ਕਾਹਨਪੁਰ ਖੂਹੀ ਤੋਂ ਬਾਥੜੀ ਸੜਕ ਨਿਰਮਾਣ ਕਾਰਜ ਸਬੰਧੀ ਵਿਧਾਇਕ ਚੱਡਾ ਦੇ ਨਿਰਦੇਸ਼ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ   ਦਿਨ ਵੇਲੇ ਇਸ ਸੜਕ ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪੂਰਨ ਪਾਬੰਦੀ ਲਾਗੂ 

Spread the love
ਨੂਰਪੁਰਬੇਦੀ, 9  ਜੁਲਾਈ ਦਲਜੀਤ ਚਨੌਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕਾਹਨਪੁਰ ਖੂਹੀ ਤੋਂ ਬਾਥੜੀ (ਹਿਮਾਚਲ ਪ੍ਰਦੇਸ਼ ਬਾਰਡਰ) ਤੱਕ ਬਣ ਰਹੀ ਸੜਕ ਨੂੰ ਨੁਕਸਾਨ ਤੋਂ ਬਚਾਉਣ ਅਤੇ ਨਿਰਮਾਣ ਕਾਰਜ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਇਸ ਸੜਕ ‘ਤੇ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਸਾਰੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਭਾਰੀ ਵਾਹਨਾਂ ਨੂੰ ਨੰਗਲ–ਸ਼੍ਰੀ ਅਨੰਦਪੁਰ ਸਾਹਿਬ–ਰੋਪੜ ਰੂਟ ਰਾਹੀਂ ਡਾਇਵਰਟ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸੜਕ ‘ਤੇ ਇਸ ਸਮੇਂ ਨਿਰਮਾਣ ਦਾ ਕੰਮ ਚੱਲ ਰਿਹਾ ਹੈ। ਬੀਤੇ ਦਿਨੀਂ ਨਵੀਂ ਬਣੀ ਸੜਕ ‘ਤੇ ਕੁਝ ਟਿੱਪਰ ਚੜ੍ਹ ਜਾਣ ਕਾਰਨ ਸੜਕ ਦੇ ਕੁਝ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਸੀ। ਇਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਇਹ ਮਾਮਲਾ ਵਿਧਾਇਕ ਦਿਨੇਸ਼ ਚੱਢਾ ਦੇ ਧਿਆਨ ਵਿੱਚ ਲਿਆਂਦਾ ਅਤੇ ਮੰਗ ਕੀਤੀ ਕਿ ਸੜਕ ਦੇ ਨਿਰਮਾਣ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਰੋਕੀ ਜਾਵੇ ਤਾਂ ਜੋ ਸੜਕ ਦੀ ਗੁਣਵੱਤਾ ਅਤੇ ਮਜ਼ਬੂਤੀ ਬਰਕਰਾਰ ਰਹੇ। ਲੋਕਾਂ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਤੁਰੰਤ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਲੋਕ ਨਿਰਮਾਣ ਵਿਭਾਗ ਸਮੇਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਬਾਅਦ ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ ਵੱਲੋਂ ਭੇਜੀ ਗਈ ਸਿਫ਼ਾਰਸ਼ ਦੇ ਆਧਾਰ ‘ਤੇ ਜ਼ਿਲ੍ਹਾ ਮੈਜਿਸਟਰੇਟ ਨੇ ਪਹਿਲਾਂ ਜਾਰੀ ਹੁਕਮਾਂ ਵਿੱਚ ਅੰਸ਼ਕ ਸੋਧ ਕਰਦਿਆਂ ਨਵੇਂ ਆਦੇਸ਼ ਜਾਰੀ ਕਰ ਦਿੱਤੇ ਹਨ। ਪਹਿਲਾਂ ਸਿਰਫ਼ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਮਾਈਨਿੰਗ ਖੱਡਾਂ ਤੋਂ ਸਮੱਗਰੀ ਲਿਆਉਣ ਵਾਲੇ ਵਾਹਨਾਂ ਨੂੰ ਛੋਟ ਦਿੱਤੀ ਗਈ ਸੀ, ਪਰ ਹੁਣ ਨਵੇਂ ਹੁਕਮਾਂ ਅਨੁਸਾਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਭਾਰੀ ਵਾਹਨ ਨੂੰ ਇਸ ਸੜਕ ‘ਤੇ ਚੱਲਣ ਦੀ ਆਗਿਆ ਨਹੀਂ ਹੋਵੇਗੀ। ਇਹ ਫੈਸਲਾ ਸੜਕ ਦੇ ਨਿਰਮਾਣ ਕਾਰਜ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਉਸ ਦੀ ਲੰਬੀ ਉਮਰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਪੱਤਰ ਰਾਹੀਂ ਕਿਹਾ ਹੈ ਕਿ ਆਮ ਲੋਕਾਂ ਦੀ ਸੁਰੱਖਿਆ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਜਿਸ ਸਬੰਧੀ ਇਸ ਸੜਕ ਤੇ ਪ੍ਰਸ਼ਾਸਨ ਵੱਲੋਂ ਫਲੈਕਸ ਲਗਾ ਕੇ ਚੇਤਾਵਨੀ ਵੀ ਦਿੱਤੀ ਗਈ ਹੈ।
  • Related Posts

    ਮਿਡ-ਡੇ-ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿੰਗ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤੀ ਚੈਕਿੰਗ

    Spread the love

    Spread the loveਕਪੂਰਥਲਾ, 9 ਜੁਲਾਈ( ਕੌੜਾ )-  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ, ਕਪੂਰਥਲਾ, ਜਿਸ ਵਿੱਚ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ ਫੂਡ ਅਤੇ ਸ੍ਰੀਮਤੀ ਮਹਿਕ…

    ਡਾ: ਵਿਜੈ ਸਤਬੀਰ ਸਿੰਘ ਜੀ (ਸਾਬਕਾ ਆਈ ਏ ਐਸ )

    Spread the love

    Spread the loveਮੁੱਖ ਪ੍ਰਬੰਧਕ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਜਨਮ ਦਿਨ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਜੀ ਦੇ ਅਧਿਕਾਰੀਆਂ ,ਕਰਮਚਾਰੀਆਂ ਵੱਲੋਂ…

    Leave a Reply

    Your email address will not be published. Required fields are marked *