ਮਿਸਲ ਸਤਲੁਜ ਨੇ ਪੰਜਾਬ ਦੀ ਸਿਆਸੀ ਅਤੇ ਅਧਿਆਤਮਿਕ ਰਾਜਧਾਨੀ ਅੰਮ੍ਰਿਤਸਰ ਵਿੱਚ ਖੋਲਿਆ ਆਪਣਾ ਦਫ਼ਤਰ

Spread the love

 ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਚ ਹੋਵੇ ਪਾਰਦਰਸ਼ੀ  ਪ੍ਰਬੰਧ ਤਾਂ ਜੋ ਲੋਕਾਂ ’ਚ ਧਾਰਮਿਕ ਆਸਥਾ ਪੈਦਾ ਹੋ ਸਕੇ: ਬਰਾੜ

ਅੰਮ੍ਰਿਤਸਰ, 13 ਦਸੰਬਰ, (ਦਿਨੇਸ਼ ਸੋਨੀ)ਸਿੱਖ ਕੌਮ ਅਤੇ ਪੰਜਾਬ ਦੇ ਮਸਲਿਆਂ ਲਈ ਯਤਨਸ਼ੀਲ ਸਮਾਜਿਕ-ਰਾਜਨੀਤਕ ਸੰਸਥਾ ਮਿਸਲ ਸਤਲੁਜ ਨੇ ਸ਼ੁੱਕਰਵਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਆਪਣਾ ਦਫ਼ਤਰ ਖੋਲਿਆ, ਜੋ ਕਿ ਪੰਜਾਬ ਵਿੱਚ ਜਥੇਬੰਦੀ ਦਾ ਪਹਿਲਾ ਦਫ਼ਤਰ ਹੈ। ਜਥੇਬੰਦੀ ਜਲਦੀ ਹੀ ਮੋਹਾਲੀ ਅਤੇ ਬਠਿੰਡਾ ਵਿੱਚ ਆਪਣੇ ਦਫ਼ਤਰ ਖੋਲ੍ਹੇਗੀ। ਦਫ਼ਤਰ ਦਾ ਉਦਘਾਟਨ ਕਬੀਰ ਪਾਰਕ ਮਾਰਕੀਟ ਵਿਖੇ ਅਰਦਾਸ ਨਾਲ ਕੀਤਾ ਗਿਆ, ਜਿਸ ਵਿੱਚ ਮਿਸਲ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਇਸ ਮੌਕੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਇਹ ਦਫ਼ਤਰ ਸਿੱਖ ਕੌਮ ਅਤੇ ਸਮੁੱਚੇ ਪੰਜਾਬ ਦੇ ਸਥਾਨਕ ਮਸਲੇ ਚੁੱਕਣ ਦਾ ਕੰਮ ਕਰੇਗਾ। ਉਨ੍ਹਾਂ ਕੇਂਦਰ-ਰਾਜ ਸਬੰਧਾਂ ਨੂੰ ਮੁੜ ਪਰਿਭਾਸ਼ਿਤ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ ਅਤੇ ਸੂਬੇ ਦੇ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਨੇ ਨੀਤੀ ਨਿਰਮਾਣ ਲਈ ਪੰਜਾਬ ਕੇਂਦਰਿਤ ਪਹੁੰਚ ਦੀ ਲੋੜ ’ਤੇ ਜ਼ੋਰ ਦਿੱਤਾ, ਜੋ ਸੂਬੇ ਦੀਆਂ ਵਿਲੱਖਣ ਚੁਣੌਤੀਆਂ ਅਤੇ ਇੱਛਾਵਾਂ ਦਾ ਹੱਲ ਕਰੇਗਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਗੁਰਦੁਆਰਿਆਂ ਦਾ ਪ੍ਰਬੰਧ ਸਿੱਖ ਪਰੰਪਰਾਵਾਂ ਅਨੁਸਾਰ ਹੋਣਾ ਚਾਹੀਦਾ ਹੈ ਅਤੇ ਇਨ੍ਹਾਂ ਪਵਿੱਤਰ ਅਸਥਾਨਾਂ ਚ ਪਾਰਦਰਸ਼ੀ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀ ਧਰਮ ਪ੍ਰਤੀ ਆਸਥਾ ਮਜ਼ਬੂਤ ਹੋ ਸਕੇ। ਇਸ ਮੌਕੇ  ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਇਹ ਪਹਿਲ ਅੰਮ੍ਰਿਤਸਰ ਤੋਂ ਕੀਤੀ ਗਈ ਹੈ, ਕਿਉਂਕਿ ਇਹ ਸੂਬੇ ਦਾ ਅਧਿਆਤਮਿਕ ਅਤੇ ਸਿਆਸੀ ਕੇਂਦਰ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਇਕਾਈਆਂ ਬਣਾ ਕੇ ਸਿੱਖ ਕੌਮ ਅਤੇ ਸੂਬੇ ਦੀ ਭਲਾਈ ਲਈ ਲੋਕਾਂ ਨੂੰ ਅੱਗੇ

ਆਉਣ ਦੀ ਅਪੀਲ ਕਰਨਗੇ। ਦਫਤਰ ਦੇ ਉਦਘਾਟਨ ਸਮੇਂ ਮਿਸਲ ਸਤਲੁਜ ਦੇ ਪ੍ਰਮੁੱਖ ਅਹੁਦੇਦਾਰਾਂ ਸਮੇਤ ਹਰਦੀਪ ਸਿੰਘ ਦੌੜ, ਜੱਥੇਬੰਦੀ ਦੇ ਪੋਧ ਜੱਥਾ ਕਾਰਡੀਨੇਟਰ ਹਰਜੀਤ ਸਿਘ, ਪ੍ਰੇਸ ਸਕਤਰ ਗੁਰਬੀਰ ਸਿੰਘ ਖੌਸਾ, ਸੁੱਖਵਿੰਦਰ ਸਿੰਘ ਗਗਨ ਸਿੱਧੁ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *