ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਛੋਟਾ ਪਰਿਵਾਰ ਹੀ ਖੁਸ਼ਹਾਲ ਪਰਿਵਾਰ ਦੀ ਨੀਂਹ, ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

Spread the love
ਅੰਮ੍ਰਿਤਸਰ, 11 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਅੰਮ੍ਰਿਤਸਰ ਵੱਲੋਂ ਵਿਸ਼ਵ ਆਬਾਦੀ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਲੋਕਾਂ ਨੂੰ ਵੱਧਦੀ ਆਬਾਦੀ ਦੇ ਪ੍ਰਭਾਵਾਂ ਅਤੇ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸੁਰੱਖਿਅਤ ਸਾਧਨਾਂ ਬਾਰੇ ਜਾਗਰੂਕ ਕਰਨਾ ਸੀ।ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵੱਧਦੀ ਆਬਾਦੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਛੋਟਾ ਅਤੇ ਸੀਮਤ ਪਰਿਵਾਰ ਨਾ ਸਿਰਫ਼ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਦਾ ਆਧਾਰ ਬਣਦਾ ਹੈ, ਸਗੋਂ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਵੱਧਦੀ ਆਬਾਦੀ ਸਮਾਜ ਦੀਆਂ ਕਈ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਨੂੰ ਪਰਿਵਾਰ ਨਿਯੋਜਨ ਰਾਹੀਂ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ।ਡਾ. ਨੀਲਮ ਭਗਤ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਅੰਤਰਾ’ ਗਰਭ ਨਿਰੋਧਕ ਟੀਕੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਟੀਕਾ ਤਿੰਨ ਮਹੀਨਿਆਂ ਤੱਕ ਅਣਚਾਹੇ ਗਰਭ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ ਅਤੇ ਇਹ ਇੱਕ ਪ੍ਰਭਾਵਸ਼ਾਲੀ ਗਰਭ ਨਿਰੋਧਕ ਤਰੀਕਾ ਹੈ। ਉਨ੍ਹਾਂ ‘ਛਾਇਆ’ ਗਰਭ ਨਿਰੋਧਕ ਗੋਲੀ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਇੱਕ ਸੁਰੱਖਿਅਤ ਵਿਕਲਪ ਹੈ, ਜਿਸ ਦੀ ਵਰਤੋਂ ਡਾਕਟਰੀ ਸਲਾਹ ਅਨੁਸਾਰ ਕੀਤੀ ਜਾ ਸਕਦੀ ਹੈ।ਉਨ੍ਹਾਂ ਲੋਕਾਂ ਨੂੰ ਨਸਬੰਦੀ, ਨਲਬੰਦੀ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ., ਗਰਭ ਨਿਰੋਧਕ ਗੋਲੀਆਂ ਅਤੇ ਕੰਡੋਮ ਸਮੇਤ ਹੋਰ ਪਰਿਵਾਰ ਨਿਯੋਜਨ ਸਾਧਨਾਂ ਨੂੰ ਅਪਣਾਉਣ ਲਈ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ‘ਤੇ ਪਰਿਵਾਰ ਨਿਯੋਜਨ ਨਾਲ ਸਬੰਧਤ ਸਾਰੇ ਸਾਧਨ ਅਤੇ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੀ.ਐੱਚ.ਸੀ., ਪੀ.ਐੱਚ.ਸੀ. ਅਤੇ ਸਿਵਲ ਹਸਪਤਾਲਾਂ ਵਿੱਚ ਨਸਬੰਦੀ ਅਤੇ ਨਲਬੰਦੀ ਦੇ ਆਪਰੇਸ਼ਨ ਵੀ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ।ਇਸ ਮੌਕੇ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡੀ.ਪੀ.ਐਮ. ਸੁਖਜਿੰਦਰ ਸਿੰਘ, ਬਲਾਕ ਐਜੂਕੇਟਰ ਸੌਰਵ ਸ਼ਰਮਾ ਸਮੇਤ ਸਿਹਤ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।

ਇਸ ਮੌਕੇ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡੀ.ਪੀ.ਐਮ. ਸੁਖਜਿੰਦਰ ਸਿੰਘ, ਬਲਾਕ ਐਜੂਕੇਟਰ ਸੌਰਵ ਸ਼ਰਮਾ ਸਮੇਤ ਸਿਹਤ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।
  • Related Posts

    ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਚੇਤਨਾ ਸੰਘ ਵੱਲੋਂ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ

    Spread the love

    Spread the love ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਾਂਤ ਸਹਿ-ਸੰਯੋਜਕ ਡਾ. ਅਮਿਤ ਕਾਂਸਲ ਅਤੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜਸਪ੍ਰੀਤ…

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    Leave a Reply

    Your email address will not be published. Required fields are marked *