106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

Spread the love

ਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਓ. ਪਰਵਿੰਦਰ ਸਿੰਘ ਨੇ ਦੱਸਿਆ ਕਿ ਐੱਚ.ਸੀ. ਜਸਮੀਤ ਸਿੰਘ ਸਮੇਤ ਪੁਲਿਸ ਪਾਰਟੀ ਜਿਸ ਵਿਚ ਮਹਿਲਾ ਸਿਪਾਹੀ ਪਿ੍ਰਅੰਕਾ ਰਾਣੀ ਵੀ ਸ਼ਾਮਿਲ ਸਨ, ਨਾਲ ਦੌਰਾਨੇ ਗਸ਼ਤ ਟਰੀਟਮੈਂਟ ਪਲਾਟ ਗਿੱਦੜਬਾਹਾ ਨੇੜੇ ਮਲੋਟ ਰੋਡ ਤੋਂ ਲਿੰਕ ਰੋਡ ਢਾਣੀਆਂ ਗਿੱਦੜਬਾਹਾ ਨੂੰ ਜਾ ਰਹੇ ਸੀ ਤਾਂ ਸੜਕ ਦੇ ਨਾਲ ਕਿੱਕਰ ਦੇ ਹੇਠਾਂ ਇਕ ਔਰਤ ਆਪਣੇ ਹੱਥ ਵਿਚ ਪਕੜੇ ਪਾਰਦਰਸ਼ੀ ਮੋਮੀ ਲਿਫਾਫੇ ਵਿਚ ਫਰੋਲਾ ਫਰਾਲੀ ਕਰ ਰਹੀ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਮੌਕਾ ਤੋਂ ਖਿਸਕਣ ਲੱਗੀ, ਤਾਂ ਮਹਿਲਾ ਸਿਪਾਹੀ ਪਿ੍ਰਅੰਕਾ ਰਾਣੀ ਨੇ ਉਕਤ ਔਰਤ ਨੂੰ ਕਾਬੂ ਕਰਕੇ ਜਦੋਂ ਉਸਦੇ ਉਕਤ ਹੱਥ ਵਿਚ ਪਕੜੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 106 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਕਾਬੂ ਕੀਤੀ ਗਈ ਮਹਿਲਾ ਦੀ ਪਹਿਚਾਣ ਰਮਨੀਤ ਕੌਰ ਉਰਫ ਰਮਨ ਪਤਨੀ ਸੁਰਿੰਦਰ ਸਿੰਘ ਵਾਸੀ ਨੇੜੇ ਤਾਰਾ ਆਟਾ ਚੱਕੀ ਨੇੜੇ ਡੀਏਵੀ ਸਕੂਲ ਗਿੱਦੜਬਾਹਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਰਮਨੀਤ ਕੌਰ ਦੇ ਖਿਲਾਫ ਐੱਨਡੀਪੀਐੱਸ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੋਟੋ ਫਾਈਲ –
ਫੋਟੋ ਕੈਪਸ਼ਨ – ਹੈਰੋਇਨ ਸਮੇਤ ਕਾਬੂ ਕੀਤੀ ਗਈ ਮਹਿਲਾ ਪੁਲਿਸ ਪਾਰਟੀ ਨਾਲ ਅਤੇ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਐੱਸ.ਐੱਸ.ਓ. ਪਰਵਿੰਦਰ ਸਿੰਘ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *