ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

Spread the love
ਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਮੁਹਿੰਮ ਤਹਿਤ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਵੋਟਰ ਵੇਰਵਿਆਂ ਦੀ ਤਸਦੀਕ ਅਤੇ ਨਿਰਧਾਰਤ ਗਣਨਾ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ 7:00 ਵਜੇ ਤੋਂ ਦੁਪਹਿਰ 2:00 ਵਜੇ ਤੱਕ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿਣਗੇ, ਜੋ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਜਮ੍ਹਾਂ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਨਾਮ ਪਹਿਲਾਂ ਹੀ ਵੋਟਰ ਸੂਚੀ ਵਿੱਚ ਦਰਜ ਹਨ, ਉਹ ਵੀ ਆਪਣੇ ਵੇਰਵਿਆਂ ਦੀ ਪੁਸ਼ਟੀ ਅਤੇ ਅਪਡੇਟ ਲਈ ਗਣਨਾ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ। ਇਸੇ ਤਰ੍ਹਾਂ, ਜਿਨ੍ਹਾਂ ਯੋਗ ਨਾਗਰਿਕਾਂ ਦੇ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਮਾਰਗਦਰਸ਼ਨ ਅਤੇ ਸਹੂਲਤ ਪ੍ਰਾਪਤ ਕਰ ਸਕਦੇ ਹਨ।ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਰੀਜਨਲ ਟਰਾਂਸਪੋਰਟ ਅਫ਼ਸਰ ਸ੍ਰੀ ਹਤੇਸ਼ ਵੀਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਅਤੇ ਤਸਦੀਕ ਕਰਵਾਉਣ ਦੇ ਨਾਲ-ਨਾਲ ਨਿਰਧਾਰਤ ਗਣਨਾ ਫਾਰਮ ਜਮ੍ਹਾਂ ਕਰਵਾਉਣ ਵਿੱਚ ਸਹੂਲਤ ਪ੍ਰਦਾਨ ਕਰਨਾ ਹੈ।ਉਨ੍ਹਾਂਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ ਅਤੇ ਵੋਟਰ ਸੂਚੀ ਸਹੀ, ਅਪਡੇਟ ਅਤੇ ਸਮਾਵੇਸ਼ੀ ਬਣੀ ਰਹੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਗੁਆਂਢੀਆਂ ਅਤੇ ਹੋਰ ਯੋਗ ਵੋਟਰਾਂ ਨੂੰ ਵੀ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ, ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਕੈਂਪਾਂ ਦੇ ਵੇਰਵੇ:
ਵਿਧਾਨ ਸਭਾ ਹਲਕਾ: 018 ਅੰਮ੍ਰਿਤਸਰ ਪੂਰਬੀ
ਮਿਤੀਆਂ: 11 ਜੁਲਾਈ 2026 (ਸ਼ਨੀਵਾਰ) ਅਤੇ 12 ਜੁਲਾਈ 2026 (ਐਤਵਾਰ)
ਸਮਾਂ: ਸਵੇਰੇ 7:00 ਵਜੇ ਤੋਂ ਦੁਪਹਿਰ 2:00 ਵਜੇ ਤੱਕ
ਸਥਾਨ: 018 ਅੰਮ੍ਰਿਤਸਰ ਪੂਰਬੀ ਦੇ ਸਮੂਹ ਪੋਲਿੰਗ ਬੂਥ
  • Related Posts

    ਜ਼ਿਲ੍ਹਾ ਕੇਟਰਜ਼ (ਹਲਵਾਈ) ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਦਾ ਕੀਤਾ ਆਯੋਜਨ

    Spread the love

    Spread the loveਬਰਨਾਲਾ, ਬਲਵੰਤ ਸਿੰਘ ਸਿੱਧੂ 9 ਜੁਲਾਈ 2026  (ਹਲਵਾਈ) ਵੈਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ…

    ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਬੀ ਐਲ ਓਜ ਨਾਲ ਪੂਰਨ ਸਹਿਯੋਗ ਦੀ ਅਪੀਲ  ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤਯੋਗ 

    Spread the love

    Spread the loveਕਪੂਰਥਲਾ , 9 ਜੁਲਾਈ ( ਕੌੜਾ )- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੋਟਰ…

    Leave a Reply

    Your email address will not be published. Required fields are marked *