ਵਾਅਦਿਆਂ ਤੋਂ ਨਿਰਾਸ਼ ਜਨਤਾ 2027 ਵਿੱਚ ਫ਼ੈਸਲਾ ਸੁਣਾਏਗੀ : ਬੰਟੀ ਨੰਬਰਦਾਰ, ਹਰਮੰਦਰ ਸਿੰਘ ਨਸ਼ਾ, ਬੇਰੁਜ਼ਗਾਰੀ, ਵਿਕਾਸ ਅਤੇ ਕੱਚੇ ਮੁਲਾਜ਼ਮਾਂ ਦੇ ਮੁੱਦਿਆਂ ‘ਤੇ ਆਪ ਸਰਕਾਰ ਨੂੰ ਘੇਰਿਆ, ਅਕਾਲੀ ਦਲ ਦੀ ਵਾਪਸੀ ਦਾ ਕੀਤਾ ਦਾਅਵਾ

Spread the love
ਜੈਤੋ, 10 ਜੁਲਾਈ (ਮਨਜੀਤ ਸਿੰਘ ਢੱਲਾ) : ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬੰਟੀ ਨੰਬਰਦਾਰ ਅਤੇ ਬੀ.ਸੀ. ਵਿੰਗ ਸਰਕਲ ਜੈਤੋ ਦੇ ਪ੍ਰਧਾਨ ਹਰਮੰਦਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੀ ਅਸਲੀਅਤ ਨੂੰ ਸਮਝ ਚੁੱਕੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਲੋਕਤੰਤਰੀ ਫ਼ੈਸਲਾ ਸੁਣਾਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ, ਬੇਰੁਜ਼ਗਾਰੀ ਦੂਰ ਕਰਨ, ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਸਰਬਪੱਖੀ ਵਿਕਾਸ ਦੇ ਵੱਡੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਲੋਕਾਂ ਨੂੰ ਉਨ੍ਹਾਂ ਦਾ ਕੋਈ ਠੋਸ ਲਾਭ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਵੀ ਨਸ਼ੇ ਕਾਰਨ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ, ਜਦਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਮੰਦ ਪਈ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਬੁਨਿਆਦੀ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਪ੍ਰਚਾਰ ਵਿੱਚ ਵੱਧ ਰੁੱਝੀ ਹੋਈ ਹੈ। ਬੰਟੀ ਨੰਬਰਦਾਰ ਅਤੇ ਹਰਮੰਦਰ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਅੱਜ ਵੀ ਸੜਕਾਂ ‘ਤੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜੋ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਨੂੰ ਬਿਆਨ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਬਿਜਲੀ, ਬੁਨਿਆਦੀ ਢਾਂਚੇ, ਉਦਯੋਗ, ਖੇਡਾਂ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਮਹੱਤਵਪੂਰਨ ਕੰਮ ਹੋਏ ਅਤੇ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਅਕਾਲੀ ਆਗੂਆਂ ਨੇ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅਸੰਤੁਸ਼ਟ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੇਵਾ ਦਾ ਮੌਕਾ ਦੇਵੇਗੀ, ਤਾਂ ਜੋ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੀ ਲੀਹ ‘ਤੇ ਦੁਬਾਰਾ ਅੱਗੇ ਵਧਾਇਆ ਜਾ ਸਕੇ।

  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *