ਵੋਟਰ ਇਨਿਊਮਰੇਸ਼ਨ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ ਤੇ: ਰਾਹੁਲ ਚਾਬਾ 12 ਜੁਲਾਈ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ, ਯੋਗ ਵੋਟਰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ

Spread the love
ਫ਼ਰੀਦਕੋਟ, 11 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਵੋਟਰ ਇਨਿਊਮਰੇਸ਼ਨ ਫਾਰਮ ਪ੍ਰਾਪਤ ਕਰਨ, ਉਨ੍ਹਾਂ ਦੀ ਜਾਂਚ ਕਰਨ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦਾ ਮੰਤਵ ਹਰ ਯੋਗ ਵੋਟਰ ਦਾ ਇਨਿਊਮਰੇਸ਼ਨ ਫਾਰਮ ਸਮੇਂ ਸਿਰ ਪ੍ਰਾਪਤ ਕਰਕੇ ਵੋਟਰ ਸੂਚੀ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉੱਥੇ ਰਿਕਾਰਡ ਵਿੱਚ ਮੌਜੂਦ ਤਰੁੱਟੀਆਂ ਨੂੰ ਦੂਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਬੂਥਾਂ ‘ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਜਾਰੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੇ ਸਫ਼ਲ ਸੰਚਾਲਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਹਿਯੋਗ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾ ਸਕੇ। ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਅਜੇ ਤੱਕ ਆਪਣਾ ਇਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ ਨੂੰ ਵੀ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਅਤੇ ਤਹਿਸੀਲਦਾਰ ਚੋਣਾਂ ਮੈਡਮ ਪੂਨਮ ਸਿੱਧੂ ਨੇ ਵਿਸ਼ੇਸ਼ ਤੌਰ ਤੇ ਜਾ ਕੇ ਚੱਲ ਰਹੇ ਕੈਂਪਾਂ ਦਾ ਨਿਰੀਖਣ ਵੀ ਕੀਤਾ।

  • Related Posts

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

    Spread the love

    Spread the love ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ…

    Leave a Reply

    Your email address will not be published. Required fields are marked *