ਕਾਂਗਰਸ ਵਲੋਂ ਸਿੱਖਾਂ ‘ਤੇ ਢਾਹੇ ਜੁਲਮਾਂ ਦੀ ਅਸਲ ਦਾਸਤਾਨ ਹੈ ਫਿਲਮ ‘ਸਤਲੁਜ’ – ਰਣਜੀਤ ਸਿੰਘ ਖੁਰਾਣਾ ਕਿਹਾ- ਸੁਖਬੀਰ ਬਾਦਲ ਦਾ ਫਿਲਮ ਨੂੰ ਘਰ-ਘਰ ਦਿਖਾਉਣ ਦਾ ਫੈਸਲਾ ਸ਼ਲਾਘਾਯੋਗ

Spread the love
ਫਗਵਾੜਾ 9 ਜਲਾਈ (    ਪ੍ਰੀਤ ਕੌਰ ਪ੍ਰੀਤੀ        ) ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ ਇੰਡਸਟਰੀ ਅਤੇ ਵਪਾਰ ਵਿੰਗ ਪੰਜਾਬ) ਨੇ ਮਨੁੱਖੀ ਅਧਿਕਾਰਾਂ ਦੇ ਮੋਢੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਅਤੇ ਸੰਘਰਸ਼ ਦੀ ਅਸਲ ਦਾਸਤਾਨ ਪੇਸ਼ ਕਰਦੀ ਦਲਜੀਤ ਦੋਸਾਂਝ ਦੀ ਪੰਜਾਬੀ ਫਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਅਚਾਨਕ ਹਟਾਏ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਫ਼ਿਲਮ ਉਸ ਦੌਰ ਦੀ ਸੱਚਾਈ ਨੂੰ ਸਾਹਮਣੇ ਲਿਆਉਂਦੀ ਹੈ, ਜਦੋਂ ਕਾਂਗਰਸ ਦੀ ਸਰਕਾਰ ਸਮੇਂ ਸਿੱਖ ਨੌਜਵਾਨਾਂ ਨਾਲ ਵੱਡੇ ਪੱਧਰ ’ਤੇ ਧੱਕੇ, ਝੂਠੇ ਮੁਕਾਬਲੇ, ਔਰਤਾਂ ਦੇ ਨਾਲ ਗੈਰ ਮਨੁੱਖੀ ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਵੱਡੀ ਪੱਧਰ ‘ਤੇ ਉਲੰਘਣਾ ਹੋਈ ਸੀ। ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੇ ਕਥਿਤ ਜਾਅਲੀ ਪੁਲਿਸ ਮੁਕਾਬਲਿਆਂ ਅਤੇ ਲਾਵਾਰਿਸ ਦੱਸ ਕੇ ਕੀਤੇ ਗਏ ਸੰਸਕਾਰਾਂ ਦਾ ਸੱਚ ਦੁਨੀਆ ਸਾਹਮਣੇ ਲਿਆਉਣ ਲਈ ਇਤਿਹਾਸਕ ਸੰਘਰਸ਼ ਕੀਤਾ। ਉਨ੍ਹਾਂ ਦਾ ਬਲਿਦਾਨ ਸਿਰਫ਼ ਸਿੱਖ ਕੌਮ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਅਜਿਹੇ ਮਹਾਨ ਸ਼ਹੀਦ ਦੇ ਜੀਵਨ ’ਤੇ ਬਣੀ ਫ਼ਿਲਮ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਫ਼ਿਲਮ ਨੂੰ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਉਣ ਦਾ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ। ਇਸ ਨਾਲ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ, ਉਸ ਸਮੇਂ ਦੇ ਹਾਲਾਤ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਜਾਣਨ ਦਾ ਮੌਕਾ ਮਿਲੇਗਾ। ਖੁਰਾਣਾ ਨੇ ਕਿਹਾ ਕਿ ਲੋਕਤੰਤਰ ਵਿੱਚ ਸੱਚ ਨੂੰ ਦਬਾਉਣ ਦੀ ਬਜਾਏ ਲੋਕਾਂ ਦੇ ਸਾਹਮਣੇ ਰੱਖਣਾ ਚਾਹੀਦਾ ਹੈ, ਤਾਂ ਜੋ ਉਹ ਖੁਦ ਇਤਿਹਾਸ ਨੂੰ ਸਮਝ ਸਕਣ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ ਅਤੇ ਹੁਣ ਵੀ ਸੱਚ ਨੂੰ ਸਾਹਮਣੇ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਅਤੇ ਕੁਰਬਾਨੀ ਨੂੰ ਜਾਣਨ ਅਤੇ ਫ਼ਿਲਮ ‘ਸਤਲੁਜ’ ਰਾਹੀਂ ਉਸ ਦੌਰ ਦੇ ਇਤਿਹਾਸ ਨੂੰ ਸਮਝਣ, ਤਾਂ ਜੋ ਭਵਿੱਖ ਵਿੱਚ ਕੋਈ ਵੀ ਸਰਕਾਰ ਆਮ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਤੋਂ ਗੁਰੇਜ ਕਰੇ।
ਤਸਵੀਰ – ਸ. ਰਣਜੀਤ ਸਿੰਘ ਖੁਰਾਣਾ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *