ਆਯੂਸ਼ਮਾਨ  ਅਰੋਗਾ ਕੇਂਦਰ ਝੱਜ  ਵਿੱਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ, ਪਰਿਵਾਰ ਨਿਯੋਜਨ ਤੇ ਜਾਗਰੂਕਤਾ ਦਾ ਦਿੱਤਾ ਸੰਦੇਸ਼ ਵੱਧਦੀ ਜਨਸੰਖਿਆ ਨਾਲ ਸਰੋਤਾਂ ‘ਤੇ ਵਧ ਰਿਹਾ ਦਬਾਅ, ਸੰਤੁਲਿਤ ਵਿਕਾਸ ਲਈ ਸਾਂਝੇ ਯਤਨਾਂ ਦੀ ਲੋੜ: ਡਾ. ਰਣਬੀਰ ਸਿੰਘ

Spread the love
ਨੂਰਪੁਰ ਬੇਦੀ , 11 ਜੁਲਾਈ: ਦਲਜੀਤ ਚਨੌਲੀ  ਆਯੁਸ਼ਮਾਨ ਅਰੁਗਿਆ ਕੇਂਦਰ ਝੱਜ  ਵੱਲੋਂ  ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਵੱਧ ਰਹੀ ਜਨਸੰਖਿਆ ਦੇ ਸਮਾਜਿਕ, ਆਰਥਿਕ ਅਤੇ ਵਾਤਾਵਰਣਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ।  ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੀ ਟੀਮ ਨੇ ਕਿਹਾ ਕਿ ਅੱਜ ਦੁਨੀਆ ਦੀ ਜਨਸੰਖਿਆ 8 ਅਰਬ ਤੋਂ ਵੱਧ ਹੋ ਚੁੱਕੀ ਹੈ, ਜਿਸ ਕਾਰਨ ਖੁਰਾਕ, ਪੀਣ ਵਾਲਾ ਪਾਣੀ, ਰਿਹਾਇਸ਼, ਸਿੱਖਿਆ, ਸਿਹਤ ਸੇਵਾਵਾਂ ਅਤੇ ਰੋਜ਼ਗਾਰ ਵਰਗੇ ਬੁਨਿਆਦੀ ਸਰੋਤਾਂ ‘ਤੇ ਲਗਾਤਾਰ ਦਬਾਅ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਗਰੀਬੀ, ਪ੍ਰਦੂਸ਼ਣ, ਜੰਗਲਾਂ ਦੀ ਕਟਾਈ, ਜਲਵਾਯੂ ਪਰਿਵਰਤਨ ਅਤੇ ਕੁਦਰਤੀ ਸਰੋਤਾਂ ਦੀ ਘਾਟ ਵਰਗੀਆਂ ਸਮੱਸਿਆਵਾਂ ਵੀ ਤੇਜ਼ੀ ਨਾਲ ਵਧ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਵਿਸ਼ਵ ਜਨਸੰਖਿਆ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਪਰਿਵਾਰ ਨਿਯੋਜਨ, ਮਹਿਲਾ ਸਸ਼ਕਤੀਕਰਨ, ਲਿੰਗ ਸਮਾਨਤਾ, ਮਾਤਾ ਅਤੇ ਬੱਚੇ ਦੀ ਸਿਹਤ ਸੰਭਾਲ ਅਤੇ ਗੁਣਵੱਤਾਪੂਰਨ ਸਿੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਨਸੰਖਿਆ ਅਤੇ ਵਿਕਾਸ ਵਿਚਕਾਰ ਸੰਤੁਲਨ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਜਾਗਰੂਕ ਨਾਗਰਿਕ ਹੀ ਆਪਣੇ ਪਰਿਵਾਰ ਅਤੇ ਸਮਾਜ ਦੇ ਭਵਿੱਖ ਲਈ ਸਹੀ ਅਤੇ ਜ਼ਿੰਮੇਵਾਰ ਫ਼ੈਸਲੇ ਲੈ ਸਕਦੇ ਹਨ  । ਇਸ ਮੌਕੇ ਲੋਕਾਂ ਨੂੰ ਛੋਟੇ ਪਰਿਵਾਰ, ਸਿਹਤਮੰਦ ਜੀਵਨਸ਼ੈਲੀ ਅਤੇ ਜਨਸੰਖਿਆ ਨਿਯੰਤਰਣ ਸਬੰਧੀ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।
  • Related Posts

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

    Spread the love

    Spread the love ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ…

    Leave a Reply

    Your email address will not be published. Required fields are marked *