾ ਖੇਡ ! ਸਰਕਾਰੀ ਖ਼ਜ਼ਾਨਾ ਖਾਲੀ, ਭ੍ਰਿਸ਼ਟਾਚਾਰ ਦੀਆਂ ਜੇਬਾਂ ਭਾਰੀ ? ਜੇਈ, ਲੋਕਲ ਨਕਸ਼ਾ ਨਵੀਸ ‘ਤੇ ਕਥਿਤ ਸਾਂਠ-ਗਾਂਠ ਦੇ ਦੋਸ਼; ਮੁੱਖ ਮੰਤਰੀ ਤੇ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਦੀ ਮੰਗ : ਮਨਜੀਤ ਸਿੰਘ ਬੈਂਸ

Spread the love
ਜੈਤੋ, 8 ਜੁਲਾਈ (ਮਨਜੀਤ ਸਿੰਘ ਢੱਲਾ): ਨਗਰ ਕੌਂਸਲ ਜੈਤੋ ਅਧੀਨ ਆਉਂਦੀਆਂ ਕਥਿਤ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਇਮਾਰਤੀ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਜੈਤੋ ਦੇ ਨਕਸ਼ਾ ਨਵੀਸ ਮਨਜੀਤ ਸਿੰਘ ਬੈਂਸ ਅਤੇ ਕੁਝ ਸਥਾਨਕ ਬੁੱਧੀਜੀਵੀਆਂ ਨੇ ਦੋਸ਼ ਲਗਾਇਆ ਹੈ ਕਿ ਕੁਝ ਨਗਰ ਕੌਂਸਲ ਮੁਲਾਜ਼ਮਾਂ, ਜੇਈ, ਲੋਕਲ ਨਕਸ਼ਾ ਨਵੀਸ ਅਤੇ ਕੁਝ ਪ੍ਰੋਪਰਟੀ ਡੀਲਰਾਂ ਦੀ ਕਥਿਤ ਮਿਲੀਭੁਗਤ ਨਾਲ ਸਰਕਾਰੀ ਨਿਯਮਾਂ ਨੂੰ ਅਣਡਿੱਠਾ ਕਰਕੇ ਨਕਸ਼ੇ ਪਾਸ ਕੀਤੇ ਜਾ ਰਹੇ ਹਨ, ਜਿਸ ਕਾਰਨ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ।ਮਨਜੀਤ ਸਿੰਘ ਬੈਂਸ ਨੇ ਕਥਿਤ ਤੌਰ ਤੇ ਅਰੋਪ ਲਗਾਇਆ ਕਿ ਕਈ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਬਣਦੀ ਫੀਸ ਅਤੇ ਹੋਰ ਲਾਜ਼ਮੀ ਸ਼ਰਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਲੋਕਾਂ ਨੂੰ ਆਪਣੇ ਨਕਸ਼ੇ ਪਾਸ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਜਦਕਿ ਕਥਿਤ ਤੌਰ ‘ਤੇ ਕੁਝ ਚੁਣਿੰਦੇ ਵਿਅਕਤੀਆਂ ਦੇ ਨਕਸ਼ੇ ਬਿਨਾਂ ਰੁਕਾਵਟ ਮਨਜ਼ੂਰ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਇਹ ਵੀ ਅਰੋਪ ਲਗਾਇਆ ਕਿ ਨਗਰ ਕੌਂਸਲ ਦੇ ਕੁਝ ਕਰਮਚਾਰੀ ਲੋਕਾਂ ਨੂੰ ਤਹਿਸੀਲ ਕੰਪਲੈਕਸ ਜੈਤੋ ਵਿੱਚ ਬੈਠੇ ਇੱਕ ਖਾਸ ਨਕਸ਼ਾ ਨਵੀਸ ਕੋਲ ਭੇਜਦੇ ਹਨ, ਜਿੱਥੇ ਕਥਿਤ ਤੌਰ ‘ਤੇ ਮੋਟੀਆਂ ਰਕਮਾਂ ਲੈ ਕੇ ਨਕਸ਼ੇ ਪਾਸ ਕਰਵਾਏ ਜਾਂਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਪ੍ਰਕਿਰਿਆ ਕਾਰਨ ਸਰਕਾਰੀ ਖ਼ਜ਼ਾਨੇ ਵਿੱਚ ਬਣਦੀ ਫੀਸ ਘੱਟ ਜਮ੍ਹਾਂ ਹੁੰਦੀ ਹੈ, ਜਦਕਿ ਕਥਿਤ ਤੌਰ ‘ਤੇ ਗੈਰ-ਅਧਿਕਾਰਤ ਵਸੂਲੀਆਂ ਰਾਹੀਂ ਨਿੱਜੀ ਲਾਭ ਲਿਆ ਜਾ ਰਿਹਾ ਹੈ। ਮਨਜੀਤ ਸਿੰਘ ਬੈਂਸ ਨੇ ਮੰਗ ਕੀਤੀ ਕਿ ਨਗਰ ਕੌਂਸਲ ਜੈਤੋ ਅਧੀਨ ਹਾਲ ਹੀ ਵਿੱਚ ਬਣੀਆਂ ਇਮਾਰਤਾਂ, ਦੁਕਾਨਾਂ ਅਤੇ ਕਥਿਤ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਪਾਸ ਕੀਤੇ ਗਏ ਨਕਸ਼ਿਆਂ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਬੇਨਿਯਮੀਆਂ ਸਾਹਮਣੇ ਆਉਂਦੀਆਂ ਹਨ ਤਾਂ ਜ਼ਿੰਮੇਵਾਰ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਮਨਜੀਤ ਸਿੰਘ ਬੈਂਸ ਅਤੇ ਹੋਰ ਸ਼ਹਿਰ ਦੇ ਬੁੱਧੀਜੀਵੀਆਂ ਨੇ ਪੰਜਾਬ ਦੇ ਮੁੱਖ ਮੰਤਰੀ, ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਫਿਰੋਜ਼ਪੁਰ, ਐਸਐਸਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਅਤੇ ਡੀਐਸਪੀ ਵਿਜੀਲੈਂਸ ਫ਼ਰੀਦਕੋਟ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਅਰੋਪ ਸਾਬਤ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।ਜਦੋਂ ਇਸ ਸਬੰਧੀ ਨਗਰ ਕੌਂਸਲ ਜੈਤੋ ਦੇ ਜੇਈ ਨਾਲ ਫੋਨ ਤੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵੱਲੋਂ ਫੋਨ ਨਹੀਂ ਚੁੱਕਿਆ ਗਿਆ।
  • Related Posts

    ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ 

    Spread the love

    Spread the loveਬਠਿੰਡਾ 9 ਜੁਲਾਈ(ਸੁਰਿੰਦਰਪਾਲ ਸਿੰਘ): ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ ਡਾਕਟਰ ਦਰਸ਼ਨ ਪਾਲ ਮੋਰਚੇ…

    ਸਤੁੰਨਲ ਵਿਗੜਨ ਨਾਲ ਟਰੈਕਟਰ ਰੈਲਿੰਗ ਨਾਲ ਜਾ ਟਕਰਾਇਆ  ਜਿਸ ਨਾਲ ਟਰੈਕਟਰ ਦੇ ਵਿੱਚਕਾਰੋਂ 2 ਟੋਟੇ ਹੋਏ  ਟਰੈਕਟਰ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਿਆ  ਜਾਨੀ ਨੁਕਸਾਨ ਦਾ ਬਚਾਅ 

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਾਠਗੜ੍ਹ ਮੋੜ ਤੇ ਨਿਆਰਾ (ਪੈਟਰੋਲ ਪੰਪ) ਦੇ ਸਾਹਮਣੇ ਐਕਸੀਡੈਂਟ  ਹੋਣ ਦਾ ਸਮਾਚਾਰ…

    Leave a Reply

    Your email address will not be published. Required fields are marked *