*ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਤਾਬੜਤੋੜ ਕਾਰਵਾਈ, 980 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਕੀਤਾ ਕਾਬੂ

Spread the love

 – ਐਨ.ਡੀ.ਪੀ.ਐਸ. ਐਕਟ ਤਹਿਤ 89 ਮੁਕੱਦਮੇ ਦਰਜ ਰਜਿਸਟਰ ਕਰਕੇ 121 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ

ਫਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਸਪੈਸ਼ਲ ਨਾਕਾਬੰਦੀਆਂ ਅਤੇ ਰੇਡਾਂ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਸ਼੍ਰੀ ਜਸਮੀਤ ਸਿੰਘ ਸਾਹੀਵਾਲ, ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਫਰੀਦਕੋਟ ਪੁਲਿਸ ਵੱਲੋਂ ਇੱਕ ਦੋਸ਼ੀ ਨੂੰ 980 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਸ:ਥ: ਅੰਗਰੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਦੌਰਾਨ ਪਿੰਡ ਕਰੀਰਵਾਲੀ ਤੋ ਅੱਧਾ ਕਿੱਲੋਮੀਟਰ ਦੂਰ ਸੀ ਤਾਂ ਸਾਹਮਣੇ ਤੋ ਇੱਕ ਮੋਨਾ ਨੌਜਵਾਨ ਆੳਦਾ ਦਿਖਾਈ ਦਿੱਤਾ। ਜੋ ਪੁਲੀਸ ਪਾਰਟੀ ਦੇਖ ਕੇ ਕਣਕ ਦੇ ਖੇਤ ਵਿੱਚ ਵੜਣ ਲੱਗਾ ਜਿਸ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਬੋਹੜ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨੇੜੇ ਚਿੱਟਾ ਖੂਹ ਕਰੀਰਵਾਲੀ ਦੱਸਿਆ। ਜਿਸ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ 980 ਨਸ਼ੀਲੀਆਂ ਗੋਲੀਆਂ ਮਾਰਕਾ NRx Tramadol Hydrochloride Tablets USP 100 mg Tramawow-100  ਬਰਾਮਦ ਹੋਈਆ। ਜਿਸ ਤੇ ਮਕੱਦਮਾ ਨੰਬਰ 269 ਮਿਤੀ 12.12.2024 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਜੈਤੋ ਦਰਜ ਰਜਿਸਟਰ ਕਰਕੇ ਉਕਤ ਦੋਸ਼ੀ ਬੋਹੜ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾਵੇਗਾ। ਉਕਤ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਜਾਚ ਕੀਤੀ ਜਾ ਰਹੀ ਹੈ।  ਫਰੀਦਕੋਟ ਪੁਲਿਸ ਨਸ਼ਿਆਂ ਅਤੇ

ਕ੍ਰਾਈਮ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਦਿਨ ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ।  ਫਰੀਦਕੋਟ ਪੁਲਿਸ ਵੱਲੋ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਨਸ਼ਾ ਵੇਚਣ ਵਾਲਿਆ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਸਾਨੂੰ ਸਿੱਧੇ ਤੌਰ ਤੇ ਡਰੱਗ ਹੈਲਪਲਾਈਨ ਨੰਬਰ 75270-29029 ਤੇ ਦੇ ਸਕਦੇ ਹੋ। ਤੁਹਾਡੀ ਪਹਿਚਾਣ ਪੂਰਨ ਤੌਰ ਤੇ ਗੁਪਤ ਰਹੇਗੀ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *