ਬੱਸੀ ਪਠਾਣਾਂ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਮੁੜ ਸ਼ੁਰੂ

Spread the love
ਬੱਸੀ ਪਠਾਣਾ, 08 ਜੁਲਾਈ (ਉਦੇ ਧੀਮਾਨ): ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਬੱਸੀ ਪਠਾਣਾਂ ਨੇ ਇੱਕ ਵਾਰ ਫਿਰ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਮੰਗਾਂ ਪੂਰੀਆਂ ਨਾ ਹੋਣ ਕਾਰਨ ਨਾਰਾਜ਼ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਰਫ਼ ਭਰੋਸੇ ਹੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਸਰਕਾਰ ਨੇ ਇੱਕ ਮਹੀਨੇ ਅੰਦਰ ਮੰਗਾਂ ਮੰਨ ਕੇ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅੱਜ ਤੱਕ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਇਸ ਕਾਰਨ ਉਹ ਮੁੜ ਹੜਤਾਲ ਕਰਨ ਲਈ ਮਜਬੂਰ ਹੋਏ ਹਨ।ਉਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸੰਜੀਵ ਕੁਮਾਰ ਚੇਅਰਮੈਨ, ਦੇਸ ਰਾਜ ਪ੍ਰਧਾਨ, ਕਾਸ਼ੀ ਰਾਮ, ਪ੍ਰਦੀਪ ਕੁਮਾਰ ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ ਮੀਤ ਪ੍ਰਧਾਨ, ਤ੍ਰਿਪਤਾ ਸਕੱਤਰ, ਕਲਾਸ਼ੋ ਜਥੇਬੰਦਕ ਸਕੱਤਰ, ਕਿਰਨ ਕੁਮਾਰ ਪ੍ਰੈਸ ਸਕੱਤਰ, ਜਗਪਾਲ ਸਿੰਘ ਮੁੱਖ ਸਲਾਹਕਾਰ, ਮੋਹਨ ਲਾਲ ਸਲਾਹਕਾਰ, ਰਾਜੇਸ਼ ਕੁਮਾਰ, ਜਸਪ੍ਰੀਤ ਸਿੰਘ ਖ਼ਜ਼ਾਨਚੀ, ਗੋਬਿੰਦਾ, ਸ਼ੀਤਲ ਕੁਮਾਰ, ਰਵੀ ਕੁਮਾਰ, ਅਮੀਰ ਚੰਦ, ਪ੍ਰਿੰਸ ਕੁਮਾਰ, ਵਿੱਕੀ, ਰੋਹਿਤ, ਅਕਾਸ਼ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕ ਹਾਜ਼ਰ ਸਨ।
  • Related Posts

    ਜ਼ਿਲ੍ਹਾ ਕੇਟਰਜ਼ (ਹਲਵਾਈ) ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਦਾ ਕੀਤਾ ਆਯੋਜਨ

    Spread the love

    Spread the loveਬਰਨਾਲਾ, ਬਲਵੰਤ ਸਿੰਘ ਸਿੱਧੂ 9 ਜੁਲਾਈ 2026  (ਹਲਵਾਈ) ਵੈਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ…

    ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

    Spread the love

    Spread the loveਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ…

    Leave a Reply

    Your email address will not be published. Required fields are marked *