ਪਾਵਰਕਾਮ ਕਰਮਚਾਰੀਆਂ ਨੇ ਨਿਜੀਕਰਨ ਵਿਰੋਧੀ ਦਿਹਾੜੇ ਮੌਕੇ ਕੀਤੀ ਜ਼ੋਰਦਾਰ ਰੋਸ ਰੈਲੀ 

Spread the love

 ਨੂਰਪੁਰਬੇਦੀ, 13 ਦਸੰਬਰ (ਦਲਜੀਤ ਚਨੌਲੀ)-ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਕਲ ਇੰਜੀਨੀਅਰ ਐਂਡ ਇਪਲਾਈਜ਼ ਦੇ ਸੱਦੇ ‘ਤੇ ਅੱਜ ਦੇਸ਼ ਭਰ ‘ਚ ‘ਨਿਜੀਕਰਨ ਵਿਰੋਧੀ ਦਿਹਾੜਾ’ ਮਨਾਇਆ ਗਿਆ | ਜਿਸ ਤਹਿਤ ਪਾਵਰਕਾਮ ਦੇ ਵੱਖ-ਵੱਖ ਸੰਗਠਨਾਂ ਵੱਲੋਂ ਅੱਜ ਸਿੰਘਪੁਰ (ਨੂਰਪੁਰਬੇਦੀ) ਵਿਖੇ ਸਥਿਤ ਪਾਵਰਕਾਮ ਦੇ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਰੈਲੀ ਕੀਤੀ ਗਈ | ਇਸ ਰੈਲੀ ਦੌਰਾਨ ਪੀ.ਐੱਸ.ਈ.ਬੀ. ਇਪਲਾਈਜ਼ ਜੁਆਇੰਟ ਫੌਰਮ ਆਫ ਜੂਨੀਅਰ ਇੰਜੀਨੀਅਰ ਦੀ ਸਮੁੱਚੀ ਲੀਡਰਸ਼ਿਪ ਦੇ ਫੈਸਲੇ ਤਹਿਤ ਪਾਵਰਕਾਮ ਕਰਮਚਾਰੀਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਮੁਲਾਜ਼ਮਾਂ ਦੇ ਹੱਕਾਂ ‘ਤੇ ਲਗਾਤਾਰ ਡਾਕੇ ਮਾਰੇ ਜਾ ਰਹੇ ਹਨ | ਜਿਸਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਿਜੀਕਰਨ ਦੀ ਇਸ ਹਨੇਰੀ ਦੌਰਾਨ ਨਾ ਕੇਵਲ ਮੁਲਾਜ਼ਮਾਂ ਦੇ ਅਧਿਕਾਰ ਹੀ ਖੋਹੇ ਜਾ ਰਹੇ ਹਨ ਬਲਕਿ ਉਨ੍ਹਾਂ ਨੂੰ  ਮਾਨਸਿਕ ਤੇ ਆਰਥਿਕ ਪ੍ਰੇਸ਼ਾਨੀ ਵੀ ਝੱਲਣੀ ਪੈ ਰਹੀ ਹੈ | ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਸਮੁੱਚੇ ਦੇਸ਼ ‘ਚ ਸਰਕਾਰੀ ਅਦਾਰਿਆਂ ਨੂੰ  ਇਕ-ਇਕ ਕਰਕੇ ਨਿਜੀ ਹੱਥਾਂ ‘ਚ ਸੋਂਪਿਆ ਜਾ ਰਿਹਾ ਹੈ | ਜਿਸਦਾ ਸਮੁੱਚੇ ਦੇਸ਼ ਦੇ ਮੁਲਾਜ਼ਮਾਂ ਨੂੰ  ਇਕਜੁੱਟ ਹੋ ਕੇ ਵੱਡੇ ਪੱਧਰ ‘ਤੇ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਆਖਿਆ ਕਿ ਹੁਣ ਯੂ.ਟੀ. ਦੇ ਬਿਜਲੀ ਮੁਲਾਜ਼ਮਾਂ ‘ਤੇ ਨਿਜੀਕਰਨ ਦੀ ਤਲਵਾਰ ਲਟਕ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਅਗਰ ਚੰਡੀਗੜ੍ਹ ਬਿਜਲੀ ਬੋਰਡ ਨੂੰ  ਵੀ ਵਾਰਾਣਸੀ ਅਤੇ ਆਗਰੇ ਦੀਆਂ ਨਿਜੀ ਕੰਪਨੀਆਂ ਦੇ ਹੱਥਾਂ ‘ਚ ਦਿੱਤਾ ਗਿਆ ਤਾਂ ਇਸਦਾ ਡਟ ਕੇ ਵਿਰੋਧ ਕੀਤਾ

ਜਾਵੇਗਾ | ਇਸ ਮੌਕੇ ਜੇ.ਈ. ਸੰਤੋਖ ਸਿੰਘ, ਜੇ.ਈ. ਰਾਮਪਾਲ, ਜੇ.ਈ. ਮਨਿੰਦਰ ਕੁਮਾਰ ਬੈਂਸ, ਮਾਨ ਸਿੰਘ, ਮੋਹਨ ਲਾਲ, ਸੁਰਜੀਤ ਕੁਮਾਰ, ਬਲਦੇਵ ਸਿੰਘ, ਹਰਜਿੰਦਰ ਸਿੰਘ, ਰਮੇਸ਼ ਕੁਮਾਰ, ਗੁਰਮੁੱਖ ਸਿੰਘ ਅਤੇ ਰਾਜਪਾਲ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *