ਪਿੰਡ ਖੁੰਨਣ ਖੁਰਦ ਦੇ ਵਾਸੀਆਂ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ- ਝੂਠੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼-

Spread the love
ਸ਼੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਪਿੰਡ ਖੁੰਨਣ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਝੂਠੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਅਤੇ ਪੁੱਛਗਿੱਛ ਕਰਕੇ ਬੇਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਜਸਪਾਲ ਸਿੰਘ, ਗੁਰਭਿੰਦਰ ਸਿੰਘ, ਸ਼ਮਸ਼ੇਰ ਸਿੰਘ ਅਤੇ ਯੂਨੀਅਨ ਆਗੂ ਰਾਜਾ ਸਿੰਘ ਨੇ ਦੱਸਿਆ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਆਨਲਾਈਨ ਪੋਰਟਲ ’ਤੇ ਲਗਭਗ 90 ਤੋਂ 100 ਪਿੰਡ ਵਾਸੀਆਂ ਦੇ ਨਾਮ ਨਸ਼ਾ ਵੇਚਣ ਦੀ ਸ਼ਿਕਾਇਤ ਵਿੱਚ ਦਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਕਈ ਅਜਿਹੇ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ ਜੋ ਅੰਮ੍ਰਿਤਧਾਰੀ ਹਨ ਅਤੇ ਜਿਨ੍ਹਾਂ ਦਾ ਕਿਸੇ ਵੀ ਤਰ੍ਹਾਂ ਦੇ ਨਸ਼ੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਤੋਂ ਇਲਾਵਾ ਦਿਹਾੜੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਗਰੀਬ ਲੋਕਾਂ ਅਤੇ ਕੁਝ ਨਾਬਾਲਗ ਬੱਚਿਆਂ ਦੇ ਨਾਮ ਵੀ ਸ਼ਿਕਾਇਤ ਵਿੱਚ ਸ਼ਾਮਲ ਕੀਤੇ ਗਏ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਉਹ ਨਸ਼ਾ ਵੇਚਣ ਜਾਂ ਨਸ਼ੇ ਦਾ ਸੇਵਨ ਕਰਨ ਵਾਲੇ ਕਿਸੇ ਵੀ ਵਿਅਕਤੀ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੇ ਧੰਦੇ ਵਿੱਚ ਸ਼ਾਮਲ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪਰ ਝੂਠੀਆਂ ਅਤੇ ਬੇਬੁਨਿਆਦ ਸ਼ਿਕਾਇਤਾਂ ਦੇ ਆਧਾਰ ’ਤੇ ਬੇਕਸੂਰ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਠੀਕ ਨਹੀਂ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ’ਤੇ ਕਾਰਵਾਈ ਕਰਨ ਤੋਂ ਪਹਿਲਾਂ ਪੂਰੀ ਤਸਦੀਕ ਕੀਤੀ ਜਾਵੇ ਅਤੇ ਬੇਗੁਨਾਹ ਲੋਕਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਇਹ ਸਿਲਸਿਲਾ ਬੰਦ ਨਾ ਹੋਇਆ ਤਾਂ ਪਿੰਡ ਵਾਸੀ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।ਕੀ ਕਹਿਣਾ ਸਬੰਧਤ ਐਸ.ਐਚ.ਓ ਦਾ- ਇਸ ਸਬੰਧੀ ਐੱਸ.ਐੱਚ.ਓ ਕੋਟਭਾਈ ਦੀਪਿਕਾ ਰਾਣੀ ਕੰਬੋਜ ਨੇ ਕਿਹਾ ਕਿ ਪੁਲਿਸ ਵੱਲੋਂ ਪੋਰਟਲ ’ਤੇ ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਸਿਰਫ਼ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬੇਵਜ੍ਹਾ ਤੰਗ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੋਰਟਲ ’ਤੇ ਝੂਠੀਆਂ ਜਾਂ ਗਲਤ ਸ਼ਿਕਾਇਤਾਂ ਦਰਜ ਨਾ ਕਰਵਾਈਆਂ ਜਾਣ, ਕਿਉਂਕਿ ਇਸ ਨਾਲ ਬੇਕਸੂਰ ਅਤੇ ਇੱਜ਼ਤਦਾਰ ਲੋਕਾਂ ਦੀ ਸਾਖ਼ ਨੂੰ ਨੁਕਸਾਨ ਪਹੁੰਚ ਸਕਦਾ ਹੈ।
  • Related Posts

    ਮਿਡ-ਡੇ-ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿੰਗ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤੀ ਚੈਕਿੰਗ

    Spread the love

    Spread the loveਕਪੂਰਥਲਾ, 9 ਜੁਲਾਈ( ਕੌੜਾ )-  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ, ਕਪੂਰਥਲਾ, ਜਿਸ ਵਿੱਚ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ ਫੂਡ ਅਤੇ ਸ੍ਰੀਮਤੀ ਮਹਿਕ…

    ਡਾ: ਵਿਜੈ ਸਤਬੀਰ ਸਿੰਘ ਜੀ (ਸਾਬਕਾ ਆਈ ਏ ਐਸ )

    Spread the love

    Spread the loveਮੁੱਖ ਪ੍ਰਬੰਧਕ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਜਨਮ ਦਿਨ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਜੀ ਦੇ ਅਧਿਕਾਰੀਆਂ ,ਕਰਮਚਾਰੀਆਂ ਵੱਲੋਂ…

    Leave a Reply

    Your email address will not be published. Required fields are marked *