ਸੇਂਟ ਜੇਵੀਅਰ ਕਾਨਵੈਂਟ ਸਕੂਲ ਦੀ ਵਿਦਿਆਰਥਣ ਜਗਦੀਪ ਕੌਰ ਨੇ ਜਿੱਤਿਆ ਸਟੇਟ ਚੈਂਪੀਅਨ – ਇੰਗਲਿਸ਼ ਦਾ ਖ਼ਿਤਾਬ

Spread the love

 ਜਗਰਾਓਂ,13 ਦਸੰਬਰ ( ਜਸਵਿੰਦਰ ਸਿੰਘ ਡਾਂਗੀਆ ) ਸੇਂਟ ਜੇਵੀਅਰ ਕਾਨਵੈਂਟ ਸਕੂਲ ਦੀ ਵਿਦਿਆਰਥਣ ਮੈਗਾ ਓਲੰਪੀਆ ਕੌਮਬੈਟ 2024 ਦੇ ਮੁਕਾਬਲੇ ਵਿੱਚੋਂ ਇੰਗਲਿਸ਼ ਵਿਸ਼ੇ ਦੀ ਸਟੇਟ ਚੈਂਪੀਅਨ ਬਣੀ। ਇਸ ਮੁਕਾਬਲੇ ਵਿੱਚ ਭਾਰਤ ਦੇ 6067 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਵਿੱਚ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਸੇਂਟ ਜੇਵੀਅਰ ਕਾਨਵੈਂਟ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜਗਦੀਪ ਕੌਰ ਨੇ ਇੰਗਲਿਸ਼ ਵਿਸ਼ੇ ਵਿੱਚੋਂ ਪੰਜਾਬ ਰਾਜ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਟੇਟ ਚੈਂਪੀਅਨ ਦਾ ਖ਼ਿਤਾਬ ਹਾਸਲ ਕੀਤਾ। ਜਿਸ ਕਰਕੇ ਸੇਂਟ ਜੇਵੀਅਰ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵੰਤ ਕੌਰ ਢੱਟ, ਇੰਗਲਿਸ਼ ਅਧਿਆਪਕਾ ਸ੍ਰੀਮਤੀ ਖੁਸ਼ਦੀਪ ਕੌਰ ਅਤੇ ਵਿਦਿਆਰਥਣ ਜਗਦੀਪ ਕੌਰ ਗਿੱਲ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਪੰਜਾਬ ਦੇ ਪ੍ਰਧਾਨ ਸ੍ਰ ਜਗਜੀਤ ਸਿੰਘ ਧੂਰੀ ਵੱਲੋਂ ਗੋਲਡ ਮੈਡਲ ਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਚੇਅਰਮੈਨ ਸ੍ਰ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਸ੍ਰ ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਮੈਡਮ ਸ਼੍ਰੀ ਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਇਆਂ ਦੱਸਿਆ ਕਿ ਜਗਦੀਪ ਕੌਰ ਨੇ ਇੰਗਲਿਸ਼ ਵਿਸ਼ੇ ਵਿੱਚੋਂ ਪਹਿਲਾਂ ਸਥਾਨ ਹਾਸਲ ਕਰਕੇ ਸਟੇਟ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਉਨਾਂ ਨੇ ਮਾਣ ਨਾਲ ਦੱਸਦਿਆਂ ਹੋਇਆਂ ਕਿਹਾ ਕਿ ਜ਼ਰੂਰੀ ਨਹੀਂ ਹੈ ਕਿ ਵਧੀਆ ਨੰਬਰ ਪ੍ਰਾਪਤ ਕਰਨ ਦੇ ਲਈ

ਸ਼ਹਿਰੀ ਵਿਦਿਆ ਹੀ ਪ੍ਰਾਪਤ ਕੀਤੀ ਜਾਵੇ। ਸਾਡੇ ਪੇਂਡੂ ਖੇਤਰ ਦੇ ਬੱਚੇ ਵੀ ਆਪਣੀ ਮਿਹਨਤ ਨਾਲ ਜਿੱਤ ਦੀਆਂ ਮੱਲਾਂ ਮਾਰ ਸਕਦੇ ਹਨ। ਉਹਨਾਂ ਨੂੰ ਸਹੀ ਅਗਵਾਈ ਦੀ ਲੋੜ ਹੁੰਦੀ ਹੈ ਅਤੇ ਉਨ੍ਹਾਂ ਨੇ ਬਾਕੀ ਬੱਚਿਆਂ ਨੂੰ ਵੀ ਅਜਿਹੀਆਂ ਜਿੱਤਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

  • Related Posts

    ਭਾਰਤ ਦੇ 4 ਬੋਸ਼ੀਆ ਖਿਡਾਰੀ ਇਜ਼ਿਪਟ ਦੇਸ਼ ਵਿਚ 25 ਤੋਂ 31 ਜੁਲਾਈ 2026 ਨੂੰ ਹੋਣ ਵਾਲੀ “ਵਰਲਡ ਬੋਸ਼ੀਆ ਚੈਲੇਂਜਰ” ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ

    Spread the love

    Spread the love -24 ਜੁਲਾਈ ਨੂੰ ਬੋਸ਼ੀਆ ਇੰਡੀਆ ਵੱਲੋਂ ਦਿੱਲੀ ਵਿਖੇ ਹੋਵੇਗੀ ਵੇਲੇਡਿਕਸ਼ਨ ਸਰਮਨੀ – ਅੰਤਰਰਾਸ਼ਟਰੀ ਰੈਫ਼ਰੀ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਟੀਮ ਦੇ ਮੈਨੇਜਰ ਪ੍ਰਮੋਦ ਧੀਰ ਕਰਨਗੇ ਟੀਮ ਦੀ ਅਗਵਾਈ…

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    Leave a Reply

    Your email address will not be published. Required fields are marked *