ਕਾਠਗੜ੍ਹ ਪੁਲਿਸ ਵੱਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Spread the love

ਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਗੈਰ-ਕਾਨੂੰਨੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਧਰਮ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਪਿੰਡ ਆਸਰੋਂ ਦੇ ਸ਼ਮਸ਼ਾਨਘਾਟ ਨੇੜੇ ਮੌਜੂਦ ਸੀ, ਤਾਂ ਚੈਕਿੰਗ ਦੌਰਾਨ ਸਾਹਮਣੇ ਪਾਸਿਓਂ ਇੱਕ ਵਿਅਕਤੀ ਵਜ਼ਨਦਾਰ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਘਬਰਾ ਕੇ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਆਰੋਪੀ ਦੀ ਪਛਾਣ ਅਨਿਲ ਯਾਦਵ ਪੁੱਤਰ ਰਮੇਸ਼ਵਰ ਯਾਦਵ, ਵਾਸੀ ਪਿੰਡ ਜਿੰਦਾਪੁਰ, ਥਾਣਾ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਪੁਲਿਸ ਪਾਰਟੀ ਵਲੋਂ ਜਦੋਂ ਉਸ ਥੈਲੇ ਦੀ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਨਾਜਾਇਜ਼ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਆਰੋਪੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *