**‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਬੂਟੇ ਲਗਾਏ ਗਏ **

Spread the love

ਫੱਤੂਢੀਂਗਾ, 9 ਜੁਲਾਈ: ਅਮਨਦੀਪ ਕੌਰ =ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਈਕੋ ਕਲੱਬ ਦੇ ਸਾਂਝੇ ਉਪਰਾਲੇ ਨਾਲ ਬੂਟੇ ਲਾਉਣ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਕਾਲਜ ਦੇ ਅਧਿਆਪਕਾਂ, ਗੈਰ-ਅਧਿਆਪਨ ਅਮਲੇ ਅਤੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕੈਂਪਸ ਵਿੱਚ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਲਾਏ। ਪ੍ਰੋਗਰਾਮ ਨੂੰ ਕੋਆਰਡੀਨੇਟ ਪ੍ਰੋ. ਹਰਸ਼ਮੀਤ ਕੌਰ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਆਧਾਰ ਹਨ। ਸਾਫ਼-ਸੁਥਰੇ ਵਾਤਾਵਰਨ, ਸ਼ੁੱਧ ਹਵਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਦਾ ਕੈਂਪਸ ਪਹਿਲਾਂ ਹੀ ਹਰਿਆਵਲ ਨਾਲ ਭਰਪੂਰ ਹੈ ਅਤੇ ਇਸ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕਿਹਾ ਕਿ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਹਰ ਵਿਅਕਤੀ ਨੂੰ ਆਪਣੀ ਮਾਂ ਦੇ ਸਤਿਕਾਰ ਦੇ ਨਾਲ-ਨਾਲ ਕੁਦਰਤ ਪ੍ਰਤੀ ਆਪਣਾ ਫ਼ਰਜ਼ ਨਿਭਾਉਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ।

  • Related Posts

    ਵਿਧਾਇਕ ਡਾ. ਅਜੇ ਗੁਪਤਾ ਨੇ “ਲੋਕ ਮਿਲਨੀ” ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਕੀਤਾ  ਉਜਾਗਰ  ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ                          ਅਜੇ ਗੁਪਤਾ

    Spread the love

    Spread the loveਅੰਮ੍ਰਿਤਸਰ, 9 ਜੁਲਾਈ,( ਮਨਜੀਤ ਸਿੰਘ ਸ਼ੇਰਗਿੱਲ ) ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 55 ਅਤੇ ਵਾਰਡ ਨੰਬਰ 57 ਵਿੱਚ “ਲੋਕ ਮਿਲਨੀ”…

    ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

    Spread the love

    Spread the loveਕੋਟਕਪੂਰਾ, 9 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ…

    Leave a Reply

    Your email address will not be published. Required fields are marked *